ਨੌਜਵਾਨ ਦੀ ਮੋਟਰਸਾਈਕਲ ਤੋਂ ਡਿੱਗ ਕੇ ਮੌਤ

ਪੱਤਰ ਪ੍ਰੇਰਕ ਲੁਧਿਆਣਾ, 11 ਦਸੰਬਰ 19 ਸਾਲਾ ਨੌਜਵਾਨ ਦੀ ਸਥਾਨਕ ਕਿਦਵਾਈ ਨਗਰ ਵਿੱਚ ਮੋਟਰਸਾਈਕਲ ਤੋਂ ਡਿੱਗ ਕੇ ਮੌਤ ਹੋ ਗਈ ਹੈ।  ਮ੍ਰਿਤਕ ਨੌਜਵਾਨ ਦੀ ਪਛਾਣ ਅੰਕੁਸ਼ ਸੱਚਦੇਵਾ  ਵਾਸੀ ਹਰਗੋਬਿੰਦ ਨਗਰ ਵਜੋਂ ਹੋਈ ਹੈ। ਪ੍ਰਾਪਤ ਸੂਚਨਾ ਅਨੁਸਾਰ ਦੇਰ ਰਾਤ ਅੰਕੁਸ਼ ਮੋਟਰਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ ਉਹ ਜਿਉਂ ਹੀ ਕਿਦਵਈ ਨਗਰ ਪਹੁੰਚਿਆ ਤਾਂ ਇੱਕ ਮੌੜ ’ਤੇ ਉਸ ਦਾ ਮੋਟਰਸਾਈਕਲ ਅਚਾਨਕ ਤਿਲਕ ਗਿਆ ਜਿਸ ਕਾਰਨ ਉਸ ਦਾ ਸਿਰ  ਪੱਕੀ ਸੜਕ ’ਤੇ ਵੱਜਣ ਨਾਲ ਸਖ਼ਤ ਚੋਟ ਆ ਗਈ। ਪੁਲੀਸ ਨੇ ਉਸ ਨੂੰ ਤੁਰੰਤ  ਚੁੱਕ ਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਨੌਜਵਾਨ ਇਕਲੌਤਾ ਪੁੱਤਰ ਸੀ।  ਉਸ ਦੀ ਵੱਡੀ ਭੈਣ ਦਾ ਵਿਆਹ 26 ਦਸੰਬਰ ਨੂੰ ਹੋਣਾ ਤੈਅ ਹੋਇਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਸ਼ਹਿਰ

View All