ਮਾਲੇਰਕੋਟਲਾ ਰੈਲੀ ਸਬੰਧੀ ਲਾਮਬੰਦੀ ਰੈਲੀਆਂ

ਦਿੜ੍ਹਬਾ ਨੇੜਲੇ ਇੱਕ ਪਿੰਡ ’ਚ ਰੈਲੀ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।

ਰਣਜੀਤ ਸਿੰਘ ਸ਼ੀਤਲ ਦਿੜ੍ਹਬਾ ਮੰਡੀ, 13 ਫਰਵਰੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ 16 ਫਰਵਰੀ ਨੂੰ ਮਾਲੇਰਕੋਟਲਾ ਵਿੱਚ ਕੀਤੀ ਜਾ ਰਹੀ ਰੋਸ ਰੈਲੀ ਵਿੱਚ ਕਿਸਾਨਾਂ, ਮਜ਼ਦੂਰਾਂ, ਔਰਤਾਂ, ਮੁਲਜ਼ਮਾਂ ਆਦਿ ਵਰਗ ਦੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਦਿੜ੍ਹਬਾ ਹਲਕੇ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ। ਬਲਾਕ ਦਿੜ੍ਹਬਾ ਦੇ ਪਿੰਡ ਸੂਲਰ, ਮੌੜਾਂ, ਗੁੱਜਰਾਂ, ਖਨਾਲ ਖੁਰਦ ਤੇ ਘਨੋੜ ਰਾਜਪੂਤਾਂ ਆਦਿ ਪਿੰਡਾਂ ਵਿੱਚ ਯੂਨੀਅਨ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ ਹੋਈਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਵਿੱਚ ਫਾਸ਼ੀਵਾਦ ਭਾਰਤ ਨੂੰ ਹੱਲਾਸ਼ੇਰੀ ਦੇ ਰਹੀ ਹੈ, ਜਿਸ ਨਾਲ ਦੇਸ਼ ਦਾ ਮਾਹੌਲ ਸਹਿਮ ਵਾਲਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਪਾਸ ਕਰਕੇ ਫਿਰਕੂ ਲਾਮਬੰਦੀ ਦੇ ਸਿਲਸਿਲੇ ਨੂੰ ਅੱਗੇ ਤੋਰਿਆ ਹੈ। ਸ਼ੇਰਪੁਰ (ਬੀਰਬਲ ਰਿਸ਼ੀ): ਭਾਜਪਾ ਦੀ ਕੇਂਦਰੀ ਹਕੂਮਤ ਵੱਲੋਂ ਨਾਗਰਿਕਤਾ ਦੇ ਮੁੱਢਲੇ ਮਾਨਵੀ ਹੱਕਾਂ ਉਪਰ ਨਵੇਂ ਕਾਨੂੰਨਾਂ ਨੂੰ ਵੱਡਾ ਹਮਲਾ ਕਰਾਰ ਦਿੰਦਿਆਂ ਪਲਸ ਮੰਚ ਦੇ ਸੂਬਾ ਪ੍ਰਧਾਨ ਅਮੋਲਕ ਸਿੰਘ ਨੇ ਅਜਿਹੇ ਕਾਨੂੰਨਾਂ ਨੂੰ ਮੁੱਢੋਂ ਹੀ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਰਾਸ਼ਟਰੀ ਆਬਾਦੀ ਰਜਿਸਟਰ (ਐਨਆਰਪੀ) ਅਤੇ ਕੌਮੀ ਨਾਗਰਿਕਤਾ ਰਜਿਸਟਰ (ਐਨਸੀਆਰ) ਖ਼ਿਲਾਫ਼ 12 ਜਨਤਕ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਮਾਲੇਰਕੋਟਲਾ ’ਚ ਕੀਤੇ ਜਾ ਰਹੇ ਮੁਜ਼ਾਹਰੇ ਲਈ ਹੁਣ ਪੰਜਾਬ ਲੋਕ ਸੱਭਿਆਚਾਰਕ ਮੰਚ ਨਾਲ ਜੁੜੇ ਰੰਗਕਰਮੀਆਂ ਨੇ ਨੁੱਕੜ ਨਾਟਕਾਂ, ਕੋਰਿਓਗ੍ਰਾਫ਼ੀਆਂ, ਗੀਤ ਸੰਗੀਤ ਅਤੇ ਵਿਚਾਰ ਚਰਚਾ ਦੀ ਤੇਜ਼ ਕੀਤੀ ਮੁਹਿੰਮ ਨੂੰ ਪਿੰਡਾਂ ਦੇ ਮੁਸਲਿਮ, ਸਿੱਖ ਅਤੇ ਹਿੰਦੂ ਭਾਈਚਾਰੇ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਪਲਸ ਮੰਚ ਵੱਲੋਂ ਬੀਕੇਯੂ ਏਕਤਾ ਉਗਰਾਹਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਲਾਕ ਸ਼ੇਰਪੁਰ ਦੇ ਪਿੰਡ ਫਰਵਾਹੀ, ਚਾਂਗਲੀ ਅਤੇ ਘਨੌਰ ਆਦਿ ਪਿੰਡਾਂ ਦੀਆਂ ਸੱਥਾਂ ’ਚ ਭਰਵੇਂ ਜਨਤਕ ਇਕੱਠਾਂ ਨੂੰ ਸੰਬੋਧਨ ਕੀਤਾ ਗਿਆ।

ਪਿੰਡ ਫਰਵਾਹੀ ਵਿੱਚ ਪਲਸ ਮੰਚ ਦੇ ਪ੍ਰੋਗਰਾਮ ’ਚ ਜੁੜੇ ਇਕੱਠ ਦਾ ਦ੍ਰਿਸ਼। ਫੋਟੋ: ਰਿਸ਼ੀ

ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਨਾਗਰਿਕ ਸੋਧ ਕਾਨੂੰਨ, ਕੌਮੀ ਨਾਗਰਿਕ ਰਜਿਸਟਰ ਤੇ ਕੌਮੀ ਆਬਾਦੀ ਰਜਿਸਟਰ ਖ਼ਿਲਾਫ਼ ਲੋਕ ਰੋਹ ਪ੍ਰਚੰਡ ਹੈ। ਅੱਜ ਸੁਨਾਮ ਦੀ ਸ਼ਹੀਦ ਊਧਮ ਸਿੰਘ ਸਰਕਾਰੀ ਆਈਟੀਆਈ ਵਿੱਚ ਇਕੱਤਰਤਾ ਹੋਈ। ਇਸ ਇੱਕਤਰਤਾ ਵਿੱਚ ਜਿੱਥੇ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਭੰਡਿਆਂ ਗਿਆ ਉਥੇ 16 ਫਰਵਰੀ ਦੀ ਮਾਲੇਰਕੋਟਲਾ ਰੈਲੀ ਵਿੱਚ ਵੀ ਪੁੱਜਣ ਦੀ ਅਪੀਲ ਕੀਤੀ ਗਈ। ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਆਗੂ ਹੁਸ਼ਿਆਰ ਸਿੰਘ ਨੇ ਆਖਿਆ ਕਿ ਜਦੋਂ ਦੇਸ਼ ਵਿੱਚ ਬੇਰਜ਼ਗਾਰੀ ਪਿਛਲੇ 45 ਸਾਲਾਂ ਤੋਂ ਹੇਠਲੇ ਪੱਧਰ ’ਤੇ ਹੈ, ਸਿੱਖਿਆ ਨੂੰ ਲਗਾਤਾਰ ਮਹਿੰਗਾ ਕੀਤਾ ਜਾ ਰਿਹਾ ਹੈ, ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਕੁੱਲ ਘਰੇਲੂ ਪੈਦਾਵਰ 5 ਫੀਸਦੀ ਤੋਂ ਵੀ ਹੇਠਲੇ ਪੱਧਰ ’ਤੇ ਹੈ ਤਾਂ ਅਜਿਹੀ ਹਾਲਤ ਵਿੱਚ ਲੋਕਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਕੇ ਵੱਖ-ਵੱਖ ਸਰਕਾਰਾਂ ਨੂੰ ਘੇਰਨਾ ਸੁਭਾਵਿਕ ਹੈ। ਵਿਦਿਆਰਥੀ ਆਗੂ ਰਮਨ ਕਾਲਾਝਾੜ ਨੇ ਵਿਦਿਆਰਥੀਆਂ ਨੂੰ 16 ਫਰਵਰੀ ਦੀ ਮਲੇਰਕੋਟਲੇ ਰੈਲੀ ਵਿੱਚ ਸਾਮਲ ਹੋਣ ਦਾ ਸੱਦਾ ਦਿੱਤਾ।

ਵਿਦਿਆਰਥੀਆਂ ਨੂੰ ਧਰਨੇ ਲਈ ਲਾਮਬੰਦ ਕੀਤਾ ਮੂਨਕ (ਕਰਮਵੀਰ ਸੈਣੀ): ਸਥਾਨਕ ਯੂਨੀਵਰਸਿਟੀ ਕਾਲਜ ਮੂਨਕ ਵਿੱਚ 14 ਜਥੇਬੰਦੀਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕ ਰਜਿਸਟਰ ਤੇ ਕੌਮੀ ਆਬਾਦੀ ਰਜਿਸਟਰ ਖ਼ਿਲਾਫ਼ 16 ਫਰਵਰੀ ਨੂੰ ਮਾਲੇਰਕੋਟਲਾ ਵਿੱਚ ਕੀਤੀ ਜਾ ਰਹੀ ਪੰਜਾਬ ਪੱਧਰੀ ਲੋਕ ਰੈਲੀ ਦੀ ਤਿਆਰੀ ਲੜੀ ਤਹਿਤ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਉਪਰੋਕਤ ਕਾਨੂੰਨ ਅਤੇ ਇਸ ਨਾਲ ਜੁੜੀਆਂ ਦੋ ਹੋਰ ਪ੍ਰਕਿਰਿਆਵਾਂ ਐੱਨ.ਆਰ.ਸੀ ,ਐੱਨ.ਪੀ.ਆਰ ਦੇ ਮਸਲੇ ਸਬੰਧੀ ਯੁਨੀਵਰਸਿਟੀ ਕਾਲਜ ਮੂਨਕ ਵਿੱਚ ਵਿਦਿਆਰਥੀਆਂ ਦੀ ਮੀਟਿੰਗ ਕਰਵਾਈ ਗਈ । ਵਿਦਿਆਰਥੀ ਆਗੂਆਂ ਨੇ ਵਿਦਿਆਰਥੀਆਂ ਨੂੰ ਉਪਰੋਕਤ ਕਾਲੇ ਕਾਨੂੰਨਾਂ ਦੇ ਖਿਲਾਫ 16 ਫਰਵਰੀ ਦੀ ਮਾਲੇਰਕੋਟਲੇ ਦੀ ਦਾਣਾ ਮੰਡੀ ਵਿੱਚ ਹੋਣ ਜਾ ਰਹੀ ਵਿਸ਼ਾਲ ਲੋਕ ਰੈਲੀ ਵਿੱਚ ਸਾਮਲ ਹੋਣ ਦਾ ਸੱਦਾ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All