40 ਮੁਕਤਿਆਂ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ

ਹਰਚੋਵਾਲ ਵਿੱਚ ਸਜਾਏ ਨਗਰ ਕੀਰਤਨ ਦਾ ਦ੍ਰਿਸ਼। - ਫੋਟੋ: ਜਾਗੋਵਾਲ

ਪੱਤਰ ਪ੍ਰੇਰਕ ਕਾਹਨੂੰਵਾਨ, 15 ਜਨਵਰੀ ਇਥੋਂ ਨਜ਼ਦੀਕੀ ਕਸਬੇ ਹਰਚੋਵਾਲ ਵਿੱਚ 40 ਮੁਕਤਿਆਂ ਦੀ ਯਾਦ ਵਿੱਚ ਹਲਕੇ ਦੀ ਸੰਗਤ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਨਗਰ ਕੀਰਤਨੀ ਦੀ ਅਗਵਾਈ ਪੰਜ ਪਿਆਰਿਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਕੀਤੀ। ਨਗਰ ਕੀਰਤਨ ਵਿੱਚ ਇਲਾਕੇ ਦੀ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਸ਼ੋਬਿਤ ਕੀਤਾ ਗਿਆ। ਫੁੱਲਾਂ ਨਾਲ ਸਜਾਈ ਪਾਲਕੀ ਦਾ ਅਲੌਕਿਕ ਦ੍ਰਿਸ਼ ਦਿਲ ਖਿੱਛਵਾਂ ਸੀ। ਇਸ ਮੌਕੇ ਕਵੀਸ਼ਰੀ ਜਥਾ ਸ਼੍ਰੋਮਣੀ ਕਮੇਟੀ ਦਰਬਾਰ ਸਾਹਿਬ ਸ਼ਮਸ਼ੇਰ ਸਿੰਘ ਅਤੇ ਸਾਥੀਆਂ ਨੇ ਚਾਲੀ ਮੁਕਤਿਆਂ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰੂ ਜੀ ਨੂੰ ਬੇਦਾਵਾ ਦੇ ਕੇ ਵਾਪਸ ਗਏ ਸਿੰਘਾਂ ਨੇ ਮਾਈ ਭਾਗੋ ਦੀ ਪ੍ਰੇਰਨਾ ਸਦਕਾ ਵਾਪਸ ਖਿਦਰਾਣੇ ਦੀ ਢਾਬ ’ਤੇ ਹੋਈ ਜੰਗ ਵਿੱਚ ਗੁਰੂ ਜੀ ਦਾ ਸਾਥ ਦਿੱਤਾ ਅਤੇ ਆਪਣੇ ਬੇਦਾਵੇ ਨੂੰ ਪੜਵਾ ਦਿੱਤਾ ਤੇ ਗੁਰੂ ਜੀ ਕੋਲ ਵਾਪਿਸ ਆ ਗਏ। ਇਸ ਮੌਕੇ ਗੁਰਦੁਆਰਾ ਰਾਜ ਰਾਮ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ, ਜਰਮਨ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All