ਥਾਂ ਸਰਕਾਰੀ; ਟਰਾਲਿਆਂ ਨੇ ਘੇਰ ਲਈ ਸਾਰੀ

ਨਵੀਂ ਅਨਾਜ ਮੰਡੀ ਅੰਦਰ ਖੜ੍ਹੇ ਟਰਾਲਿਆਂ ਦੀ ਤਸਵੀਰ।

ਹਰਦੀਪ ਸਿੰਘ ਸੋਢੀ ਧੂਰੀ, 3 ਦਸੰਬਰ ਧੂਰੀ-ਲੁਧਿਆਣਾ ਮੁੱਖ ਮਾਰਗ ’ਤੇ ਪਿੰਡ ਭਸੌੜ ਨੇੜੇ ਸਥਿਤ ਉਦਯੋਗਿਕ ਇਕਾਈ ਦੇ ਬਾਹਰ ਸੜਕ ਦੇ ਦੋਵੇਂ ਪਾਸੇ ਖੜ੍ਹੇ ਟਰੱਕਾਂ ਕਾਰਨ ਹੁੰਦੇ ਹਾਦਸਿਆਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀ ਵੱਲੋਂ ਦਿੱਤੇ ਧਰਨੇ ਤੋਂ ਬਾਅਦ ਵੱਡੀ ਤਾਦਾਦ ਵਿਚ ਝੋਨੇ ਨਾਲ ਭਰੇ ਹੋਏ ਟਰੱਕਾਂ/ਟਰਾਲਿਆਂ ਨੂੰ ਨਵੀਂ ਅਨਾਜ ਮੰਡੀ ਵਿਚ ਖੜ੍ਹਾਉਣਾ ਸ਼ੁਰੂ ਕਰ ਦਿੱਤਾ ਗਿਆ। ਇਸ ਨਾਲ ਮੰਡੀ ਅੰਦਰਲੇ ਫੜਾਂ ਦੀ ਹਾਲਤ ਖ਼ਰਾਬ ਹੋਣ ਦਾ ਖਤਰਾ ਹੈ। ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਕਿਹਾ ਕਿ ਫ਼ੈਕਟਰੀ ਦੇ ਕਰੀਬ 20 ਤੋਂ 50 ਟਨ ਤੱਕ ਵਜ਼ਨ ਦੇ ਟਰਾਲੇ ਵੱਡੀ ਤਾਦਾਦ ਵਿਚ ਮੰਡੀ ਅੰਦਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਦੌਰਾਨ ਕਰੀਬ 2.75 ਕਰੋੜ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਇਨ੍ਹਾਂ ਫੜ੍ਹਾਂ ਨੂੰ ਪੱਕਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਕਮੇਟੀ ਖ਼ਿਲਾਫ਼ ਸੰਘਰਸ਼ ਵਿੱਢਣਗੇ।

ਟਰਾਲੇ ਹਟਾਉਣ ਲਈ ਕਹਿ ਦਿੱਤਾ ਹੈ: ਸਕੱਤਰ ਮਾਰਕੀਟ ਕਮੇਟੀ ਦੇ ਸਕੱਤਰ ਡੀਨਪਾਲ ਨੇ ਦੱਸਿਆ ਕਿ ਇਨ੍ਹਾਂ ਟਰਾਲਿਆਂ ਤੇ ਟਰੱਕਾਂ ਤੋਂ ਕੋਈ ਫ਼ੀਸ ਨਹੀਂ ਉਗਰਾਹੀ ਗਈ ਅਤੇ ਇਨ੍ਹਾਂ ਨੂੰ ਟਰੱਕ ਤੇ ਟਰਾਲੇ ਇਥੋਂ ਲਿਜਾਉਣ ਦੀ ਹਦਾਇਤ ਕਰ ਦਿੱਤੀ ਗਈ ਹੈ।

ਫੜ੍ਹ ਖ਼ਰਾਬ ਨਹੀਂ ਹੋਣ ਦਿਆਂਗਾ: ਵਿਧਾਇਕ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਵੱਲੋਂ 2.75 ਕਰੋੜ ਰੁਪਏ ਨਾਲ ਇਨ੍ਹਾਂ ਫੜ੍ਹਾਂ ਨੂੰ ਪੱਕਾ ਕਰਵਾਇਆ ਗਿਆ ਹੈ। ਉਹ ਇਨ੍ਹਾਂ ਫੜ੍ਹਾਂ ਨੂੰ ਖ਼ਰਾਬ ਨਹੀਂ ਹੋਣ ਦੇਣਗੇ ਅਤੇ ਉਹ ਫ਼ੌਰੀ ਇਸ ਸਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਗੱਲ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All