ਸਮਰਾਲਾ ’ਚ ਮੈਗਾ ਰੁਜ਼ਗਾਰ ਮੇਲਾ

ਪੱਤਰ ਪ੍ਰੇਰਕ ਸਮਰਾਲਾ, 11 ਸਤੰਬਰ ਸਮਰਾਲਾ ਵਿਚ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਯੋਗ ਉਮੀਦਵਾਰ ਨੂੰ ਨੌਕਰੀ ਮੁਹੱਈਆ ਕਰਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਕਾਬਲੀਅਤ ਨੂੰ ਪਛਾਨਣ ਅਤੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ 5ਵੇਂ ਮੈਗਾ ਰੁਜ਼ਗਾਰ ਮੇਲਿਆਂ ਦੌਰਾਨ ਨਿੱਜੀ ਖੇਤਰ ਵਿੱਚ 2.10 ਲੱਖ ਨੌਕਰੀਆਂ ਮੁਹੱਈਆ ਕਰਵਾਈਆਂ ਜਾਣੀਆਂ ਹਨ, ਜਦਕਿ 1 ਲੱਖ ਤੋਂ ਵਧੇਰੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ ਅਤੇ ਹੋਰ ਸਹੂਲਤਾਂ ਮੁਹੱਈਆ ਕਰਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਭਰ ਦੇ 82 ਥਾਵਾਂ ‘’ਤੇ ਇਹ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਦੇ ਸਫ਼ਲ ਉਮੀਦਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਅਕਤੂਬਰ ਨੂੰ ਰੋਪੜ ਵਿਚ ਨਿਯੁਕਤੀ ਪੱਤਰ ਵੰਡਣਗੇ। ਉਨ੍ਹਾਂ ਸਮੂਹ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਐੱਸਡੀਐੱਮ ਸਮਰਾਲਾ ਗੀਤਿਕਾ ਸਿੰਘ ਤੇ ਹੋਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All