ਹੈਦਰਾਬਾਦ ਕਾਂਡ: ‘ਆਪ’ ਵਲੋਂ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਰੋਸ ਵਿਖਾਵੇ ਦਾ ਦ੍ਰਿਸ਼।

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 3 ਦਸੰਬਰ ਹੈਦਰਾਬਾਦ ਵਿਚ ਡਾਕਟਰ ਨਾਲ ਜਬਰ-ਜਨਾਹ ਮਗਰੋਂ ਹੱਤਿਆ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਇਥੇ ਆਮ ਆਦਮੀ ਪਾਰਟੀ ਵਲੋਂ ਰੋਸ ਵਿਖਾਵਾ ਕੀਤਾ ਗਿਆ। ਇਸ ਦੌਰਾਨ ਮ੍ਰਿਤਕਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਜਥੇਬੰਦੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ ਨੇ ਆਖਿਆ ਕਿ ਦੇਸ਼ ਵਿਚ ਜਬਰ ਜਨਾਹ ਵਰਗੀਆਂ ਘਟਨਾਵਾਂ ਸਮਾਜ ’ਤੇ ਇਕ ਧੱਬਾ ਹਨ। ਇਸ ਦੀ ਰੋਕਥਾਮ ਲਈ ਕਈ ਕਾਨੂੰਨ ਵੀ ਬਣੇ ਹਨ ਪਰ ਇਸ ਦੇ ਬਾਵਜੂਦ ਦੇਸ਼ ਵਿਚ ਅਜਿਹੀਆਂ ਸਮਾਜ ਵਿਰੋਧੀ ਘਟਨਾਵਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਇਸ ਮੌਕੇ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਰੋਸ ਵਿਖਾਵਾ ਕੀਤਾ ਗਿਆ। ਰੋਸ ਵਿਖਾਵੇ ਵਿਚ ‘ਆਪ’ ਆਗੂ ਰਜਿੰਦਰ ਪਲਾਹ, ਸਤਵਿੰਦਰ ਸਿੰਘ ਜੋਹਲ, ਮਨੀਸ਼ ਅਗਰਵਾਲ, ਸਰਬਜੋਤ ਸਿੰਘ, ਡਾ. ਇੰਦਰਪਾਲ ਤੇ ਹੋਰ ਸ਼ਾਮਲ ਸਨ। ਪਠਾਨਕੋਟ (ਪੱਤਰ ਪ੍ਰੇਰਕ): ਕਾਂਗਰਸੀ ਮੈਂਬਰਾਂ ਦੀ ਮੀਟਿੰਗ ਮਨਵਾਲ ਵਿੱਚ ਪ੍ਰਦੇਸ਼ ਕਾਂਗਰਸ ਸਕੱਤਰ ਠਾਕੁਰ ਅਮਿਤ ਸਿੰਘ ਮੰਟੂ ਦੀ ਅਗਵਾਈ ਹੇਠ ਹੋਈ। ਇਸ ਵਿੱਚ ਹੈਦਰਾਬਾਦ ਵਿੱਚ ਡਾਕਟਰ ਨਾਲ ਹੋਏ ਜਬਰ-ਜਨਾਹ ਮਗਰੋਂ ਹੱਤਿਆ ਕੀਤੇ ਜਾਣ ਦੀ ਨਿੰਦਾ ਕੀਤੀ ਗਈ। ਕਾਂਗਰਸੀਆਂ ਨੇ ਮੋਮਬੱਤੀਆਂ ਜਗਾ ਕੇ ਡਾ. ਪ੍ਰਿਅੰਕਾ ਰੈਡੀ ਨੂੰ ਸ਼ਰਧਾਂਜਲੀ ਦਿੱਤੀ। ਪ੍ਰਦੇਸ਼ ਕਾਂਗਰਸ ਸਕੱਤਰ ਠਾਕੁਰ ਅਮਿਤ ਸਿੰਘ ਨੇ ਕਿਹਾ ਕਿ ਹੈਦਰਾਬਾਦ ਵਿੱਚ ਡਾਕਟਰ ਨਾਲ ਵਾਪਰੀ ਸ਼ਰਮਨਾਕ ਘਟਨਾ ਕਾਰਨ ਪੂਰੇ ਦੇਸ਼ ਵਿੱਚ ਸੋਗ ਹੈ। ਰਈਆ (ਪੱਤਰ ਪ੍ਰੇਰਕ): ਸ਼ਹੀਦ ਭਗਤ ਪੂਰਨ ਸਿੰਘ ਨੌਜਵਾਨ ਸਭਾ ਵੱਲੋਂ ਨੌਜਵਾਨ ਸਾਥੀ ਪ੍ਰਿੰਸ ਪਾਲ ਸਿੰਘ ਮਹਿਸਮਪੁਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸਭਾ ਦੇ ਜਨਰਲ ਸਕੱਤਰ ਸਾਥੀ ਹਰਮੀਤ ਸਿੰਘ ਰਿੰਕਾ ਨੇ ਹੈਦਰਾਬਾਦ ਵਿਚ ਮਹਿਲਾ ਵੈਟਰਨਰੀ ਡਾਕਟਰ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਦੇ ਜਾਣ ਦੀ ਮੰਗ ਕੀਤੀ। ਸਭਾ ਦੇ ਪ੍ਰਧਾਨ ਗੁਰਜੰਟ ਸਿੰਘ ਮੁੱਛਲ, ਅਕਾਸ਼ ਦੀਪ ਸਿੰਘ ਫੱਤੂਵਾਲ, ਅਮਨਦੀਪ ਕੌਰ ਦਾਊਦ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All