ਇਰਾਦਾ ਕਤਲ ਕੇਸ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮੁਜ਼ਾਹਰਾ

ਗੁਰਦੀਪ ਸਿੰਘ ਲਾਲੀ ਸੰਗਰੂਰ, 16 ਸਤੰਬਰ

ਸੰਗਰੂਰ ’ਚ ਇਰਾਦਾ ਕਤਲ ਕੇਸ ’ਚ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਨੌਜਵਾਨ।

ਦੋਸਤ ਲੜਕੀ ਦੇ ਪਰਿਵਾਰ ਵੱਲੋਂ ਲੜਕੇ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਅਜੇ ਵੀ ਠੰਢਾ ਨਹੀਂ ਪਿਆ। ਲੋਕ ਰੋਹ ਮਗਰੋਂ ਮਾਮਲਾ ਗਰਮਾਉਣ ਮਗਰੋਂ ਭਾਵੇਂ ਪੁਲੀਸ ਵਲੋਂ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਸੀ ਜਿਸ ’ਚ ਸ਼ਾਮਲ ਦੋ ਜਣਿਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਪਰ ਕੇਸ ’ਚ ਲੋੜੀਂਦੇ ਹੋਰ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਲੜਕੇ ਦੇ ਪਰਿਵਾਰ ਤੇ ਲੋਕਾਂ ਵੱਲੋਂ ਲਾਲ ਬੱਤੀ ਚੌਕ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਗਏ। ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਦਿਉਲ ਨੇ ਕਿਹਾ ਕਿ 18 ਸਾਲਾ ਨੌਜ਼ਵਾਨ ਅਮਨ ਅਰੋੜਾ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਧਾਰਾ 307 ਤਹਿਤ ਪੁਲੀਸ ਨੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਦੋਂਕਿ ਇੱਕ ਮੁਲਜ਼ਮ ਨੂੰ ਅਜੇ ਵੀ ਜਾਂਚ ਦੇ ਦਾਇਰੇ ’ਚ ਰੱਖ ਕੇ ਪੁਲੀਸ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਸ ’ਚ ਲੋੜੀਂਦੇ ਦੋ ਜਣੇ ਅਜੇ ਵੀ ਸ਼ਰ੍ਹੇਆਮ ਘੁੰਮ ਰਹੇ ਹਨ।ਮੁਲਜ਼ਮਾਂ ਵਲੋਂ ਨੌਜ਼ਵਾਨ ਅਮਨ ਦੇ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਨੇਕਾਂ ਵਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਗ੍ਰਿਫ਼ਤਾਰੀ ਲਈ ਸਮਾਂ ਮੰਗ ਰਹੀ ਹੈ। ਕੁੱਟਮਾਰ ਦਾ ਸ਼ਿਕਾਰ ਅਮਨ ਦੇ ਭਰਾ ਆਸ਼ੂ ਅਰੋੜਾ ਤੇ ਚਾਚਾ ਰਾਜੇਸ਼ ਓਸ਼ੋ ਨੇ ਕਿਹਾ ਕਿ ਪੁਲੀਸ ਗ੍ਰਿਫ਼ਤਾਰੀ ਲਈ ਢਿੱਲ ਵਰਤ ਰਹੀ ਹੈ ਤੇ ਥਾਣਾ ਸਿਟੀ ਪੁਲੀਸ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਮਾਮਲਾ ਕਿਸੇ ਨਿਰਪੱਖ ਪੁਲੀਸ ਅਧਿਕਾਰੀ ਨੂੰ ਸੌਂਪਿਆ ਜਾਵੇ। ਇਹ ਵੀ ਮੰਗ ਕੀਤੀ ਕਿ ਦਰਜ ਕੇਸ ’ਚ ਐਸਸੀ/ਐਸਟੀ ਐਕਟ ਦੀ ਧਾਰਾ ਦਾ ਵਾਧਾ ਕੀਤਾ ਜਾਵੇ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮੰਗਲਵਾਰ ਸ਼ਾਮ ਤੱਕ ਕੇਸ ’ਚ ਮੁਲਜ਼ਮ ਗ੍ਰਿਫ਼ਤਾਰ ਨਾ ਕੀਤੇ, ਪੰਜਵੇਂ ਮੁਲਜ਼ਮ ਨੂੰ ਕੇਸ ’ਚ ਨਾਮਜ਼ਦ ਨਾ ਕੀਤਾ ਤੇ ਕੇਸ ’ਚ ਐਸਸੀਐਸਟੀ ਐਕਟ ਦਾ ਵਾਧਾ ਨਾ ਕੀਤਾ ਤਾਂ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਨਮੋਲ, ਰਜ਼ਨੀਸ, ਦੀਪਕ, ਅਨਮੋਲ, ਮੋਹਿਤ, ਲੱਛਮੀ ਦੇਵੀ ਆਦਿ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਅਫ਼ਗਾਨਿਸਤਾਨ ’ਚ ਜੇਲ੍ਹ ’ਤੇ ਹਮਲਾ, 29 ਹਲਾਕ

ਅਫ਼ਗਾਨਿਸਤਾਨ ’ਚ ਜੇਲ੍ਹ ’ਤੇ ਹਮਲਾ, 29 ਹਲਾਕ

ਇਸਲਾਮਿਕ ਸਟੇਟ ਦੇ ਜਹਾਦੀਆਂ ਨੇ ਹਮਲੇ ਦੀ ਜ਼ਿੰਮੇਵਾਰੀ ਲਈ