ਪਾਕਿਸਤਾਨੀ ਆਗੂ ਦਾ ਸਨਮਾਨ

ਖੇਤਰੀ ਪ੍ਰਤੀਨਿਧ ਲੁਧਿਆਣਾ, 11 ਦਸੰਬਰ ਪਾਕਿਸਤਾਨ ਕੌਮੀ ਅਸੈਂਬਲੀ ਦੇ ਮੈਂਬਰ ਤੇ ਸੀਨੀਅਰ ਪਾਕਿਸਤਾਨੀ ਆਗੂ ਮੌਲਾਨਾ ਫਜ਼ਲੂ ਰਹਿਮਾਨ ਦਾ ਲੁਧਿਆਣਾ ਪਹੁੰਚਣ ’ਤੇ ਮੁਸਲਿਮ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੌਲਾਨਾ ਫਜ਼ਲੂ ਰਹਿਮਾਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਾ ਭਾਈਚਾਰਕ ਰਿਸ਼ਤਾ ਮਜ਼ਬੂਤ ਕਰਨ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ। ਜਾਮਾ ਮਸਜਿਦ ਦੇ ਸ਼ਾਹੀ ਇਮਾਮ ਤੇ ਮਜਲਿਸ ਅਹਰਾਰ ਇਸਲਾਮ ਹਿੰਦ ਦੇ ਪ੍ਰਧਾਨ ਮੌਲਾਨਾ ਹਬੀਬ-ਉਰ-ਰਹਿਮਾਨ- ਸਾਨੀ ਲੁਧਿਆਣਵੀ ਨੇ ਪਾਕਿਸਤਾਨੀ ਆਗੂ ਨੂੰ ਜੀ ਅਇਆਂ ਆਖਿਆ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਚੰਗਾ ਬਣਾਉਣ ਲਈ ਅਜਿਹੇ ਦੌਰੇ ਹੁੰਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਮੌਲਾਨਾ ਅਲੀ ਸ਼ੇਰ ਹੈਦਰੀ, ਮੌਲਾਨਾ ਮਦੂਦ ਮਦਨੀ ਦੇਵਬੰਦ ਤੇ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮੌਲਾਨਾ ਫਜ਼ਲੂ ਰਹਿਮਾਨ ਲੁਧਿਆਣਾ ਤੋਂ ਸਿੱਧੇ ਦੇਵਬੰਦ ਜਾਣਗੇ। ਉਹ ਉੱਥੇ ਇੱਕ ਵਿਸ਼ੇਸ਼ ਸੈਮੀਨਾਰ ਵਿੱਚ ਭਾਗ ਲੈਣ ਲਈ ਹੀ ਭਾਰਤ ਆਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All