ਕਰੋਨਾਵਾਇਰਸ ਨੂੰ ਲੋਕ ਮਜ਼ਾਕ ਨਾ ਸਮਝਣ: ਵਿਧਾਇਕ

ਵਿਧਾਇਕ ਲਖਵੀਰ ਸਿੰਘ ਲੱਖਾ ਲੋਕਾਂ ਨੂੰ ਰਾਸ਼ਨ ਵੰਡਦੇ ਹੋਏ।

ਦੇਵਿੰਦਰ ਸਿੰਘ ਜੱਗੀ ਪਾਇਲ, 24 ਮਾਰਚ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਲੋਕ ਕਰੋਨਾਵਾਈਰਸ ਨੂੰ ਮਜ਼ਾਕ ਨਾ ਸਮਝਣ, ਇਸ ਨਾਮੁਰਾਦ ਬਿਮਾਰੀ ਖ਼ਿਲਾਫ਼ ਜਾਗਰੂਕ ਤੇ ਗੰਭੀਰ ਹੋਣ। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਵਿਭਾਗ, ਸਿਵਲ ਤੇ ਪੁਲੀਸ ਪ੍ਰਸ਼ਾਸਨ ਕਰੋਨਾਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਸਾਨੂੰ ਸਾਰਿਆਂ ਨੂੰ ਸਾਥ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕ ਕਰੋਨਾਵਾਇਰਸ ਤੋਂ ਸੁਚੇਤ ਹੁੰਦੇ ਹੋਏ ਆਪਣੇ ਘਰਾਂ ਵਿੱਚ ਹੀ ਰਹਿਣ ਨੂੰ ਤਰਜ਼ੀਹ ਦੇਣ ਅਤੇ ਆਪਣੇ ਬੱਚਿਆਂ ਨੂੰ ਵੀ ਘਰਾਂ ਤੋਂ ਬਾਹਰ ਨਾ ਜਾਣ ਦੇਣ। ਕਰੋਨਾਵਾਇਰਸ ਨੂੰ ਮੱਦੇਨਜ਼ਰ ਰਖਦਿਆਂ ਵਿਧਾਇਕ ਲੱਖਾ ਨੇ ਕਿਹਾ ਕਿ ਉਹ ਗ਼ਰੀਬ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਸਨ ਜਿਹੜੇ ਪਰਿਵਾਰਾਂ ਦੇ ਘਰਾਂ ਵਿੱਚ ਕੋਈ ਕਮਾਉਣ ਵਾਲਾ ਨਹੀ ਹੈ, ਉਨ੍ਹਾਂ ਨੂੰ ਘਰਾਂ ਵਿੱਚ ਰਾਸ਼ਨ ਸਪਲਾਈ ਕੀਤਾ ਜਾਵੇਗਾ। ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਉਹ ਆਪਣੇ ਕੋਲੋ ਲੋੜਵੰਦ ਗ਼ਰੀਬ ਪਰਿਵਾਰਾਂ ਨੂੰ ਆਟੇ ਦੀ ਥੈਲੀ, ਚਾਹ ਪੱਤੀ, ਚੀਨੀ, ਚੌਲ, ਸਰ੍ਹੋਂ ਦਾ ਤੇਲ, ਹਲਦੀ, ਮਿਰਚਾਂ ਅਤੇ ਦਾਲਾਂ ਆਦਿ ਰਾਸ਼ਨ ਭੇਜਣਗੇ। ਇਸ ਦੀ ਸ਼ੁਰੂਆਤ ਪਾਇਲ ਦੇ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਦੇ ਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ। ਹਲਕਾ ਪਾਇਲ ਦੇ ਗਰੀਬ, ਵਿਧਵਾ, ਅੰਗਹੀਣ ਤੇ ਲੋੜਵੰਦ ਪਰਿਵਾਰ ਰਾਸ਼ਨ ਲੈਣ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨਾਲ 99151-00866 ਅਤੇ ਪੀਏ ਰਣਜੀਤ ਸਿੰਘ ਨਾਲ 98727-11704 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਜ਼ਰਮ ਮੁਕਤ ਕਰਨ ਲਈ ਸੈਨੇਟਾਈਜ਼ਰ ਦੀ ਸਪਰੇਅ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All