ਰੁਜ਼ਗਾਰ ਮੇਲਾ: 1356 ਨੌਜਵਾਨਾਂ ਦੀ ਚੋਣ

ਸਤਵਿੰਦਰ ਬਸਰਾ ਲੁਧਿਆਣਾ, 11 ਸਤੰਬਰ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਅੱਜ ਲੁਧਿਆਣਾ ਦੇ ਗੌਰਮਿੰਟ ਇੰਸਟੀਚਿਊਟ ਆਫ ਟੈਕਸਟਾਇਲ ਕਮਿਸਟਰੀ ਐਂਡ ਨਿੰਟਿੰਗ ਤਕਨਾਲੋਜੀ, ਰਿਸ਼ੀ ਨਗਰ ਵਿਚ ਰੁਜ਼ਗਾਰ ਮੇਲਾ ਲਾਇਆ ਗਿਆ। ਇਸ ਮੇਲੇ ਵਿੱਚ ਪਹੁੰਚੇ 1713 ਨੌਜਵਾਨਾਂ ਵਿੱਚੋਂ 1356 ਨੂੰ ਰੁਜ਼ਗਾਰ ਮੁਹੱਈਆ ਕੀਤਾ ਜਦਕਿ 331 ਦੀ ਸਵੈ ਰੁਜ਼ਗਾਰ ਲਈ ਚੋਣ ਕੀਤੀ ਗਈ। ਇਸ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਤੱਕ ਪੰਜ ਰੁਜ਼ਗਾਰ ਮੇਲੇ ਲਾਏ ਜਾ ਚੁੱਕੇ ਹਨ। ਬੀਤੇ ਸੋਮਵਾਰ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਈਟੀਆਈ ਵਿਚ ਸੂਬਾ ਪੱਧਰੀ ਰੁਜ਼ਗਾਰ ਮੇਲਾ ਲਾਇਆ ਸੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੀ ਕੌਂਸਲਰ ਮਮਤਾ ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਨੌਜਵਾਨ ਨੂੰ ਰੁਜ਼ਗਾਰ ਦੇ ਕਿ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਦੀ ਬੀੜਾ ਚੁੱਕਿਆ ਹੈ। ਇਹੋ ਵਜ੍ਹਾ ਹੈ ਕਿ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਅਜਿਹੇ ਰਜ਼ਗਾਰ ਮੇਲੇ ਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਅੱਜ ਦੇ ਰੁਜ਼ਗਾਰ ਮੇਲੇ ਵਿੱਚ 12ਵੀਂ ਜਾਂ ਇਸ ਤੋਂ ਵੱਧ ਪੜ੍ਹੇ ਨੌਜਵਾਨਾਂ ਨੂੰ ਸ਼ੁਰੂਆਤੀ ਤੌਰ ’ਤੇ 15000-20000 ਰੁਪਏ ਪ੍ਰਤੀ ਮਹੀਨਾ ਤਨਖਾਹ ਹੇਠ ਰੁਜ਼ਗਾਰ ਦਿੱਤੇ ਗਏ। ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਭਰੋਸਾ ਦਿੱਤਾ ਕਿ ਜਿਉਂ ਹੀ ਚੁਣੇ ਗਏ ਨੌਜਵਾਨ ਆਪਣੀ ਨੌਕਰੀ ’ਤੇ ਆਉਣਾ ਸ਼ੁਰੂ ਕਰਨਗੇ, ਉਨਾਂ ਦੀ ਯੋਗਤਾ ਅਤੇ ਤਜ਼ਰਬੇ ਦੇ ਅਧਾਰ ’ਤੇ ਤਨਖਾਹ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਇਸ ਰੁਜ਼ਗਾਰ ਮੇਲੇ ’ਚ ਐੱਸਡੀਐੱਮ ਅਮਰਜੀਤ ਸਿੰਘ ਬੈਂਸ, ਰੁਜ਼ਗਾਰ ਦਫਤਰ ਤੋਂ ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ, ਭੁਪਿੰਦਰ ਸਿੰਘ ਹਨੀ, ਅਮਨਦੀਪ ਸਿੰਘ ਲੱਖੀ, ਕਾਲਜ ਦੇ ਪ੍ਰਿੰਸੀਪਲ ਮਹਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All