ਹੈਂਡਬਾਲ: ਸ੍ਰੀ ਮੁਕਤਸਰ ਸਾਹਿਬ ਦੀ ਟੀਮ ਜੇਤੂ

ਟੂਰਨਾਮੈਂਟ ਦੇ ਜੇਤੂ ਬੱਚੇ ਆਪਣੇ ਕੋਚ ਅਤੇ ਸਟਾਫ ਨਾਲ।

ਲਖਵਿੰਦਰ ਸਿੰਘ ਮਲੋਟ, 7 ਦਸੰਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀ ਅਗਵਾਈ ਹੇਠ ਅਤੇ ਦਲਜੀਤ ਸਿੰਘ ਵੜਿੰਗ ਸਹਾਇਕ ਸਿਖਿਆ ਅਫ਼ਸਰ ਖੇਡਾਂ ਦੀ ਨਿਗਰਾਨੀ ਹੇਠ ਐੱਸਡੀ ਸਕੂਲ ਰੱਥੜੀਆਂ (ਮਲੋਟ) ਵਿੱਚ ਚੱਲ ਰਹੇ 65ਵੀਆਂ ਹੈਡਬਾਲ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਪਟਿਆਲਾ ਦੀ ਟੀਮ ਨੂੰ ਹਰਾ ਕੇ ਗੋਲਡ ਮੈਡਲ ’ਤੇ ਕਬਜ਼ਾ ਕੀਤਾ ਜਦਕਿ ਫਾਜ਼ਿਲਕਾ ਜ਼ਿਲ੍ਹੇ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਸੁਖਦਰਸ਼ਨ ਸਿੰਘ ਬੇਦੀ ਉਪ ਜ਼ਿਲ੍ਹਾ ਸਿੱਖਿਆ ਸ੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ, ਉਨ੍ਹਾਂ ਦੇ ਨਾਲ ਰਾਜਿੰਦਰ ਪਾਲ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਦਾਨੇਵਾਲਾ, ਸੁਨੀਤਾ ਬੁਲੰਦੀ ਪ੍ਰਿੰਸੀਪਲ, ਧਰਮਪਾਲ ਗੁੰਬਰ ਪ੍ਰਿੰਸੀਪਲ, ਸੰਧਿਆ ਬਠਲਾ ਪ੍ਰਿੰਸੀਪਲ, ਟਹਿਲ ਸਿੰਘ ਸਾਬਕਾ ਬਲਾਕ ਸਕੱਤਰ, ਜਬਰਜੰਗ ਸਿੰਘ ਸਾਬਕਾ ਸਕੱਤਰ, ਸ਼ਾਮਲ ਹੋਏ। ਇਸ ਟੂਰਨਾਮੈਂਟ ਦੇ ਦੂਜੇ ਦਿਨ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਡੀਪੀਈ, ਪੀਟੀਆਈ ਅਤੇ ਲੈਕਚਰਾਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਸ਼ਹਿਰ

View All