ਮੈਡੀਕਲ ਦੁਕਾਨਾਂ ’ਤੇ ਲੋਕਾਂ ਨੂੰ ਕਰਨਾ ਪੈ ਰਿਹੈ ਘੰਟਿਆਂ-ਬੱਧੀ ਇੰਤਜ਼ਾਰ

ਧੂਰੀ ਵਿੱਚ ਦਵਾਈ ਲੈਣ ਲਈ ਕੈਮਿਸਟ ਦੀ ਦੁਕਾਨ ਅੱਗੇ ਲੱਗੀ ਲੋਕਾਂ ਦੀ ਲੰਬੀ ਕਤਾਰ।

ਹਰਦੀਪ ਸਿੰਘ ਸੋਢੀ ਧੂਰੀ, 26 ਮਾਰਚ ਕਰੋਨਾਵਾਇਰਸ ਦੇ ਮੱਦੇਨਜ਼ਰ ਸੂਬੇ ਅੰਦਰ ਲਗਾਏ ਗਏ ਕਰਫਿਊ ਦੌਰਾਨ ਸ਼ਹਿਰ ਵਿੱਚ ਦਵਾਈਆਂ ਦੀ ਖਰੀਦ ਕਰਨ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਨਾ ਕਰਨਾ ਪੈ ਰਿਹਾ ਹੈ। ਭਾਵੇਂ ਪ੍ਰਸ਼ਾਸਨ ਵੱਲੋਂ ਮੈਡੀਕਲ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਹ ਝੂਠੇ ਸਾਬਤ ਹੋ ਰਹੇ ਹਨ ਤੇ ਲੋਕਾਂ ਨੂੰ ਲੰਬਾ ਸਮਾਂ ਲਾਈਨਾਂ ’ਚ ਲੱਗ ਕੇ ਦਵਾਈਆਂ ਲੈਣ ਲਈ ਆਪਣੀ ਵਾਰੀ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਅੱਜ ਸ਼ਹਿਰ ਵਿੱਚ ਦਵਾਈਆਂ ਖਰੀਦਣ ਲਈ ਆਏ ਲੋਕ ਦਵਾਈਆਂ ਲੈਣ ਲਈ ਲੰਮੀ ਉਡੀਕ ਕਰਨ ਤੋਂ ਬਾਅਦ ਲੋੜ ਮੁਤਾਬਿਕ ਦਵਾਈ ਨਾ ਮਿਲਣ ਕਾਰਨ ਰੋਸ ਵਿੱਚ ਨਜ਼ਰ ਆਏ। ਲੋਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਕੈਮਿਸਟਾਂ ਨੂੰ ਛੋਟ ਦੇ ਕੇ ਲੋੜਵੰਦਾਂ ਨੂੰ ਦਵਾਈਆਂ ਖਰੀਦਣ ਲਈ ਰਾਹਤ ਪ੍ਰਦਾਨ ਕਰੇ, ਕਿਉਂਕਿ ਜ਼ਿਆਦਾਤਰ ਮਰੀਜ਼ਾਂ ਦੇ ਲਈ ਦਵਾਈਆਂ ਤੋਂ ਬਗੈਰ ਜ਼ਿੰਦਗੀ ਮੁਮਕਿਨ ਨਹੀਂ ਹੈ। ਦੂਸਰੇ ਪਾਸੇ ਕਈ ਸ਼ੂਗਰ ਪੀੜਤਾਂ ਨੇ ਆਪਣਾ ਦੁੱਖੜਾ ਰੋਂਦਿਆਂ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹਨ ਅਤੇ ਇਨ੍ਹਾਂ ਪੀੜਤਾਂ ਨੂੰ ਇਕ ਦਿਨ ਵਿੱਚ ਕਈ-ਕਈ ਵਾਰ ਇੰਸੁਲਿਨ ਲੈਣਾ ਪੈਂਦਾ ਹੈ। ਲੇਕਿਨ ਹੁਣ ਇੰਸੁਲਿਨ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਇੱਕ ਪਾਸੇ ਘਰੋਂ ਬਾਹਰ ਨਿਕਲਣ ਉੱਤੇ ਪੁਲੀਸ ਵੱਲੋਂ ਉਨ੍ਹਾਂ ਨੂੰ ਕਰੋਨਾ ਦਾ ਡਰ ਦਿਖਾ ਕੇ ਉਨ੍ਹਾਂ ਦੀ ਛਿਤਰੌਲ ਕੀਤੀ ਜਾ ਰਹੀ ਹੈ, ਉੱਥੇ ਹੀ ਘਰ ਬੈਠ ਕੇ ਉਨ੍ਹਾਂ ਨੂੰ ਸ਼ੂਗਰ ਦੀ ਬਿਮਾਰੀ ਨਾਲ ਮੌਤ ਸਾਹਮਣੇ ਦਿਖਾਈ ਦੇ ਰਹੀ ਹੈ। ਸ਼ੂਗਰ ਪੀੜਤਾਂ ਨੇ ਪੰਜਾਬ ਸਰਕਾਰ ਤੋਂ ਤੁਰੰਤ ਇੰਸੁਲਿਨ ਮੁਹੱਈਆਂ ਕਰਵਾਉਣ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All