ਬੱਚਾ ਰੋਗਾਂ ਦਾ ਮਾਹਿਰ ਡਾਕਟਰ ਗੈਰ-ਹਾਜ਼ਰ ਮਿਲਿਆ

ਹਸਪਤਾਲ ਦਾ ਅਚਨਚੇਤ ਦੌਰਾ ਕਰਨ ਪੁੱਜੀ ਕੌਂਸਲਰ ਮਮਤਾ ਆਸ਼ੂ।-ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 13 ਫਰਵਰੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹਦਾਇਤ ’ਤੇ ਉਨ੍ਹਾਂ ਦੀ ਪਤਨੀ ਕੌਂਸਲਰ ਮਮਤਾ ਆਸ਼ੂ ਨੇ ਅੱਜ ਸਥਾਨਕ ਜਵੱਦੀ ਸਥਿਤ 30 ਬਿਸਤਰਿਆਂ ਵਾਲੇ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਆਸ਼ੂ ਨੇ ਦੱਸਿਆ ਕਿ ਇਲਾਕਾ ਵਾਸੀਆਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ ਕਿ ਹਸਪਤਾਲ ਵਿੱਚ ਤਾਇਨਾਤ ਬੱਚਾ ਰੋਗਾਂ ਦੇ ਮਾਹਿਰ ਡਾਕਟਰ ਜਾਂ ਤਾਂ ਅਕਸਰ ਗੈਰ-ਹਾਜ਼ਰ ਰਹਿੰਦਾ ਹੈ ਜਾਂ ਡਿਊਟੀ ’ਤੇ ਦੇਰੀ ਨਾਲ ਪਹੁੰਚਦਾ ਹੈ। ਕੌਂਸਲਰ ਆਸ਼ੂ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਸਵੇਰੇ 9.40 ਵਜੇ ਹਸਪਤਾਲ ਦਾ ਦੌਰਾ ਕੀਤਾ ਸੀ ਤਾਂ ਦੇਖਿਆ ਕਿ ਡਾਕਟਰ ਗੈਰ-ਹਾਜ਼ਰ ਸੀ। ਇਹ ਮਾਮਲਾ ਤੁਰੰਤ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਧਿਆਨ ਵਿੱਚ ਲਿਆਂਦਾ ਗਿਆ, ਜਿਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਡਾਕਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਦੱਸਣਯੋਗ ਹੈ ਕਿ ਇਸ ਹਸਪਤਾਲ ਨੂੰ 5 ਫਰਵਰੀ ਨੂੰ ਹੀ ਸ਼ੁਰੂ ਕੀਤਾ ਗਿਆ ਸੀ, ਜੋ ਕਿ ਜਲਦੀ ਹੀ ਆਪਰੇਸ਼ਨ ਥੀਏਟਰ, ਪ੍ਰਾਈਵੇਟ ਕਮਰੇ, ਐਮਰਜੈਂਸੀ ਸਮੇਤ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਨਾਲ ਲੈੱਸ ਹੋਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ 30 ਬਿਸਤਰਿਆਂ ਵਾਲਾ ਹਸਪਤਾਲ ਪਿਛਲੇ ਲੰਮੇ ਸਮੇਂ ਤੋਂ ਤਿਆਰ ਪਿਆ ਸੀ, ਜੋ ਕਿ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਉਪਰਾਲਿਆਂ ਨਾਲ ਚਾਲੂ ਹੋਇਆ ਹੈ। ਇਸ ਹਸਪਤਾਲ ਵਿੱਚ ਈ. ਐੱਸ. ਆਈ. ਦੀ ਡਿਸਪੈਂਸਰੀ ਸ਼ਿਫ਼ਟ ਕੀਤੀ ਗਈ ਸੀ, ਜਿਸ ਦਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਲਾਭ ਲੈ ਰਹੇ ਹਨ। ਇਸ ਹਸਪਤਾਲ ਨੂੰ ਚਲਾਉਣ ਲਈ ਲੋੜੀਂਦੀਆਂ ਸਾਰੀਆਂ ਫਾਰਮੈਲਟੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੂਰਾ ਸਾਜੋ ਸਮਾਨ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਨੂੰ ਚਾਲੂ ਕਰਨਾ ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਸੀ, ਜੋ ਕਿ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਸੁਰਿੰਦਰ ਕੁਮਾਰ ਸਮੇਤ ਚਾਰ ਮਾਹਿਰ ਡਾਕਟਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ ਇਹ ਹਸਪਤਾਲ ਸਥਾਨਕ ਸਿਵਲ ਹਸਪਤਾਲ ਦੀ ਬਰਾਂਚ ਵਜੋਂ ਲੋਕਾਂ ਨੂੰ ਸੇਵਾਵਾਂ ਦੇਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਹਿਰ ਡਾਕਟਰਾਂ ਵਿੱਚ ਮੈਡੀਸਨ, ਦੰਦਾਂ, ਜਨਾਨਾ ਰੋਗਾਂ ਦੇ ਮਾਹਿਰ ਅਤੇ ਫਾਰਮਾਸਿਸਟ ਸ਼ਾਮਲ ਹਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਬੀਤੇ ਸਾਲ ਮਾੜੀ ਹਾਲਤ ਕਾਰਨ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਜਾਰੀ ਕੀਤਾ ...

ਹਵਾਈ ਹਾਦਸਾ: ਪੁਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਹਵਾਈ ਹਾਦਸਾ: ਪੁਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਤੇ ਮਾਮੂਲੀ ਜ਼ਖ਼ਮੀਆਂ ਨੂੰ 50-50 ਹਜ਼ਾ...

ਸ਼ਹਿਰ

View All