ਲੁਧਿਆਣਾ ਤੋਂ 100ਵੀਂ ਰੇਲ ਪਰਵਾਸੀਆਂ ਨੂੰ ਲੈ ਕੇ ਰਵਾਨਾ

ਰੇਲਵੇ ਸਟੇਸ਼ਨ ਉੱਤੇ ਪੁੱਜਣ ਲਈ ਪਰਵਾਸੀ ਮਜ਼ਦੂਰ ਬੱਸਾਂ ਦੀ ਉਡੀਕ ਕਰਦੇ ਹੋਏ। -ਫੋਟੋ: ਹਿਮਾਸ਼ੂ ਮਹਾਜਨ

ਗਗਨਦੀਪ ਅਰੋੜਾ ਲੁਧਿਆਣਾ, 21 ਮਈ ਪਰਵਾਸੀ ਲੋਕਾਂ ਨੂੰ ਉਨ੍ਹਾਂ ਦੇ ਪਿੱਤਰੀ ਪਿੰਡਾਂ ’ਚ ਛੱਡਣ ਲਈ ਜ਼ਿਲ੍ਹਾ ਲੁਧਿਆਣਾ ਤੋਂ 100ਵੀਂ ਰੇਲ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ। ਇਨ੍ਹਾਂ ਰੇਲਾਂ ਰਾਹੀਂ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਤੋਂ ਸਵਾ ਲੱਖ ਤੋਂ ਵਧੇਰੇ ਪਰਵਾਸੀਆਂ ਨੂੰ ਉਨ੍ਹਾਂ ਦੇ ਸੂਬਿਆਂ ਲਈ ਭੇਜਿਆ ਜਾ ਚੁੱਕਾ ਹੈ। ਪਰਵਾਸੀਆਂ ਨੂੰ ਲਿਜਾਣ ਲਈ ਪਹਿਲੀ ਰੇਲ 5 ਮਈ ਨੂੰ ਲੁਧਿਆਣਾ ਤੋਂ ਰਵਾਨਾ ਹੋਈ ਸੀ। ਦੇਰ ਰਾਤ ਹਰਦੋਈ ਲਈ 100ਵੀਂ ਰੇਲ ਰਵਾਨਾ ਹੋਈ, ਜਿਸ ਨੂੰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਤੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਤੋਂ 7.5 ਲੱਖ ਤੋਂ ਵਧੇਰੇ ਪਰਵਾਸੀ ਲੋਕਾਂ ਵੱਲੋਂ ਆਪਣੇ ਸੂਬੇ ਨੂੰ ਜਾਣ ਲਈ ਆਨਲਾਈਨ ਅਪਲਾਈ ਕੀਤਾ ਹੋਇਆ ਹੈ। ਅਗਲੇ ਦਿਨਾਂ ਦੌਰਾਨ ਜਿਆਦਾ ਤੋਂ ਜਿਆਦਾ ਪਰਵਾਸੀ ਲੋਕਾਂ ਨੂੰ ਭੇਜਣ ਲਈ ਹੋਰ ਰੇਲਾਂ ਚਲਾਈਆਂ ਜਾਣਗੀਆਂ।

ਲੌਕਡਾਊਨ ’ਚ ਘਰੋਂ ਨਿਕਲਣ ਵਾਲਿਆਂ ਵਿਰੁੱਧ 135 ਕੇਸ ਦਰਜ, 172 ਕੀਤੇ ਗ੍ਰਿਫ਼ਤਾਰ ਲੁਧਿਆਣਾ, (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾਵਾਇਰਸ ਨੂੰ ਲੈ ਕੇ ਇਸ ਸਮੇਂ ਪੰਜਾਬ ’ਚ ਲੌਕਡਾਊਨ-4 ਚੱਲ ਰਿਹਾ ਹੈ। ਇਸ ’ਚ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਢਿੱਲ ਦਿੱਤੀ ਗਈ ਹੈ। ਲੌਕਡਾਊਨ ’ਚ ਸਰਕਾਰ ਦੇ ਵੱਲੋਂ ਕਈ ਰਿਆਇਤਾਂ ਦਿੱਤੀਆਂ ਗਈਆਂ ਹਨ ਤੇ ਨਾਲ ਹੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਾਈਆਂ ਗਈਆਂ ਹਨ। ਸਰਕਾਰ ਦੇ ਵੱਲੋਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੋਲ੍ਹ ਕੇ ਸਾਮਾਨ ਵੇਚਣ ਤੇ 7 ਵਜੇ ਤੋਂ ਬਾਅਦ ਘਰਾਂ ’ਚੋਂ ਬਾਹਰ ਨਿਕਲਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤਹਿਤ ਪੁਲੀਸ ਨੇ ਪਿਛਲੇ 24 ਘੰਟੇ ਦੌਰਾਨ ਇਨ੍ਹਾਂ ਹੁਕਮਾਂ ਦੀ ਪਾਲਨਾ ਨਾ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਦੇ ਸਾਰੇ ਪੁਲੀਸ ਥਾਣਿਆਂ ’ਚ ਕੁੱਲ 135 ਕੇਸ ਦਰਜ ਕੀਤੇ ਹਨ ਤੇ 172 ਲੋਕਾਂ ਨੂੰ ਇਨ੍ਹਾਂ ਮਾਮਲਿਆਂ ’ਚ ਨਾਮਜ਼ਦ ਕੀਤਾ ਹੈ। ਸ਼ਹਿਰ ਦੀ ਪੁਲੀਸ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਕਾਫ਼ੀ ਸਖਤੀ ਕੀਤੀ ਹੋਈ ਹੈ। ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਦੇ ਚਾਲਾਨ ਕੀਤੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਸਾਫ਼ ਕੀਤਾ ਕਿ ਪੁਲੀਸ ਸ਼ਾਮ ਨੂੰ 7 ਵਜੇ ਤੋਂ ਬਾਅਦ ਬਾਹਰ ਨਿਕਲਣ ਵਾਲਿਆਂ ਖ਼ਿਲਾਫ਼ ਸਖ਼ਤੀ ਜਾਰੀ ਰੱਖੇਗੀ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਬੀਤੇ ਦਿਨੀਂ 815 ਗੱਡੀਆਂ ਦੇ ਚਲਾਨ ਵੀ ਕੀਤੇ ਗਏ ਹਨ ਤੇ 53 ਗੱਡੀਆਂ ਨੂੰ ਬੰਦ ਵੀ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੁਲਕ ਵਿੱਚ ਕਰੋਨਾ ਦੇ ਰਿਕਾਰਡ 9,851 ਨਵੇਂ ਮਾਮਲੇ ਆਏ ਸਾਹਮਣੇ

ਮੁਲਕ ਵਿੱਚ ਕਰੋਨਾ ਦੇ ਰਿਕਾਰਡ 9,851 ਨਵੇਂ ਮਾਮਲੇ ਆਏ ਸਾਹਮਣੇ

ਪੀੜਤਾਂ ਦੀ ਕੁਲ ਗਿਣਤੀ 2,26,770 ਹੋਈ, 6348 ਦੀ ਜਾ ਚੁੱਕੀ ਹੈ ਜਾਨ

ਸਿਹਤ ਵਿਭਾਗ ਦੀ ਟੀਮ ਨੇ ਇੰਦਰਾਣੀ ਹਸਪਤਾਲ ’ਤੇ ਮਾਰਿਆ ਛਾਪਾ

ਸਿਹਤ ਵਿਭਾਗ ਦੀ ਟੀਮ ਨੇ ਇੰਦਰਾਣੀ ਹਸਪਤਾਲ ’ਤੇ ਮਾਰਿਆ ਛਾਪਾ

ਲਿੰਗ ਜਾਂਚ ਕਰਨ ਦੀ ਮਿਲੀ ਸੀ ਸ਼ਿਕਾਇਤ

ਕੇਰਲ ਸਾਈਬਰ ਵਾਰੀਅਰਜ਼ ਵੱਲੋਂ ਮੇਨਕਾ ਗਾਂਧੀ ਦੀ ਪੀਪਲ ਫਾਰ ਐਨੀਮਲਜ਼ ਵੈੱਬਸਾਈਟ ਹੈਕ

ਕੇਰਲ ਸਾਈਬਰ ਵਾਰੀਅਰਜ਼ ਵੱਲੋਂ ਮੇਨਕਾ ਗਾਂਧੀ ਦੀ ਪੀਪਲ ਫਾਰ ਐਨੀਮਲਜ਼ ਵੈੱਬਸਾਈਟ ਹੈਕ

ਗਰਭਵਤੀ ਮਾਦਾ ਹਾਥੀ ਦੀ ਮੌਤ ਦੇ ਮਾਮਲੇ ’ਤੇ ਰਾਜਨੀਤੀ ਕਰਨ ਦਾ ਦੋਸ਼ ਲਾਇਆ

ਸ਼ਹਿਰ

View All