DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੂਸੇਵਾਲਾ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪਿਤਾ ਸੁਪਰੀਮ ਕੋਰਟ ਪੁੱਜਾ

ਪੰਜਾਬ ਦੇ ਵਕੀਲਾਂ ਵੱਲੋਂ ਪੁੱਤ ਦੇ ਕੇਸ ਦੀ ਪੈਰਵੀ ਕਰਨ ਤੋਂ ਇਨਕਾਰ ਕੀਤੇ ਜਾਣ ਸਬੰਧੀ ਸ਼ਿਕਾਇਤ ਕੀਤੀ; ਸੁਪਰੀਮ ਕੋਰਟ ਨੇ ਕਾਨੂੰਨੀ ਮਦਦ ਲਈ ਹਾਈ ਕੋਰਟ ਦੇ ਰਾਹ ਪਾਇਆ

  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 27 ਜੂਨ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਕੋਰਟ ਵੱਲੋਂ ਪੰਜਾਬ ਪੁਲੀਸ ਨੂੰ ਦਿੱਤੇ ਟਰਾਂਜ਼ਿਟ ਰਿਮਾਂਡ ਸਣੇ ਹੋਰ ਕਈ ਫੈਸਲਿਆਂ ਨੂੰ ਚੁਣੌਤੀ ਦਿੱਤੀ ਹੈ। ਗੈਂਗਸਟਰ ਦੇ ਪਿਤਾ ਨੇ ਆਪਣੇ ਵਕੀਲ ਸੰਗਰਾਮ ਸਿੰਘ ਸਾਰੋਂ ਰਾਹੀਂ ਦਾਖ਼ਲ ਪਟੀਸ਼ਨ ਵਿੱਚ ਇਹ ਸ਼ਿਕਾਇਤ ਵੀ ਕੀਤੀ ਕਿ ਪੰਜਾਬ ਵਿੱਚ ਵਕੀਲਾਂ ਨੇ ਉਸ ਦੇ ਪੁੱਤਰ ਦਾ ਬਾਈਕਾਟ ਕੀਤਾ ਹੋਇਆ ਹੈ ਤੇ ਉਹ ਉਸ ਦੇ ਕੇਸ ਦੀ ਪੈਰਵੀ ਕਰਨ ਤੋਂ ਇਨਕਾਰੀ ਹਨ। ਐਡਵੋਕੇਟ ਸਾਰੋਂ ਨੇ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ.ਬੀ.ਪਰਦੀਵਾਲਾ ਦੇ ਵੈਕੇਸ਼ਨ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਦਿੱਲੀ ਕੋਰਟ ਦੇ ਟਰਾਂਜ਼ਿਟ ਰਿਮਾਂਡ ਦੇਣ ਸਬੰਧੀ ਹੁਕਮਾਂ ਨੂੰ ਚੁਣੌਤੀ ਦਿੱਤੀ ਹੋਈ ਹੈ, ਪਰ ਕਿਉਂ ਜੋ ਪੰਜਾਬ ਦੀ ਮਾਨਸਾ ਕੋਰਟ ਵਿੱਚ ਕੋਈ ਵੀ ਵਕੀਲ ਬਿਸ਼ਨੋਈ ਦੇ ਕੇਸ ਦੀ ਪੈਰਵੀ ਕਰਨ ਲਈ ਤਿਆਰ ਨਹੀਂ ਹੈ, ਜਿਸ ਕਰਕੇ ਉਸ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰਨਾ ਪਿਆ ਹੈ। ਬੈਂਚ ਨੇ ਵਕੀਲਾਂ ਦੇ ਇਸ ਰਵੱਈਏ ਨੂੰ ‘ਪੂਰੀ ਤਰ੍ਹਾਂ ਗੈਰਵਾਜਬ’ ਕਰਾਰ ਦਿੰਦਿਆਂ ਕਿਹਾ ਕਿ ਪਟੀਸ਼ਨਰ ਬਿਸ਼ਨੋਈ ਲਈ ਕਾਨੂੰਨੀ ਸਹਾਇਤਾ ਹਾਸਲ ਕਰਨ ਵਾਸਤੇ ਹਾਈ ਕੋਰਟ ਦਾ ਰੁਖ਼ ਕਰ ਸਕਦਾ ਹੈ। ਪੀਟੀਆਈ

Advertisement

Advertisement
Advertisement
×