ਡੀਸੀ ਦਫ਼ਤਰ ਅੱਗੇ ਪੱਕੇ ਧਰਨੇ ਦੀਆਂ ਤਿਆਰੀਆਂ ਲਈ ਕਿਸਾਨ ਰੈਲੀਆਂ

ਬੀਰਬਲ ਰਿਸ਼ੀ ਸ਼ੇਰਪੁਰ, 16 ਸਤੰਬਰ

ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ।

ਕਿਰਤੀ ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਤੇ ਹੋਰ ਭਖ਼ਦੀਆਂ ਮੰਗਾਂ ਨੂੰ ਲੈ ਕੇ ਸੂਬਾ ’ਚ ਆਪਣਾ ਤਿੱਖਾ ਰੋਸ ਦਰਜ ਕਰਵਾਏ ਜਾਣ ਲਈ 25 ਤੋਂ 27 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਤਿੰਨ ਰੋਜ਼ਾ ਪੱਕਾ ਧਰਨਾ ਲਗਾਏ ਜਾਣ ਦੇ ਸੱਦੇ ਤਹਿਤ ਸੰਗਰੂਰ ਧਰਨੇ ਦੀਆਂ ਤਿਆਰੀਆਂ ਵਜੋਂ ਕਿਸਾਨ ਲਾਮਬੰਦੀ ਲਈ ਪਿੰਡ ਧੰਦੀਵਾਲ ਤੇ ਰੰਗੀਆਂ ’ਚ ਰੈਲੀਆਂ ਕਰਕੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ਾਂ ’ਚ ਨਿੱਤਰਨ ਦਾ ਸੱਦਾ ਦਿੱਤਾ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੂਹਰੇ ਮਾਪਦੰਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਕਿਸਾਨੀ ਦੀ ਹਾਲਤ ਐਨੀ ਪੇਤਲੀ ਹੋ ਗਈ ਹੈ ਕਿ ਕਿਸਾਨ ਲੱਖਾਂ ਰੁਪਏ ਦੇ ਕਰਜ਼ੇ ਬਦਲੇ ਆਪਣੀਆਂ ਜਾਨਾਂ ਦੀ ਅਹੂਤੀ ਦੇ ਰਹੇ ਹਨ ਜਦੋਂਕਿ ਸਮੇਂ ਦੀਆਂ ਸਰਕਾਰਾਂ ਵਾਅਦਿਆਂ ਤੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਤੋਂ ਭੱਜ ਰਹੀਆਂ ਹਨ। ਇਸਦੇ ਉਲਟ ਕਾਰਪੋਰੇਟ ਘਰਾਣਿਆਂ ਦੇ ਅਰਬਾਂ ਦੇ ਕਰਜ਼ੇ ਮੁਆਫ਼ ਕਰ ਰਹੀਆਂ ਹਨ। ਕਿਸਾਨਾਂ ਦੀਆਂ ਭਖ਼ਦੀਆਂ ਮੰਗਾਂ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਆਰਥਿਕਤਾ ’ਚ ਪਿਸਦੀ ਕਿਸਾਨੀ ਲਈ 10 ਏਕੜ ਤੱਕ ਦੇ ਸਮੂਹ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, 5 ਏਕੜ ਤੱਕ ਦੇ ਕਿਸਾਨਾਂ ਨੂੰ ਵਿਆਜ ਮੁਕਤ ਕਰਜ਼ੇ ਦਿੱਤੇ ਜਾਣ, ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਫੌਰੀ ਹੱਲ ਹੋਵੇ, ਪੰਚਾਇਤੀ ਜ਼ਮੀਨਾਂ ਦਾ ਦੋ ਤਿਹਾਈ ਹਿੱਸਾ ਛੋਟੇ ਕਿਸਾਨਾਂ ਨੂੰ ਠੇਕੇ ’ਤੇ ਦਿੱਤਾ ਜਾਵੇ ਅਤੇ ਪੰਜ ਏਕੜ ਤੱਕ ਦੇ ਕਿਸਾਨਾਂ ਨੂੰ ਖੇਤੀਵਾੜੀ ਲਈ ‘ਸੰਦ ਕੇਂਦਰ’ ਖੋਲ੍ਹਕੇ ਬੀਜ ਬਿਜਾਈ ਤੇ ਕਢਾਈ ਲਈ ਸੰਦ ਕਿਰਾਏ ’ਤੇ ਮੁਹੱਈਆ ਕਰਵਾਏ ਜਾਣ। ਇਸ ਮੌਕੇ ਕਿਸਾਨ ਕਿੰਦਰਜੀਤ ਸਿੰਘ ਧੰਦੀਵਾਲ, ਚੇਤਨ ਸਿੰਘ ਧੰਦੀਵਾਲ, ਮਨਮਿੰਦਰ ਸਿੰਘ ਬਹਾਦਰਪੁਰ, ਮਨਦੀਪ ਸਿੰਘ ਰੰਗੀਆਂ ਆਦਿ ਹਾਜ਼ਰ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਸ਼ਹਿਰ

View All