ਭੱਠਲ ਨੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਦੀ ਝੜੀ ਲਾਈ

ਬੀਬੀ ਰਾਜਿੰਦਰ ਕੌਰ ਭੱਠਲ ਨੀਂਹ ਪੱਥਰ ਰੱਖਦੇ ਹੋਏ।

ਰਮੇਸ਼ ਭਾਰਦਵਾਜ ਲਹਿਰਾਗਾਗਾ, 13 ਫਰਵਰੀ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਇਲਾਕੇ ਦੇ ਕਈ ਪਿੰਡਾਂ ’ਚ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਦੀ ਝੜੀ ਲਾ ਦਿੱਤੀ ਹੈ। ਬੀਬੀ ਭੱਠਲ ਨੇ ਨੇੜਲੇ ਪਿੰਡ ਸੇਖੂਵਾਸ ’ਚ ਸਾਫ਼ ਪੀਣ ਵਾਲੇ ਪਾਣੀ ਦੀਆਂ 9 ਲੱਖ ਰੁਪਏ ਦੀਆਂ ਪਾਈਪ ਲਾਈਨਾਂ ਪਾਉਣ, ਪਿੰਡ ਗੁਰੂ ਤੇਗ ਬਹਦਾਰ ਨਗਰ ਲੇਹਲ ਕਲਾਂ ’ਚ 19.80 ਲੱਖ ਦੀਆਂ ਜ਼ਮੀਨਦੋਜ਼ ਪਾਈਪ ਲਾਈਨਾਂ ਪਾਉਣ ਅਤੇ ਪਿੰਡ ਭੁਟਾਲ ਖੁਰਦ ’ਚ 20 ਲੱਖ ਦੀ ਲਾਸਤ ਨਾਲ ਬਣਨ ਵਾਲੀਆਂ ਗਲੀਆਂ ਨਾਲੀਆਂ ਦੇ ਨੀਂਹ ਪੱਥਰ ਰੱਖੇ। ਵੱਖ ਵੱਖ ਸਮਾਰੋਹਾਂ ਨੂੰ ਸੰਬੋਧਨ ਕਰਦਿਆਂ ਬੀਬੀ ਭੱਠਲ ਨੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਰਾਜ ਦੇ ਦਸ ਸਾਲ ’ਚ ਇਲਾਕੇ ਦਾ ਵਿਕਾਸ ਦੀ ਥਾਂ ਵਿਨਾਸ਼ ਕਰਨ ’ਚ ਕੋਈ ਕਸਰ ਨਹੀਂ ਛੱਡੀ ਗਈ। ਉਨ੍ਹਾਂ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਮੌਕੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ , ਪੱਪੀ ਖੰਡੇਬਾਦ, ਪੰਚਾਇਤ ਸਮਿਤੀ ਦੇ ਉਪ ਚੇਅਰਮੈਨ ਰਵਿੰਦਰ ਰਿੰਕੂ, ਬੀਡੀਪੀਓ ਗੁਰਨੇਤ ਸਿੰਘ ਜਲਵੇੜਾ, ਓੁਪ ਪੁਲੀਸ ਕਪਤਾਨ ਬੂਟਾ ਸਿੰਘ ਗਿਲ, ਸਰਪੰਚ ਜਸਵਿੰਦਰ ਰਿੰਪੀ, ਸਰਪੰਚ ਮਾਇਆ ਕੌਰ, ਸਰਪੰਚ ਬਲਜੀਤ ਸਿੰਘ ਆਦਿ ਵੀ ਹਾਜ਼ਰ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All