ਗੁਰਪ੍ਰੀਤ ਨੇ 90.25 ਫੀਸਦ ਅੰਕ ਪ੍ਰਾਪਤ ਕੀਤੇ

ਖੇਤਰੀ ਪ੍ਰਤੀਨਿਧ ਲੁਧਿਆਣਾ, 13 ਫਰਵਰੀ ਇਥੋਂ ਦੇ ਕਾਲਜਾਂ ਦੇ ਪੰਜਾਬ ਯੂਨੀਵਰਸਿਟੀ ਵੱਲੋਂ ਵੱਖ ਵੱਖ ਜਮਾਤਾਂ ਦੇ ਐਲਾਨੇ ਨਤੀਜੇ ਸ਼ਾਨਦਾਰ ਰਹੇ। ਰਾਮਗੜ੍ਹੀਆ ਗਰਲਜ਼ ਕਾਲਜ ਦਾ ਐੱਮਏ ਫਾਈਨ ਆਰਟ ਪਹਿਲਾ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਗੁਰਪ੍ਰੀਤ ਨੇ 90.25 ਫੀਸਦ ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ ਤੇ ’ਵਰਸਿਟੀ ਵਿੱਚੋਂ 6ਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਨੂਪ੍ਰੀਤ ਕੌਰ ਨੇ 81.25 ਫੀਸਦ ਜਦੋਂਕਿ ਇੰਦਰਪ੍ਰੀਤ ਕੌਰ ਨੇ 79.5 ਫੀਸਦ ਅੰਕਾਂ ਨਾਲ ਕਾਲਜ ਵਿੱਚੋਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਤੇ ਕਾਲਜ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਨੇ ਵਿਭਾਗ ਦੀ ਮੁਖੀ ਤਰਵਿੰਦਰ ਕੌਰ ਤੇ ਚੰਗੇ ਅੰਕਾਂ ਨਾਲ ਪਾਸ ਹੋਈਆਂ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਭਵਿੱਖ ’ਚ ਹੋਰ ਮਿਹਨਤ ਕਰਕੇ ਇਸੇ ਤਰ੍ਹਾਂ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਕੁੜੀਆਂ ਦੇ ਸਰਕਾਰੀ ਕਾਲਜ ਦਾ ਬੀਬੀਏ ਪਹਿਲਾ ਸਮੈਸਟਰ ਦਾ ਨਤੀਜਾ ਵਧੀਆ ਰਿਹਾ। ਕਾਲਜ ਦੀ ਵਿਦਿਆਰਥਣ ਵਨਿਸ਼ਕਾ ਸ਼ਰਮਾ ਨੇ 78.90 ਫੀਸਦ ਨਾਲ ’ਵਰਸਿਟੀ ਵਿੱਚੋਂ 7ਵਾਂ ਜਦੋਂਕਿ ਸੁਰਭੀ ਖੋਸਲਾ ਨੇ 78.36 ਫੀਸਦ ਨਾਲ ’ਵਰਸਿਟੀ ਵਿੱਚੋਂ 9ਵਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਮੰਜੂ ਸਾਹਨੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਵੀ ਇਸੇ ਤਰ੍ਹਾਂ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂ ਹੋਰ ਉੱਚਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All