85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ

ਪਿੰਡ ਦੌਧਰ ਵਿੱਚ ਲੱਗੇ ਨਹਿਰੀ ਸ਼ੁੱਧ ਪਾਣੀ ਦੇ ਪ੍ਰਾਜੈਕਟ ਦਾ ਮਾਡਲ।

ਮਹਿੰਦਰ ਸਿੰਘ ਰੱਤੀਆਂ ਮੋਗਾ, 4 ਦਸੰਬਰ ਸੂਬੇ ਅੰਦਰ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਪਾਣੀ ਦਾ ਸ਼ੁੱਧ ਨਾ ਹੋਣਾ ਮਨੁੱਖੀ ਹੋਂਦ ਲਈ ਵੱਡਾ ਖਤਰਾ ਬਣ ਗਿਆ ਹੈ। ਪੀਣ ਲਈ ਸ਼ੁੱਧ ਪਾਣੀ ਨਾ ਮਿਲਣ ਕਾਰਨ ਕਾਰਨ ਲੋਕ ਕੈਂਸਰ ਅਤੇ ਪੇਟ ਦੀਆਂ ਨਾਮੁਰਾਦ ਬਿਮਾਰੀਆਂ ਦੀ ਜਕੜ ’ਚ ਆ ਰਹੇ ਹਨ। ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਦੌਧਰ ਵਿਖੇ ਨਹਿਰੀ ਪਾਣੀ ਦੇ ਸ਼ੁੱਧੀਕਰਨ ਲਈ ਉੱਤਰੀ ਭਾਰਤ ਦੇ ਪਹਿਲਾ ਨਿਵੇਕਲਾ 176,11 ਕਰੋੜ ਰੁਪਏ ਦਾ ਪ੍ਰਾਜੈਕਟ ਲਗਪਗ ਤਿਆਰ ਹੋ ਗਿਆ ਹੈ। ਇਸ ਪ੍ਰਾਜੈਕਟ ਤੋਂ ਨਹਿਰੀ ਪਾਣੀ ਨੂੰ ਸ਼ੁੱਧ ਕਰਕੇ ਬਲਾਕ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਦੇ ਪਾਣੀ ਦੀ ਗੁਣਵੱਤਾ ਪ੍ਰਭਾਵਿਤ 85 ਪਿੰਡਾਂ ਦੇ 70 ਹਜ਼ਾਰ ਪਰਿਵਾਰਾਂ ਨੂੰ ਨਹਿਰੀ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਲੋਕਾਂ ਨੂੰ ਪਾਣੀ ਕੁਨਕੇਸ਼ਨ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਰਫੇਸ ਵਾਟਰ ਸਪਲਾਈ (ਨਹਿਰੀ ਮੋਘੇ ਵਾਲੀ) ਸਕੀਮ ਬਾਰੇ ਨੂੰ ਇਸ ਜਲ ਸਪਲਾਈ ਪ੍ਰਾਜੈਕਟ ਬਾਰੇ ਜਾਗਰੂਕ ਕਰਨ ਅਤੇ ਕੂਨੈਕਸ਼ਨ ਲੈਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਜੇਐਸ ਚਾਹਲ ਨੇ ਦੱਸਿਆ ਕਿ ਪਲਾਂਟ ਦਾ 85 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਨਵੇਂ ਸਾਲ 2020 ਦੇ ਅੱਧ ਤੱਕ ਇਹ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ 85 ਪਿੰਡਾਂ ਦੇ ਪਾਣੀਆਂ ਵਿੱਚ ਯੂਰੇਨੀਅਮ ਅਤੇ ਭਾਰੀ ਧਾਤਾਂ ਦੀ ਮਾਤਰਾ ਜ਼ਿਆਦਾ ਹੋਣ ਕਾਰਣ ਇਨ੍ਹਾਂ ਪਿੰਡਾਂ ਦੇ ਪਾਣੀਆਂ ਦੀ ਸ਼ੁੱਧਤਾ ਪ੍ਰਭਾਵਿਤ ਹੋਈ ਸੀ। ਇਹ ਪ੍ਰਾਜੈਕਟ ਚੁਣੇ ਗਏ ਪਿੰਡਾਂ ਦੇ ਘਰਾਂ ਨੂੰ ਪੀਣ ਯੋਗ ਪਾਣੀ ਮੁਹੱਈਆ ਕਰਵਾਏਗਾ ਅਤੇ ਸਮੇਂ-ਸਮੇਂ ਸਿਰ ਪਾਣੀ ਦੀ ਗੁਣਵੱਤਾ ਜਾਂਚਣ ਲਈ ਵਾਟਰ ਟੈਸਟਿੰਗ ਲੈਬ ਵੀ ਸਥਾਪਤ ਕੀਤੀ ਜਾਵੇਗੀ। ਇਸ ਆਊਟਰੀਚ ਪ੍ਰੋਗਰਾਮ ਦੌਰਾਨ ਸਕੂਲਾਂ ਵਿੱਚ ਵਾਟਰ ਸੈਂਪਲ ਟੈਸਟ ਕੀਤੇ ਜਾਣਗੇ ਅਤੇ ਨਾਲ ਹੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਓਰੀਐਨਟੇਸ਼ਨ ਪ੍ਰੋਗਰਾਮ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਤੋ ਇਲਾਵਾ ਇਹ ਟੀਮਾਂ ਪਿੰਡ ਵਾਸੀਆਂ ਵਿੱਚ ਪੀਣ ਵਾਲੇ ਸ਼ੁੱਧ ਪਾਣੀ ਪ੍ਰਤੀ ਵੀ ਜਾਗਰੂਕਤਾ ਪੈਦਾ ਕਰਨਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All