ਤਨਖ਼ਾਹਾਂ ਨਾ ਮਿਲਣ ’ਤੇ ਚੌਥਾ ਦਰਜਾ ਮੁਲਾਜ਼ਮਾਂ ਨੇ ਖ਼ਜ਼ਾਨਾ ਦਫ਼ਤਰ ਘੇਰਿਆ

ਤਨਖ਼ਾਹਾਂ ਨਾ ਮਿਲਣ ਕਾਰਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਬਾਹਰ ਪ੍ਰਦਰਸ਼ਨ ਕਰਦੇ ਹੋਏ ਚੌਥਾ ਦਰਜਾ ਮੁਲਾਜ਼ਮ।-ਫੋਟੋ:ਭੰਗੂ

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਅਕੀਦਾ ਪਟਿਆਲਾ, 3 ਦਸੰਬਰ ਸਰਕਾਰੀ ਤੇ ਅਰਧ ਸਰਕਾਰੀ ਵਿਭਾਗ ਦੇ ਚੌਥਾ ਦਰਜਾ ਕਰਮਚਾਰੀਆਂ, ਦਿਹਾੜੀਦਾਰ, ਕੰਟਰੈਕਟ ਤੇ ਆਊਟ ਸੋਰਸ ਕਰਮੀਆਂ ਸਮੇਤ ਪਾਰਟ ਟਾਈਮ ਵਰਕਰਾਂ ਨੇ ਅੱਜ ਇਥੇ ਦੀ ‘ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ’ ਦੀ ਸ਼ਾਖਾ ਪਟਿਆਲਾ ਦੇ ਝੰਡੇ ਹੇਠ ਜ਼ਿਲ੍ਹਾ ਸਕੱਤਰੇਤ ਵਿਖੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਦਾ ਘਿਰਾਓ ਕੀਤਾ। ਤਿੰਨ ਘੰਟੇ ਚੱਲੇ ਇਸ ਧਰਨੇ ਤਿੰਨ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦਾ ਸਿਆਪਾ ਕੀਤਾ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਪੌਣੇ ਤਿੰਨ ਸਾਲਾਂ ਤੋਂ ਆਪਣੀਆਂ ਮੰਗਾਂ ਦੇ ਨਾਲ ਨਾਲ ਤਨਖ਼ਾਹਾਂ ਲਈ ਸੰਘਰਸ਼ ਕਰਨੇ ਪੈ ਰਹੇ ਹਨ। ਦਿਹਾੜੀਦਾਰ, ਕੰਟਰੈਕਟ, ਆਊਟ ਸੋਰਸ ਤੇ ਪਾਰਟ ਟਾਈਮ ਕਾਮਿਆਂ ਨੂੰ ਸਤੰਬਰ ਤੋਂ ਤਨਖ਼ਾਹਾਂ ਨਸੀਬ ਨਹੀਂ ਹੋਈਆਂ। ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ 11 ਅਕਤੂਬਰ ਨੂੰ ਹੋਈਆਂ ਮੀਟਿੰਗਾਂ ਦੌਰਾਨ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਪ੍ਰਤੀਨਿਧਾਂ ਵਲੋਂ ਪੰਜਾਬ ਵਿਚਲੇ ਵਿਭਾਗਾਂ ਵਿੱਚੋਂ ਠੇਕੇਦਾਰਾਂ ਦੁਆਰਾ ਕੀਤੀ ਜਾ ਰਹੀ ਲੁੱਟ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਅੰਦਾਜ਼ੇ ਮੁਤਾਬਕ 30 ਫੀਸਦੀ ਖਜ਼ਾਨੇ ਦੀ ਕਥਿਤ ਲੁੱਟ ਠੇਕੇਦਾਰਾਂ ਦੁਆਰਾ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਪਹਿਲੀ ਜਨਵਰੀ ਤੋ ਸਮਾਰਟ ਫੋਨ ਵੰਡਣ ਦੇ ਲਏ ਗਏ ਫੈਸਲੇ ਦਾ ਵੀ ਸਖ਼ਤ ਵਿਰੋਧ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਸ ’ਤੇ ਕਰੋੜਾਂ ਰੁਪਏ ਖ਼ਰਚ ਆਉਣਗੇ, ਜਦਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਡੀਏ, ਪੈਨਸ਼ਨਾਂ ਅਤੇ ਹੋਰ ਬਕਾਏ ਨਹੀਂ ਦਿੱਤੇ ਜਾ ਰਹੇ। ਇਸ ਮੌਕੇ ਬਲਜਿੰਦਰ ਸਿੰਘ, ਦੀਪ ਚੰਦ ਹੰਸ, ਜਗਮੋਹਨ ਨੌਲੱਖਾ, ਜਗਜੀਤ ਸਿੰਘ ਲੱਡੂ, ਰਾਮ ਕਿਸ਼ਨ, ਸੂਰਜ ਪਾਲ ਯਾਦਵ, ਕੇਸਰ ਸਿੰਘ ਸੈਣੀ, ਬੂਟਾ ਸਿੰਘ, ਜਗਤਾਰ ਲਾਲ, ਦਰਸ਼ਨ ਸਿੰਘ ਘੱਗਾ, ਗੁਰਦਰਸ਼ਨ ਸਿੰਘ, ਰਾਮ ਲਾਲ ਰਾਮਾ, ਰਤਨ ਸਿੰਘ, ਕਰਨੈਲ ਚੰਦ, ਰਜਿੰਦਰ ਕੌਰ, ਬਲਬੀਰ ਸਿੰਘ, ਜਸਵੰਤ ਸਿੰਘ, ਸੁਖਦੇਵ ਝੰਡੀ, ਬੰਸੀ ਲਾਲ, ਤਰਲੋਚਨ ਮਾੜੂ ਤੇ ਤਰਲੋਚਨ ਮੰਡੋਲੀ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All