ਹੋਸਟਲ ਖਾਲੀ ਕਰਨ ਸਬੰਧੀ ਅਧਿਕਾਰੀਆਂ ਨੂੰ ਮਿਲੇ ਵਿਦਿਆਰਥੀ

ਪੱਤਰ ਪ੍ਰੇਰਕ ਅੰਮ੍ਰਿਤਸਰ, 3 ਦਸੰਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਇਸ ਮਹੀਨੇ ਦੇ ਅਖੀਰ ਵਿਚ ਕਰਵਾਏ ਜਾ ਰਹੇ ਨੌਰਥ ਜ਼ੋਨ ਯੂਥ ਫੈਸਟੀਵਲ ਲਈ ਹੋਸਟਲ ਖਾਲੀ ਕਰਨ ਸਬੰਧੀ ਜਾਰੀ ਕੀਤੇ ਗਏ ਨੋਟਿਸ ਨੂੰ ਲੈ ਕੇ ਵਿਦਿਆਰਥੀਆਂ ਨੇ ਅੱਜ ਡੀਨ ਵਿਦਿਆਰਥੀ ਭਲਾਈ ਨਾਲ ਮੁਲਾਕਾਤ ਕੀਤੀ ਅਤੇ ਹੋਸਟਲ ਖਾਲੀ ਨਾ ਕਰਵਾਉਣ ਬਾਰੇ ਬੇਨਤੀ ਕੀਤੀ। ਡੀਨ ਵਿਦਿਆਰਥੀ ਭਲਾਈ ਡਾ. ਹਰਦੀਪ ਸਿੰਘ ਨੇ ਕਿਹਾ ਕਿ ਫੈਸਟੀਵਲ ਸਰਦੀਆਂ ਦੀਆਂ ਛੁੱਟੀਆਂ ਵਿਚ ਹੋਣਾ ਹੈ ਤੇ ਉਦੋਂ ਵਿਦਿਆਰਥੀ ਘਰਾਂ ਨੂੰ ਗਏ ਹੁੰਦੇ ਹਨ ਤੇ ਹੋਸਟਲ ਖਾਲੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ ਕੋਈ ਸਮੱਸਿਆ ਹੈ, ਉਹ ਹੱਲ ਕਰ ਦਿੱਤੀ ਜਾਵੇਗੀ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਡੀਨ ਨੇ ਕਿਹਾ ਕਿ ਜਿਹੜੇ ਵਿਦਿਆਰਥੀਆਂ ਦਾ ਵਿਭਾਗ ਵਿੱਚ ਕੋਈ ਵੀ ਪ੍ਰੋਜੈਕੇਟ ਚੱਲ ਰਿਹਾ ਹੈ, ਉਹ ਇਸ ਬਾਰੇ ਆਪਣੇ ਵਿਭਾਗ ਦੇ ਮੁਖੀ ਤੋਂ ਇੱਕ ਚਿੱਠੀ ਲੈ ਕੇ ਦਫਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਪੰਜਾਬ ਤੋਂ ਬਿਨਾਂ ਕਿਸੇ ਹੋਰ ਸੂਬੇ ਤੋਂ ਹਨ, ਉਹ ਇਸ ਬਾਰੇ ਆਪਣੇ ਵਿਭਾਗ ਦੇ ਮੁਖੀ ਤੋਂ ਇੱਕ ਚਿੱਠੀ ਲੈ ਕੇ ਦਫਤਰ ਵਿੱਚ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸਾਮਾਨ ਸੁਰੱਖਿਅਤ ਰੱਖਿਆ ਜਾਵੇਗਾ, ਸਾਮਾਨ ਰੱਖਣ ਲਈ ਕਮਰੇ ਦਿੱਤੇ ਜਾਣਗੇ ਅਤੇ ਡੀਨ ਵਿਦਿਆਰਥੀ ਭਲਾਈ ਦਫਤਰ ਉਨ੍ਹਾਂ ਦੇ ਸਾਮਾਨ ਦੀ ਪੂਰੀ ਜ਼ਿੰਮੇਵਾਰੀ ਲਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All