ਕੌਂਸਲਰ ਸੰਦੀਪ ਦੀਪੂ ਭਾਜਪਾ ਦੇ ਮੰਡਲ ਪ੍ਰਧਾਨ ਬਣੇ

ਪੱਤਰ ਪ੍ਰੇਰਕ ਲਹਿਰਾਗਾਗਾ, 13 ਫਰਵਰੀ ਇੱਥੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਜੀਪੀਐੱਫ ਧਰਮਸ਼ਾਲਾ ’ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਸੁਨਾਮ ਦੀ ਅਗਵਾਈ ’ਚ ਹੋਈ। ਮੀਟਿੰਗ ’ਚ ਸੂਬਾ ਕਮੇਟੀ ਮੈਂਬਰ ਵਿਨੋਦ ਸਿੰਗਲਾ, ਸੂਬਾ ਕਮੇਟੀ ਮੈਂਬਰ ਕੁਲਭੂਸ਼ਨ ਗੋਇਲ, ਜ਼ਿਲ੍ਹਾ ਜਰਨਲ ਸਕੱਤਰ ਜਗਮਿੰਦਰ ਸੈਣੀ ਤੇ ਸਾਬਕਾ ਮੰਡਲ ਪ੍ਰਧਾਨ ਸੁਰੇਸ਼ ਕੁਮਾਰ ਪਾਲਾ ਸ਼ਾਮਲ ਹੋਏ। ਇਸ ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਰਿਸ਼ੀਪਾਲ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸਹਿਮਤੀ ਨਾਲ ਲਹਿਰਾਗਾਗਾ ਦੇ ਸੀਨੀਅਰ ਨਗਰ ਕੌਂਸਲਰ ਸੰਦੀਪ ਦੀਪੂ ਨੂੰ ਮੰਡਲ ਪ੍ਰਧਾਨ ਨਿਯੁਕਤ ਕੀਤਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All