ਮੁਹੱਰਮ: ਮੁਸਲਿਮ ਭਾਈਚਾਰੇ ਵੱਲੋਂ ਯੌਮੇ ਆਸ਼ੂਰਾ ਮੌਕੇ ਸਮਾਗਮ

ਯੌਮੇ ਆਸ਼ੂਰਾ ਮੌਕੇ ਸ਼ਾਹੀ ਇਮਾਮ ਅਤੇ ਹੋਰ ਦੁਆ ਮੰਗਦੇ ਹੋਏ।

ਗੁਰਿੰਦਰ ਸਿੰਘ ਲੁਧਿਆਣਾ, 11 ਸਤੰਬਰ ਇਤਿਹਾਸਿਕ ਜਾਮਾ ਮਸਜਿਦ ਵਿਚ ਅੱਜ 10 ਮੁਹੱਰਮ ਯੌਮੇ ਆਸ਼ੂਰਾ ਮੌਕੇ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਕਰਬਲਾ ਦੇ ਮੈਦਾਨ ’ਚ ਹਜ਼ਰਤ ਇਮਾਮ ਹੁਸੈਨ ਸ਼ਹੀਦ ਨੇ ਇਨਸਾਨੀਅਤ ਨੂੰ ਜ਼ਾਲਿਮਾਂ ਦੇ ਖਿਲਾਫ਼ ਹੱਕ ਦੀ ਆਵਾਜ਼ ਬੁਲੰਦ ਕਰਨ ਦਾ ਉਹ ਸਬਕ ਦਿੱਤਾ ਹੈ, ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਦਾ ਵਜ਼ੂਦ ਖਤਮ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਰਬਲਾ ਦੇ ਮੈਦਾਨ ’ਚ ਜੋ ਕੁਝ ਵੀ ਹੋਇਆ, ਉਸ ਤੋਂ ਨੌਜਵਾਨਾਂ ਨੂੰ ਸਬਕ ਲੈਣਾ ਚਾਹੀਦਾ ਹੈ ਅਤੇ ਸਾਡੇ ਬੱਚਿਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸਲਾਮ ਧਰਮ ਲਈ ਹੁਸੈਨ (ਰਜਿ.) ਨੇ ਕਿਹੋ ਜਿਹੀਆਂ ਕੁਰਬਾਨੀਆਂ ਦਿੱਤੀਆਂ ਅਤੇ ਉਨ੍ਹਾਂ ਕਰਬਲਾ ਦੇ ਮੈਦਾਨ ਤੋਂ ਜੋ ਸਿੱਖਿਆ ਸਾਨੂੰ ਦਿੱਤੀ ਹੈ, ਉਸ ’ਤੇ ਅਮਲ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਆਪਸੀ ਭਾਈਚਾਰੇ ਤੇ ਅਮਨ-ਸ਼ਾਂਤੀ ਲਈ ਦੁਆ ਵੀ ਮੰਗੀ ਗਈ। ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਕਰਦਿਆਂ ਕਾਰੀ ਮੋਹਤਰਮ ਨੇ ਪਵਿੱਤਰ ਕੁਰਾਨ ਸ਼ਰੀਫ਼ ਦੀ ਤਿਲਾਵਤ ਕੀਤੀ ਅਤੇ ਗੁਲਾਮ ਹਸਨ ਕੈਸਰ, ਹੱਸਾਨ ਨਸੀਰਾਵਾਦੀ ਨੇ ਨਾਤਿਆ ਕਲਾਮ ਪੇਸ਼ ਕੀਤਾ। ਇਸ ਮੌਕੇ ਨਾਇਬ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ, ਮੁਫ਼ਤੀ ਮੁੱਹਮਦ ਜਮਾਲੁਦੀਨ, ਮੌਲਾਨਾ ਕਾਰੀ ਮੁੱਹਮਦ ਇਬ੍ਰਾਹਿਮ, ਮੌਲਾਨਾ ਅਬਦੁਲ ਰਹਿਮਾਨ ਤੇ ਸਕੱਤਰ ਮੁੱਹਮਦ ਮੁਸਤਕੀਮ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All