ਪੜ੍ਹਨ ਸਮੱਗਰੀ ਤਿਆਰ ਕਰਨ ਦੇ ਮੁਕਾਬਲਿਆਂ ’ਚ 12 ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ

ਮਾਲਵਾ ਸੈਂਟਰਲ ਕਾਲਜ ਵਿੱਚ ਹੋਏ ਮੁਕਾਬਲਿਆਂ ਵਿੱਚ ਹਿੱਸਾ ਲੈਂਦੀਆਂ ਵਿਦਿਆਰਥਣਾਂ।-ਫੋਟੋ: ਧੀਮਾਨ

ਖੇਤਰੀ ਪ੍ਰਤੀਨਿਧ ਲੁਧਿਆਣਾ, 13 ਫਰਵਰੀ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਵਿੱਚ ਪੰਜਾਬ ਯੂਨੀਵਰਸਿਟੀ ਦੇ ਪੜ੍ਹਾਉਣ ਦੀ ਕਲਾ ਤੇ ਪੜ੍ਹਾਉਣ ਲਈ ਮੌਕੇ ’ਤੇ ਸਹਾਇਕ ਸਮੱਗਰੀ ਤਿਆਰ ਕਰਨ ਦੇ ਜ਼ੋਨਲ ਪੱਧਰ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ ਜ਼ੋਨ-ਬੀ ਅਧੀਨ ਆਉਂਦੇ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੌਕੇ ਡੀਐੱਮ ਕਾਲਜ ਆਫ ਐਜੂਕੇਸ਼ਨ ਮੋਗਾ ਦੇ ਪ੍ਰਿੰਸੀਪਲ ਡਾ. ਐੱਮਐੱਲ ਜੈਦਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਰਾਯਤ ਕਾਲਜ ਆਫ ਐਜੂਕੇਸ਼ਨ, ਰੋਪੜ ਦੇ ਪ੍ਰਿੰਸੀਪਲ ਡਾ. ਜਗਦੀਪ ਕੌਰ ਨੇ ਪ੍ਰੋਗਰਾਮ ਅਵਜ਼ਰਵਰ ਵਜੋਂ ਸ਼ਿਰਕਤ ਕੀਤੀ। ਸਮਾਗਮ ਦਾ ਆਰੰਭ ਸ਼ਬਦ ਗਾਇਨ ਨਾਲ ਹੋਇਆ। ਇਸ ਤੋਂ ਬਾਅਦ ਡਾ. ਨਿਰੋਤਮਾ ਸ਼ਰਮਾ ਨੇ ਮੁੱਖ ਮਹਿਮਾਨ ਤੇ ਹੋਰ ਪਤਵੰਤਿਆਂ ਨੂੰ ਜੀ ਆਇਆਂ ਆਖੀ। ਇਸ ਮੌਕੇ ਹਿੰਦੀ, ਪੰਜਾਬੀ, ਅੰਗਰੇਜ਼ੀ, ਸੰਗੀਤ ਤੇ ਫਾਈਨ ਆਰਟਸ ਦੇ 12 ਕਾਲਜਾਂ ਤੋਂ 65 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਫਾਈਨ ਆਰਟਸ ਦੇ ਵਿਦਿਆਰਥੀਆਂ ਨੇ ਮਿੱਟੀ ਦੀਆਂ ਮੂਰਤੀਆਂ ਤੇ ਹੋਰ ਤਰ੍ਹਾਂ ਤਰ੍ਹਾਂ ਦੀਆਂ ਚੀਜ਼ਾਂ ਤਿਆਰ ਕਰਕੇ ਦੇਖਣ ਵਾਲਿਆਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ। ਮੁਕਾਬਲਿਆਂ ਵਿੱਚ ਗੁੱਡੀਆਂ ਪਟੋਲੇ, ਮਿੱਟੀ ਦੇ ਭਾਂਡੇ, ਕੱਚੇ ਘਰ, ਪੇਂਡੂ ਸਭਿਆਚਾਰ ਤੇ ਕੁਦਰਤ ਦੀ ਸੁੰਦਰਤਾ ਨੂੰ ਦਰਸਾਉਂਦੇ ਮਾਡਲ ਦੂਰੋਂ ਹੀ ਖਿੱਚ ਪਾ ਰਹੇ ਸਨ। ਫਾਈਨ ਆਰਟਸ ਵਿੱਚ ਬੀਸੀਐੱਮ ਕਾਲਜ ਆਫ ਐਜੂਕੇਸ਼ਨ ਦੀ ਅਨੀਸ਼ਾ ਅਨੇਜਾ ਨੂੰ ਪਹਿਲਾ ਜਦੋਂਕਿ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਦੀ ਸਿਮਰਨਪ੍ਰੀਤ ਕੌਰ ਨੂੰ ਦੂਜਾ ਸਥਾਨ ਮਿਲਿਆ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਬੈਂਸ ਭਰਾ ਤੇ ਹਮਾਇਤੀ ਘੱਗਰ ਦਰਿਆ ਦੇ ਪੁਲ ਹੇਠ ਧਰਨੇ ’ਤੇ ਬੈਠੇ

ਸ਼ਹਿਰ

View All