ਗੁਆਂਢੀਆਂ ਵੱਲੋਂ ਕੁੱਟਮਾਰ ਕੀਤੇ ਜਾਣ ਤੋਂ ਦੁਖੀ ਨੌਜਵਾਨ ਨੇ ਖੁ਼ਦਕੁਸ਼ੀ ਕੀਤੀ

ਅਸ਼ਵਨੀ ਗਰਗ ਸਮਾਣਾ,10 ਸਤੰਬਰ ਗੁਆਂਢੀਆਂ ਵੱਲੋਂ ਕੀਤੀ ਕੁੱਟਮਾਰ ਤੋਂ ਪ੍ਰੇਸ਼ਾਨ ਇਕ ਨੌਜਵਾਨ ਨੇ ਖੁ਼ਦਕੁਸ਼ੀ ਕਰ ਲਈ। ਬਾਦਸ਼ਾਹਪੁਰ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਗੁਆਂਢੀ ਅਤੇ ਉਸਦੇ ਦੋ ਲੜਕਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਪੁਲੀਸ ਨੂੰ ਦਿੱਤੀ ਜਾਣਕਾਰੀ ਵਿਚ ਛੀਂਦਾ ਸਿੰਘ (24)(ਮਿ੍ਤਕ) ਦੇ ਪਿਤਾ ਤੇਜਾ ਸਿੰਘ ਵਾਸੀ ਪਿੰਡ ਨਨਹੇੜਾ ਨੇ ਕਿਹਾ ਹੈ ਕਿ 1 ਸਤੰਬਰ ਨੂੰ ਛੀਂਦਾ ਖੇਤਾਂ ਵਿਚ ਚਾਰਾ ਲੈਣ ਗਿਆ ਸੀ। ਉਹ ਹਰਾ ਚਾਰਾ ਲੈ ਕੇ ਜਦੋਂ ਵਾਪਿਸ ਆਇਆ ਤਾਂ ਉਸਦਾ ਚਿਹਰਾ ਉਤਰਿਆ ਹੋਇਆ ਸੀ। ਉਹ ਚਾਰਾ ਰੱਖ ਕੇ ਗੁਆਂਢੀ ਅਰਜਨ ਸਿੰਘ ਅਤੇ ਉਸਦੇ ਦੋਵੇਂ ਪੁੱਤਰਾਂ ਰਾਮ ਦਿੱਤਾ ਅਤੇ ਗੁਰਪ੍ਰੀਤ ਸਿੰਘ ਵੱਲੋਂ ਉਸਦੀ ਕੁੱਟਮਾਰ ਕੀਤੇ ਜਾਣ ਬਾਰੇ ਦੱਸ ਕੇ ਸ਼ਹਿਰ ਦਵਾਈ ਲੈਣ ਲਈ ਚਲਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਘਰ ਨਹੀਂ ਪਰਤਿਆ ਤਾਂ ਉਨ੍ਹਾਂ ਉਸ ਦੀ ਭਾਲ ਕੀਤੀ ਪਰ ਉਸ ਦਾ ਕੋਈ ਥਹੁ ਪਤਾ ਨਹੀਂ ਲੱਗਾ। ਕੱਲ੍ਹ ਉਸਦੀ ਲਾਸ਼ ਖਨੌਰੀ ਨੇੜਿਓਂ ਭਾਖੜਾ ਨਹਿਰ ਵਿਚੋਂ ਮਿਲ ਗਈ। ਪੁਲੀਸ ਨੇ ਬਿਆਨਾਂ ਦੇ ਆਧਾਰ ’ਤੇ ਅਰਜੁਨ ਸਿੰਘ ਅਤੇ ਉਸਦੇ ਦੋਵੇਂ ਪੁੱਤਰਾਂ ਰਾਮ ਦਿੱਤ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All