ਥਰੀਕੇ ਦੇ ਪਟਵਾਰਖਾਨੇ ਪੁੱਜੇ ਨਵੇਂ ਪਟਵਾਰੀ ’ਤੇ ਕਾਤਲਾਨਾ ਹਮਲਾ

ਟ੍ਰਿਬਿਊਨ ਨਿੂਜ਼ ਸਰਵਿਸ ਲੁਧਿਆਣਾ, 11 ਸਤੰਬਰ ਪਿੰਡ ਥਰੀਕੇ ਦੇ ਪਟਵਾਰਖਾਨੇ ’ਚ ਪਹਿਲੇ ਦਿਨ ਕੰਮ ’ਤੇ ਪੁੱਜੇ ਸਰਦੂਲਗੜ੍ਹ (ਮਾਨਸਾ) ਵਾਸੀ ਪਟਵਾਰੀ ’ਤੇ ਮੰਗਲਵਾਰ ਨੂੰ ਅਣਪਛਾਤੇ ਨੌਜਵਾਨ ਨੇ ਤੇਜ਼ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ। ਥਾਣਾ ਸਦਰ ਦੀ ਪੁਲੀਸ ਨੇ ਫੱਟੜ ਪਟਵਾਰੀ ਦੀਪਕ ਸਿੰਗਲਾ ਦੀ ਸ਼ਿਕਾਇਤ ’ਤੇ ਅਣਪਛਾਤੇ ਹਮਲਾਵਾਰਾਂ ਖਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਪਟਵਾਰੀ ਦੀਪਕ ਸਿੰਗਲਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਟਰਾਂਸਫਰ ਕੁਝ ਦਿਨ ਪਹਿਲਾਂ ਹੀ ਲੁਧਿਆਣਾ ’ਚ ਹੋਈ ਹੈ। 10 ਸਤੰਬਰ ਦੀ ਸਵੇਰੇ ਉਹ ਨੇ ਥਰੀਕੇ ਸਥਿਤ ਪਟਵਾਰਖਾਨੇ ’ਚ ਆਇਆ ਸੀ। ਸਵੇਰੇ ਲਗਭਗ 11 ਵਜੇ ਉਹ ਕੰਮ ਕਰ ਰਿਹਾ ਸੀ ਕਿ ਅਚਾਨਕ ਇੱਕ ਮੋਟਰਸਾਈਕਲ ’ਤੇ ਚਾਰ ਨੌਜਵਾਨ ਉਥੇ ਪੁੱਜੇ। ਇਸ ਤੋਂ ਪਹਿਲਾਂ ਉਹ ਕੁਝ ਸਮਝ ਪਾਉਂਦੇ ਇੱਕ ਮੁਲਜ਼ਮ ਨੇ ਉਸ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਦੇ ਰੌਲਾ ਪਾਉਣ ’ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਆਸਪਾਸ ਦੇ ਲੋਕਾਂ ਨੇ ਉਸਨੂੰ ਹਸਪਤਾਲ ’ਚ ਭਰਤੀ ਕਰਵਾਇਆ। ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਵਾਰੀ ਦੀਪਕ ਸਿੰਗਲਾ ਦੀ ਹਾਲਤ ਖਤਰੇ ਤੋਂ ਬਾਹਰ ਹੈ। ਹਾਲੇ ਤੱਕ ਇਹ ਨਹੀਂ ਪਤਾ ਲੱਗਿਆ ਕਿ ਉਨ੍ਹਾਂ ’ਤੇ ਹਮਲਾ ਕਿਉਂ ਹੋਇਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All