ਹੁਸ਼ਿਆਰਪੁਰ ਦੇ 9 ਪਿੰਡ ‘ਨਸ਼ਾ ਮੁਕਤ’

ਪੱਤਰ ਪ੍ਰੇਰਕ ਹੁਸ਼ਿਆਰਪੁਰ, 10 ਸਤੰਬਰ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਉਦੋਂ ਬੂਰ ਪਿਆ, ਜਦੋਂ ਪੰਚਾਇਤਾਂ ਦੀ ਪਹਿਲਕਦਮੀ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 9 ਪਿੰਡ ‘ਨਸ਼ਾ ਮੁਕਤ’ ਐਲਾਨ ਦਿੱਤੇ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਕੇਰੀਆਂ ਸਬ-ਡਵੀਜ਼ਨ ਦੇ ਪਿੰਡ ਬਹਿਬਲ ਮੰਜ, ਗੜ੍ਹਸ਼ੰਕਰ ਦੇ 8 ਪਿੰਡਾਂ ਰਾਵਲ ਪਿੰਡੀ, ਕੰਬਾਲਾ, ਫਤਿਹਪੁਰ ਕਲਾਂ, ਡੇਰੋਂ, ਨਾਜਰਪੁਰ, ਮੁਕੰਦਪੁਰ, ਕੁਲੇਵਾਲ ਅਤੇ ਮੋਜੀਪੁਰ ਨੂੰ ‘ਡਰੱਗ ਫਰੀ’ ਪਿੰਡ ਘੋਸ਼ਿਤ ਕਰਨ ਦੇ ਸਰਟੀਫਿਕੇਟ ਸੌਂਪ ਕੇ ਸਨਮਾਨਤ ਕੀਤਾ। ਡਿਪਟੀ ਕਮਿਸ਼ਨਰ ਨੇ ਪੰਚਾਇਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 9 ਪਿੰਡਾਂ ਨੂੰ ਡਰੱਗ ਫਰੀ ਐਲਾਨ ਕੇ ਪਹਿਲੇ ਦੌਰ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬਾਕੀ ਪਿੰਡਾਂ ਨੂੰ ਵੀ ਪੰਚਾਇਤਾਂ ਦੀ ਪਹਿਲਕਦਮੀ ਸਦਕਾ ‘ਡਰੱਗ ਫਰੀ’ ਘੋਸ਼ਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਡਰੱਗ ਫਰੀ ਪਿੰਡਾਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਪਿੰਡਾਂ ਨੂੰ ਜਾਗਰੂਕ ਕਰਨ, ਤਾਂ ਜੋ ਜ਼ਿਲ੍ਹੇ ਦੇ ਬਾਕੀ ਪਿੰਡਾਂ ਨੂੰ ਵੀ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ‘ਡਰੱਗ ਫਰੀ’ ਬਣਾਉਣ ਲਈ ਪੰਚਾਇਤਾਂ ਦੀ ਭੂਮਿਕਾ ਕਾਫ਼ੀ ਅਹਿਮ ਹੁੰਦੀ ਹੈ, ਇਸ ਲਈ ਪੰਚਾਇਤਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ। ਈਸ਼ਾ ਕਾਲੀਆ ਨੇ ਕਿਹਾ ਕਿ ਡਰੱਗ ਫਰੀ ਪਿੰਡਾਂ ਦਾ 26 ਜਨਵਰੀ ਨੂੰ ਸਨਮਾਨ ਵੀ ਕੀਤਾ ਜਾਵੇਗਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All