ਵਿਦਿਆਰਥੀ ਚੋਣਾਂ ਦੀ ਬਹਾਲੀ ਲਈ ਹਸਤਾਖਰ ਮੁਹਿੰਮ ਆਰੰਭੀ

ਗੁਰਦੀਪ ਸਿੰਘ ਲਾਲੀ ਸੰਗਰੂਰ, 10 ਸਤੰਬਰ

ਸਰਕਾਰੀ ਰਣਬੀਰ ਕਾਲਜ ’ਚ ਵਿਦਿਆਰਥੀ ਚੋਣਾਂ ਦੀ ਬਹਾਲੀ ਲਈ ਹਸਤਾਖਰ ਕਰਦੀਆਂ ਹੋਈਆਂ ਵਿਦਿਆਰਥਣਾਂ।

ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਨੇ ਪੰਜਾਬ ਅੰਦਰ ਸਾਢੇ ਤਿੰਨ ਦਹਾਕਿਆਂ ਤੋਂ ਵਿਦਿਆਰਥੀ ਚੋਣਾਂ ’ਤੇ ਲੱਗੀ ਪਾਬੰਦੀ ਨੂੰ ਖਤਮ ਕਰਵਾ ਕੇ ਚੋਣਾਂ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸ਼ੁਰੂ ਕੀਤੀ ਹਸਤਾਖ਼ਰ ਮੁਹਿੰਮ ਤਹਿਤ ਅੱਜ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿੱਚ ਹਸਤਾਖਰ ਮੁਹਿੰਮ ਚਲਾਈ। ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਮਨਜੀਤ ਸਿੰਘ ਅਤੇ ਜ਼ਿਲ੍ਹਾ ਆਗੂ ਪਾਰਸਦੀਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਨੇ ਚੋਣਾਂ ਦੇ ਹੱਕ ਵਿੱਚ ਹਸਤਾਖਰ ਕੀਤੇ ਹਨ। ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਤੋਂ ਵੱਡੀ ਗਿਣਤੀ ਵਿੱਚ ਹਸਤਾਖਰ ਕਰਵਾ ਕੇ ਅਗਲੇ ਸਮੇਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਅਤੇ ਮੁੱਖ ਮੰਤਰੀ ਪੰਜਾਬ ਨੂੰ ਚੋਣਾਂ ਬਹਾਲ ਕਰਵਾਉਣ ਲਈ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਅੰਦਰ 1984 ਦੇ ਹਰਮਿੰਦਰ ਸਾਹਿਬ ਉਪਰ ਕੀਤੇ ਗਏ ਹਮਲੇ ਤੋਂ ਬਾਅਦ ਵਿਦਿਆਰਥੀ ਚੋਣਾਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਸੀ, ਜੋ ਅੱਜ ਵੀ ਬਰਕਰਾਰ ਹੈ। ਕੈਪਟਨ ਅਮਰਿੰਦਰ ਸਿੰਘ ਨੇ 27 ਮਾਰਚ 2018 ਨੂੰ ਵਿਧਾਨ ਸਭਾ ਵਿੱਚ ਬਿਆਨ ਦਿੱਤਾ ਸੀ ਕਿ ਜੇ ਕਾਂਗਰਸ ਜਿੱਤਦੀ ਹੈ ਤਾਂ ਵਿਦਿਆਰਥੀ ਚੋਣਾਂ ਨੂੰ ਬਹਾਲ ਕੀਤਾ ਜਾਵੇਗਾ। ਜੇਕਰ ਪੰਜਾਬ ਸਰਕਾਰ ਵਿਦਿਆਰਥੀ ਚੋਣਾਂ ਨੂੰ ਬਹਾਲ ਕਰਦੀ ਹੈ ਤਾਂ ਇਸ ਨਾਲ ਪੰਜਾਬ ਦੇ ਵਿਦਿਆਰਥੀਆਂ ਦੀ ਰਾਜਨੀਤਕ ਚੇਤਨਾ ਵਿੱਚ ਵਾਧਾ ਹੋਵੇਗਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All