ਪਨੀਰ ਵਿੱਚ ਫੈਟ ਲਈ ਰਿਫਾਇੰਡ ਤੇਲ ਦੀ ਮਿਲਾਵਟ

ਜ਼ਿਲ੍ਹਾ ਸਿਹਤ ਅਫ਼ਸਰ ਡਾ. ਸਤਿੰਦਰ ਸਿੰਘ, ਫੂਡ ਸੇਫ਼ਟੀ ਅਫ਼ਸਰ ਪੁਨੀਤ ਸ਼ਰਮਾ ਅਤੇ ਪੁਲੀਸ ਫੜੇ ਪਦਾਰਥਾਂ ਨਾਲ।-ਫੋਟੋ: ਸੱਚਰ

ਸਰਬਜੀਤ ਸਿੰਘ ਭੰਗੂ ਪਟਿਆਲਾ, 18 ਸਤੰਬਰ ਇਸ ਸ਼ਹਿਰ ਦੇ ਥਾਣਾ ਡਵੀਜ਼ਨ ਨੰਬਰ ਦੋ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਰਾਘੋਮਾਜਰਾ ਵਿੱਚ ਸਿੰਗਲਾ ਡੇਅਰੀ ’ਤੇ ਛਾਪਾ ਮਾਰ ਕੇ ਫਾਰਚਿਊਨ ਕੌਟਨ ਸੀਡ ਆਇਲ ਦੇ ਪੈਕਟ ਬਰਾਮਦ ਕੀਤੇ ਹਨ, ਜਿਸ ਦੀ ਵਰਤੋਂ ਪਨੀਰ ਦੀ ਫੈਟ ਵਧਾਉਣ ਲਈ ਕੀਤੀ ਜਾ ਰਹੀ ਸੀ। ਡੇਅਰੀ ਤੋਂ ਪਨੀਰ ਸਮੇਤ ਨੌਂ ਚੀਜ਼ਾਂ ਦੇ ਸੈਂਪਲ ਵੀ ਭਰੇ, ਜਿਨ੍ਹਾਂ ਨੂੰ ਜਾਂਚ ਲਈ ਲੈਬ ਵਿਚ ਭੇਜਿਆ ਜਾਵੇਗਾ। ਇਸ ਡੇਅਰੀ ’ਤੇ ਮਿਲਾਵਟੀ ਪਦਾਰਥ ਤਿਆਰ ਕਰਨ ਦੀ ਥਾਣਾ ਡਵੀਜ਼ਨ ਨੰਬਰ 2 ਦੇ ਐੱਸਐੱਚਓ ਗੁਰਦੀਪ ਸਿੰਘ ਨੂੰ ਮਿਲੀ ਇਤਲਾਹ ਤਹਿਤ ਐੱਸਪੀ (ਡੀ) ਹਰਮੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਛਾਪਾ ਮਾਰਿਆ। ਡੀਐੱਸਪੀ ਸਿਟੀ-1 ਯੋਗੇਸ਼ ਸ਼ਰਮਾ, ਸੀਆਈਏ ਸਟਾਫ਼ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਤੇ ਥਾਣਾ ਡਵੀਜ਼ਨ ਨੰਬਰ ਦੋ ਦੇ ਮੁਖੀ ਗੁਰਦੀਪ ਸਿੰਘ ਸਮੇਤ ਹੋਰ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹੇ। ਸਿਹਤ ਵਿਭਾਗ ਵੱਲੋਂ ਇਸ ਮੌਕੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸਤਿੰਦਰ ਸਿੰਘ ਅਤੇ ਫ਼ੁੂਡ ਸੇਫਟੀ ਅਫਸਰ ਪੁਨੀਤ ਸ਼ਰਮਾ ’ਤੇ ਆਧਾਰਿਤ ਟੀਮ ਨੇ ਡੇਅਰੀ ਤੋਂ ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫਸਰ ਦਾ ਕਹਿਣਾ ਹੈ ਕਿ ਡੇਅਰੀ ਵਿੱਚੋਂ ਫਾਰਚਿਊਨ ਕੋਟਨ ਸੀਡ ਆਇਲ ਦੇ ਪੈਕਟ ਬਰਾਮਦ ਕੀਤੇ ਗਏ, ਜਿਸ ਦੀ ਵਰਤੋਂ ਦੁੱਧ ਤੇ ਪਨੀਰ ਦੀ ਫੈਟ ਵਧਾਉਣ ਲਈ ਕੀਤੀ ਜਾ ਰਹੀ ਸੀ। ਟੀਮ ਵੱਲੋਂ ਮੌਕੇ ’ਤੇ ਡੇਅਰੀ ਵਿੱਚੋਂ ਦੁੱਧ, ਪਨੀਰ, ਦਹੀਂ, ਖੋਆ, ਕਰੀਮ, ਫਾਰਚਿਊਨ ਕੌਟਨ ਸੀਡ ਆਇਲ ਅਤੇ ਅਮੂਲ, ਬੰਗਾਲ ਟਾਈਗਰ ਅਤੇ ਲੋਟਸ ਬ੍ਰਾਂਡ ਦੇ ਸੁੱਕੇ ਦੁੱਧ ਦੇ ਸੈਂਪਲ ਵੀ ਭਰੇ ਗਏ। ਇਸ ਤੋਂ ਇਲਾਵਾ ਪੁਲੀਸ ਨੇ ਵੀ ਕੁਝ ਵਸਤਾਂ ਕਬਜ਼ੇ ਵਿਚ ਲਈਆਂ ਹਨ। ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹ ਸੈਂਪਲ ਲੈਬਾਰਟਰੀ ਵਿੱਚ ਜਾਂਚ ਲਈ ਭੇਜੇ ਜਾਣਗੇ। ਜਾਂਚ ਤੋਂ ਬਾਅਦ ਜੇ ਸੈਂਪਲ ਫੇਲ੍ਹ ਨਿਕਲੇ ਤਾਂ ਮਾਲਕ ਖ਼ਿਲਾਫ਼ ਫੂਡ ਸੇਫ਼ਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਮਿਲਾਵਟ ਖੋਰੀ ਨੂੰ ਰੋਕਣ ਲਈ ਭਵਿੱਖ ਵਿਚ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

ਡੇਅਰੀ ਮਾਲਕ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਐੱਸਐੱਚਓ ਗੁਰਦੀਪ ਸਿੰਘ ਨੇ ਦੱਸਿਆ ਕਿ ਸਿੰਗਲਾ ਡੇਅਰੀ ਰਾਘੋਮਾਜਰਾ ਦੇ ਮਾਲਕ ਮੋਹਿਤ ਸਿੰਗਲਾ ਅਤੇ ਉਸ ਦੇ ਮੁਲਾਜ਼ਮ ਖ਼ਿਲਾਫ਼ ਲੋਕਾਂ ਦੀ ਜਾਨ ਨਾਲ ਖੇਡਣ ਅਤੇ ਧੋਖਾ ਦੇਣ ’ਤੇ ਧਾਰਾ 272, 273, ਅਤੇ 420 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਡੇਅਰੀ ਤੋਂ ਕੁਝ ਵਸਤਾਂ ਕਬਜ਼ੇ ਵਿਚ ਵੀ ਲਈਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All