ਕੈਪਟਨ ਨੂੰ ਪੰਥ ਰਤਨ ਦੇਣ ਦੀ ਮੰਗ

ਗੁਰਿੰਦਰ ਸਿੰਘ ਲੁਧਿਆਣਾ, 1 ਦਸੰਬਰ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਪ੍ਰਿਤਪਾਲ ਸਿੰਘ ਬਲੀਏਵਾਲ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ

ਆਲ ਇੰਡੀਆ ਕਾਂਗਰਸ ਕਮੇਟੀ ਦੇ ਨੈਸ਼ਨਲ ਕੋਆਰਡੀਨੇਟਰ ਪ੍ਰਿਤਪਾਲ ਸਿੰਘ ਬਲੀਏਵਾਲ ਦੀ ਅਗਵਾਈ ਹੇਠ ਇੱਕ ਵਫਦ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਰਤਨ ਅਤੇ ਫ਼ਖ਼ਰ-ਏ-ਕੌਮ ਦੇ ਸਨਮਾਨ ਨਾਲ ਨਿਵਾਜਿਆ ਜਾਵੇ ਕਿਉਂਕਿ ਉਨ੍ਹਾਂ ਨੇ ਇੱਕ ਨਿਮਾਣੇ ਸਿੱਖ ਵਜੋਂ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਇੱਕ ਨਿੱਜੀ ਦਿਲਚਸਪੀ ਲੈਕੇ ਨੇਪਰੇ ਚਾੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਗਮਾਂ ਲਈ ਬੇਮਿਸਾਲ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਇਲਾਵਾ ਗੁਰੂ ਮਹਾਰਾਜ ਦੇ ਚਰਨ ਛੋਹ ਪ੍ਰਾਪਤ ਸੁਲਤਾਨਪੁਰ ਲੋਧੀ ਅਤੇ ਬਾਬਾ ਬਕਾਲਾ ਦੇ ਸਰਬ ਪੱਖੀ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਦਰਜਨ ਦੇ ਕਰੀਬ ਯੂਨੀਵਰਸਿਟੀਆਂ ਵਿੱਚ ਗੁਰੂ ਨਾਨਕ ਚੇਅਰ ਸਥਾਪਤ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਦੀ ਹਰ ਨੁੱਕਰ ਵਿੱਚ ਪਹੁੰਚਾਉਣ ਲਈ ਉਪਰਾਲੇ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਕਾਰਜ ਇਨ੍ਹਾਂ ਸਮਾਗਮਾਂ ਲਈ ਕੀਤੇ ਗਏ ਹਨ ਉਹ ਇਤਿਹਾਸਕ ਹਨ। ਇਸ ਮੌਕੇ ਜਸਵਿੰਦਰ ਸਿੰਘ ਬਲੀਏਵਾਲ ਸਮੇਤ ਕਈ ਆਗੂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All