ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 12 ਜਨਵਰੀ ਮੋਤੀ ਨਗਰ ਦੇ ਇਲਾਕੇ ਵਿੱਚ ਅਣਪਛਾਤੇ ਚੋਰ ਇੱਕ ਘਰ ਵਿੱਚ ਦਾਖਲ ਹੋ ਕੇ ਦਿਨ ਦਿਹਾੜੇ ਲੱਖਾਂ ਰੁਪਏ ਦੇ ਮੁੱਲ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਮੋਤੀ ਨਗਰ ਵਾਸੀ ਰਾਜੀਵ ਛਾਬੜਾ ਨੇ ਪੁਲੀਸ ਨੂੰ ਦਰਜ ਕਰਾਈ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਸਵੇਰੇ 10 ਵਜੇ ਦੇ ਕਰੀਬ ਕੰਮ ਤੇ ਚਲਾ ਗਿਆ ਸੀ ਜਦੋਂਕਿ ਘਰ ਦੀ ਪਹਿਲੀ ਮੰਜ਼ਿਲ ’ਤੇ ਬਣੇ ਪੋਰਸ਼ਨ ਵਿੱਚ ਉਸ ਦੀ ਮਾਤਾ ਤੇ ਭਰਜਾਈ ਮੌਜੂਦ ਸਨ। ਅਣਪਛਾਤੇ ਵਿਅਕਤੀ ਉਸ ਦੇ ਘਰ ਦਾਖ਼ਲ ਹੋ ਕੇ ਹੇਠਲੀ ਮੰਜ਼ਿਲ ਦੇ ਕਮਰੇ ਵਿਚਲੀ ਅਲਮਾਰੀ ਤੋੜ ਕੇ ਉਸ ਵਿੱਚੋਂ 25 ਤੋਲੇ ਸੋਨੇ ਦੇ ਗਹਿਣੇ ਤੇ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈਣ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਜਦੋਂ ਉਹ ਕੰਮ ਤੋਂ ਵਾਪਸ ਆਇਆ ਤਾਂ ਉਸਨੇ ਸਾਮਾਨ ਖਿੱਲਰਿਆ ਦੇਖਣ ਮਗਰੋਂ ਜਾਂਚ ਪੜਤਾਲ ਕੀਤੀ ਤਾਂ ਚੋਰੀ ਸਬੰਧੀ ਪਤਾ ਲੱਗਾ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 380/454 ਅਧੀਨ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 25 ਤੋਲੇ ਸੋਨੇ ਵਿੱਚ ਉਸਦੇ ਦੋ ਸੋਨੇ ਦੇ ਸੈੱਟ ਅਤੇ ਚਾਰ ਚੂੜੀਆਂ ਸ਼ਾਮਲ ਹਨ। ਪੁਲੀਸ ਵੱਲੋਂ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

16 ਗ੍ਰਾਮ ਹੈਰੋਇਨ ਸਣੇ 3 ਕਾਬੂ ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ) ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ 16 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸਦਰ ਥਾਣੇ ਦੀ ਪੁਲੀਸ ਨੇ ਬਸੰਤ ਐਵਨਿਊ ਵਿੱਖੇ ਲਗਾਏ ਨਾਕੇ ਦੌਰਾਨ ਪੈਦਲ ਜਾ ਰਹੇ ਇੱਕ ਨੌਜਵਾਨ ਨੂੰ ਉਸ ਵਕਤ ਪਿਛਾ ਕਰਕੇ ਕਾਬੂ ਕਰ ਲਿਆ ਜਦੋਂ ਉਹ ਪੁਲੀਸ ਨਾਕਾ ਦੇਖਕੇ ਪਿੱਛੇ ਮੁੜ ਰਿਹਾ ਸੀ। ਪੁਲੀਸ ਨੇ ਕਾਰਵਾਈ ਕਰਦਿਆਂ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪਕੜੇ ਗਏ ਨੌਜਵਾਨ ਦੀ ਪਛਾਣ ਰਾਹੁਲ ਯਾਦਵ ਵਾਸੀ ਰੂਪ ਨਗਰ ਧਾਂਦਰਾ ਰੋਡ ਵੱਜੋਂ ਕੀਤੀ ਗਈ ਹੈ।ਇਸੇ ਤਰ੍ਹਾਂ ਥਾਣਾ ਡਵੀਜ਼ਨ ਨੰਬਰ 6 ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਸ਼ੇਰਪੁਰ ਚੌਕ ਨੇੜਿਓਂ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਦਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਭਿਨੰਦਨ ਕੁਮਾਰ ਵਾਸੀ ਗਿਆਸਪੁਰਾ ਤੇ ਪੰਕਜ ਕੁਮਾਰ ਵਾਸੀ ਹਰਗੋਬਿੰਦ ਨਗਰ ਵਜੋਂ ਕੀਤੀ ਗਈ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

* ਆਪਸੀ ਸਮਝ ਦੇ ਆਧਾਰ ’ਤੇ ਭਾਰਤ ਵੀ ਫੌਜੀ ਨਫ਼ਰੀ ਕਰੇਗਾ ਘੱਟ * ਚੀਨੀ...

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

* ਚਾਰਜਸ਼ੀਟ ਵਿਚ ਪਾਕਿਸਤਾਨ ਹਾਈ ਕਮਿਸ਼ਨ ਦਾ ਵੀ ਜ਼ਿਕਰ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

* ਸਿੰਗਲ ਬੈਂਚ ਦੇ ਫ਼ੈਸਲੇ ਤੋਂ ਸਨ ਅਸੰਤੁਸ਼ਟ * ਅਦਾਲਤ ਨੇ ਸੁਣਵਾਈ 13 ...

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

* ਅੱਧੀ ਰਾਤ ਤੋਂ ਅਮਲ ਵਿੱਚ ਆਏ ਹੁਕਮ

ਸ਼ਹਿਰ

View All