DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਥੌਮਸ ਕੱਪ ’ਚ ਭਾਰਤ ਦੀ ਇਤਿਹਾਸਕ ਜਿੱਤ

ਪੁਰਸ਼ ਟੀਮ ਨੇ ਫਾਈਨਲ ’ਚ ਇੰਡੋਨੇਸ਼ੀਆ ਨੂੰ 3-0 ਨਾਲ ਹਰਾਇਆ

  • fb
  • twitter
  • whatsapp
  • whatsapp
Advertisement

ਬੈਂਕਾਕ, 15 ਮਈ

ਭਾਰਤ ਦੀ ਪੁਰਸ਼ ਬੈਡਮਿੰਟਨ ਟੀਮ ਨੇ ਅੱਜ ਇਥੇ ਇਕਤਰਫ਼ਾ ਫਾਈਨਲ ਵਿੱਚ 14 ਵਾਰ ਦੇ ਚੈਂਪੀਅਨ ਇੰਡੋਨੇਸ਼ੀਆ ਨੂੰ 3-0 ਨਾਲ ਹਰਾ ਕੇ ਪਲੇਠਾ ਥੌਮਸ ਕੱਪ ਖਿਤਾਬ ਜਿੱਤ ਕੇ ਆਪਣਾ ਨਾਮ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਕਰ ਦਿੱਤਾ। ਭਾਰਤੀ ਟੀਮ ਨੇ ਟੂਰਨਾਮੈਂਟ ਦੇ ਇਤਿਹਾਸ ਦਾ ਸਰਵੋਤਮ ਪ੍ਰਦਰਸ਼ਨ ਕੀਤਾ। ਟੀਮ ਲਈ ਵਿਸ਼ਵ ਚੈਂਪੀਅਨਸ਼ਿਪ ਦੇ ਤਗ਼ਮਾ ਜੇਤੂਆਂ ਲਕਸ਼ੈ ਸੇਨ ਤੇ ਕਿਦਾਂਬੀ ਸ੍ਰੀਕਾਂਤ ਤੋਂ ਇਲਾਵਾ ਸਾਤਵਿਕਸਾਈਰਾਜ ਰੰਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਵਿਸ਼ਵ ਦੀ 8ਵੇਂ ਨੰਬਰ ਦੀ ਜੋੜੀ ਨੇ ਯਾਦਗਾਰੀ ਜਿੱਤ ਦਰਜ ਕੀਤੀ। ਭਾਰਤ, ਮਲੇਸ਼ੀਆ ਤੇ ਡੈਨਮਾਰਕ ਖਿਲਾਫ਼ ਜਿੱਤ ਦਰਜ ਕਰਕੇ ਫਾਈਨਲ ਵਿੱਚ ਪੁੱਜਾ ਸੀ।

Advertisement

ਨਾਕਆਊਟ ਗੇੜ ਵਿੱਚ ਲੈਅ ਹਾਸਲ ਕਰਨ ਲਈ ਜੂਝ ਰਹੇ ਲਕਸ਼ੈ ਨੇ ਸਭ ਤੋਂ ਅਹਿਮ ਮੁਕਾਬਲੇ ਵਿੱਚ ਆਸ ਮੁਤਾਬਕ ਪ੍ਰਦਰਸ਼ਨ ਕਰਦੇ ਹੋਏ ਪਹਿਲੇ ਸਿੰਗਲਜ਼ ਮੁਕਾਬਲੇ ਵਿੱਚ ਪੱਛੜਨ ਮਗਰੋਂ ਵਾਪਸੀ ਕਰਦੇ ਹੋਏ ਵਿਸ਼ਵ ਦੇ ਪੰਜਵੇਂ ਨੰਬਰ ਦੇ ਖਿਡਾਰੀ ਐਂਥਨੀ ਸਿਨਿਸੁਕਾ ਗਿਨਟਿੰਗ ਨੂੰ 8-21, 21-17, 21-16 ਨਾਲ ਹਰਾ ਕੇ ਭਾਰਤ ਨੂੰ 1-0 ਦੀ ਲੀਡ ਦਿਵਾਈ। ਸਾਤਵਿਕ ਤੇ ਚਿਰਾਗ ਦੀ ਦੇਸ਼ ਦੀ ਸਿਖਰਲੀ ਪੁੁਰਸ਼ ਡਬਲਜ਼ ਜੋੜੀ ਨੇ ਇਸ ਮਗਰੋਂ ਉਲਟ ਹਾਲਾਤ ਦੇ ਬਾਵਜੂਦ ਸ਼ਾਨਦਾਰ ਵਾਪਸੀ ਕਰਦੇ ਹੋਏ ਦੂਜੀ ਗੇਮ ਵਿੱਚ ਚਾਰ ਮੈਚ ਪੁਆਇੰਟ ਬਚਾਏ ਅਤੇ ਮੁਹੰਮਦ ਅਹਿਸਨ ਤੇ ਕੇਵਿਨ ਸੰਜੈ ਸੁਕਾਮੁਲਜੋ ਦੀ ਜੋੜੀ ਨੂੰ 18-21, 23-21, 21-19 ਨਾਲ ਮਾਤ ਦਿੰਦਿਆਂ ਭਾਰਤ ਦੀ ਲੀਡ ਨੂੰ 2-0 ਕਰ ਦਿੱਤਾ। ਦੂਜੇ ਸਿੰਗਲਜ਼ ਵਿੱਚ ਸ੍ਰੀਕਾਂਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏਸ਼ਿਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਜੋਨਾਥਨ ਕ੍ਰਿਸਟੀ ਨੂੰ ਸਿੱਧੇ ਗੇਮਾਂ ਵਿੱਚ 48 ਮਿੰਟਾਂ ਵਿੱਚ 21-15, 23-21 ਨਾਲ ਹਰਾ ਕੇ ਭਾਰਤ ਨੂੰ 3-0 ਦੀ ਜੇਤੂ ਲੀਡ ਦਿਵਾਈ। ਇਸ ਦੌਰਾਨ ਭਾਰਤੀ ਪੁਰਸ਼ ਟੀਮ ਦੇ ਕੋਚ ਵਿਮਲ ਕੁਮਾਰ ਨੇ ਆਸ ਜਤਾਈ ਕਿ ਥੌਮਸ ਕੱਪ ਵਿੱਚ ਮਿਲੀ ਇਤਿਹਾਸਕ ਜਿੱਤ ਦਾ ਬੈਡਮਿੰਟਨ ਦੀ ਖੇਡ ’ਤੇ ਉਹੀ ਅਸਰ ਪਏਗਾ, ਜੋ 1983 ਵਿਸ਼ਵ ਕੱਪ ਵਿੱਚ ਮਿਲੀ ਜਿੱਤ ਦਾ ਕ੍ਰਿਕਟ ’ਤੇ ਪਿਆ ਸੀ। ਕੁਮਾਰ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਜਿੱਤ ਨੂੰ ਬਿਆਨ ਕਰਨ ਲਈ ਸ਼ਬਦ ਨਹੀਂ ਹਨ। -ਪੀਟੀਆਈ

Advertisement

ਭਾਰਤ ਦੀ ਜਿੱਤ ਨਾਲ ਕਈ ਖਿਡਾਰੀਆਂ ਨੂੰ ਪ੍ਰੇਰਨਾ ਮਿਲੇਗੀ: ਮੋਦੀ

ਖੇਡ ਮੰਤਰਾਲੇ ਵੱਲੋਂ ਇਕ ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ

ਨਵੀਂ ਦਿੱਲੀ: ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਥੌਮਸ ਕੱਪ ਦਾ ਪਲੇਠਾ ਖਿਤਾਬ ਜਿੱਤਣ ਵਾਲੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੂੰ 1 ਕਰੋੜ ਰੁਪਏ ਦਾ ਨਗ਼ਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਠਾਕੁਰ ਨੇ ਟਵੀਟ ਕਰਕੇ ਇਸ ਇਤਿਹਾਸਕ ਜਿੱਤ ਲਈ ਖਿਡਾਰੀਆਂ ਤੋਂ ਇਲਾਵਾ ਉਨ੍ਹਾਂ ਦੇ ਕੋਚਾਂ ਤੇ ਸਹਾਇਕ ਸਟਾਫ਼ ਨੂੰ ਵੀ ਵਧਾਈ ਦਿੱਤੀ। ਉਧਰ ਭਾਰਤੀ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਹਿਮੰਤ ਬਿਸਵਾ ਸਰਮਾ ਨੇ ਵੀ ਇਤਿਹਾਸ ਸਿਰਜਣ ਵਾਲੀ ਭਾਰਤੀ ਪੁਰਸ਼ ਟੀਮ ਨੂੰ ਇਕ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਟੀਮ ਦੇ ਸਹਾਇਕ ਸਟਾਫ਼ ਲਈ 20 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ।

Advertisement
×