ਮਰਹੂਮ ਜਥੇਦਾਰ ਟੌਹੜਾ ਦਾ ਦੋਹਤਾ, ਅਰਵਿੰਦ ਖੰਨਾ ਤੇ ਕਈ ਹੋਰ ਨੇਤਾ ਭਾਜਪਾ ’ਚ ਸ਼ਾਮਲ
ਮ੍ਰਿਤਕ ਦੇ ਵਾਰਸਾਂ ਨੇ ਲਾਸ਼ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ
Advertisement
ਪੰਜਾਬੀ ਟ੍ਰਬਿਿਊਨ ਵੈੱਬ ਡੈੱਸਕ
ਚੰਡੀਗੜ੍ਹ, 11 ਜਨਵਰੀ
Advertisement
ਪੰਜਾਬ ਵਿੱਚ ਚੋਣਾਂ ਦਾ ਐਲਾਨ ਹੁੰਦੇ ਹੀ ਭਾਜਪਾ ਜ਼ਿਆਦਾ ਸਰਗਰਮ ਹੋ ਗਈ ਹੈ। ਉਸ ਨੇ ਅੱਜ ਸੰਗਰੂਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਕਰਨਵੀਰ ਸਿੰਘ ਟੌਹੜਾ ਅਤੇ ਲੁਧਿਆਣਾ ਤੋਂ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਨੂੰ ਆਪਣੇ ਸ਼ਾਮਲ ਕਰ ਲਿਆ। ਦਿੱਲੀ ਵਿੱਚ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਮਨਜਿੰਦਰ ਸਿਰਸਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਅਰਵਿੰਦ ਖੰਨਾ ਕਾਂਗਰਸ ਦੀ ਟਿਕਟ ‘ਤੇ ਦੋ ਵਾਰ ਸੰਗਰੂਰ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਭਾਜਪਾ ਵਿੱਚ ਸ਼ਾਮਲ ਹੋਏ ਕਰਨਵੀਰ ਟੌਹੜਾ ਦੇ ਨਾਨਾ ਗੁਰਚਰਨ ਸਿੰਘ ਟੌਹੜਾ ਪੰਜਾਬ ਦੇ ਸਿਆਸੀ ਆਗੂ ਰਹੇ ਹਨ। ਉਹ 27 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਰਹੇ।
Advertisement
Advertisement
×


