ਸ਼ਰਾਬ ਫੈਕਟਰੀ ਖ਼ਿਲਾਫ਼ ਦਿੱਲੀ-ਸੰਗਰੂਰ ਮਾਰਗ ਜਾਮ

ਸ਼ਰਾਬ ਫੈਕਟਰੀ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਖ਼ਿਲਾਫ਼ ਧਰਨਾ ਦਿੰਦੇ ਹੋਏ।

ਗੁਰਨਾਮ ਸਿੰਘ ਚੌਹਾਨ ਪਾਤੜਾਂ, 3 ਦਸੰਬਰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਦੌਰਾ ਕਰਨ ਵਾਲੀ ਟੀਮ ਨੇ ਸ਼ਰਾਬ ਫ਼ੈਕਟਰੀ ਨੂੰ ਇੱਕ ਕਰੋੜ ਰੁਪਏ ਜੁਰਮਾਨਾ, ਕੁਨੈਕਸ਼ਨ ਕੱਟਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਧਰਤੀ ਵਿਚ ਸੁੱਟੇ ਪਾਣੀ ਦੀ ਪੜਤਾਲ ਕਰਨ ਦੀ ਸ਼ਿਫਾਰਸ਼ ਕੀਤੀ ਸੀ। ਇਸ ’ਤੇ ਕਾਰਵਾਈ ਨਾ ਹੋਣ ਤੋਂ ਨਾਰਾਜ਼ ਸੰਘਰਸ਼ ਕਮੇਟੀ ਤੇ ਦਰਜਨਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਧਰਨਾ ਦਿੱਤਾ। ਧਰਨਾ ਤਿੰਨ ਘੰਟਿਆਂ ਤੋਂ ਵੱਧ ਸਮਾਂ ਲੱਗਣ ਬਾਅਦ ਜਦੋਂ ਐੱਸਡੀਐੱਮ ਪਾਤੜਾਂ ਪਾਲਿਕਾ ਅਰੋੜਾ ਮੌਕੇ ਉਤੇ ਪਹੁੰਚੀ ਤਾਂ ਗੁੱਸੇ ਵਿੱਚ ਆਏ ਲੋਕਾਂ ਨੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਜਾਮ ਕਰ ਦਿੱਤਾ। ਕਰੀਬ ਪੌਣਾ ਘੰਟਾ ਜੀਟੀ ਰੋਡ ਜਾਮ ਰਹਿਣ ਮਗਰੋਂ ਐੱਸਡੀਐੱਮ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਅਤੇ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਦੇ ਦਿੱਤੇ ਭਰੋਸੇ ਮਗਰੋਂ ਜਾਮ ਖੋਲ੍ਹਿਆ ਗਿਆ। ਸੰਘਰਸ਼ ਕਮੇਟੀ ਦੇ ਆਗੂਆਂ ਗੁਲਾਬ ਸਿੰਘ ਹਰਿਆਊ ਖੁਰਦ, ਸਰਪੰਚ ਮੋਹਨ ਸਿੰਘ ਸਿੱਧੂ, ਮਾਸਟਰ ਕੁਲਵੰਤ ਸਿੰਘ ਹਾਮਝੇੜੀ, ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕੁਲਵੰਤ ਸਿੰਘ ਮੌਲਵੀਵਾਲਾ, ਕਿਸਾਨ ਆਗੂ ਅਮਰੀਕ ਸਿੰਘ ਘੱਗਾ ਨੇ ਕਿਹਾ ਕਿ ਇਲਾਕੇ ਦੇ ਕਿਸਾਨਾਂ ਨੇ ਸਹਿਕਾਰੀ ਖੇਤਰ ਦੀ ਖੰਡ ਮਿੱਲ ਲਈ ਜ਼ਮੀਨ ਨੂੰ ਪੰਚਾਇਤੀ ਜ਼ਮੀਨ ਦਿੱਤੀ ਸੀ ਪਰ ਸਮੇਂ ਦੇ ਹਾਕਮਾਂ ਨੇ ਆਪਣੇ ਨਿੱਜੀ ਲਾਭ ਲਈ ਜ਼ਮੀਨ ਨੂੰ ਕੌਡੀਆਂ ਦੇ ਭਾਅ ਨਿੱਜੀ ਹੱਥਾਂ ਵਿੱਚ ਦੇ ਦਿੱਤਾ, ਜਿੱਥੇ ਮਾਲਕਾਂ ਵੱਲੋਂ ਸ਼ਰਾਬ ਫੈਕਟਰੀ ਲਗਾ ਕੇ ਇਲਾਕੇ ਵਿੱਚ ਵੱਡੀ ਪੱਧਰ ਉੱਤੇ ਪ੍ਰਦੂਸ਼ਣ ਫੈਲਾਇਆ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਕਾਰਨ ਇਲਾਕੇ ਦੇ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਨੌਜਵਾਨ, ਬੱਚੇ ਅਤੇ ਬੁੱਢੇ ਬਿਮਾਰੀਆਂ ਨਾਲ ਮਰ ਰਹੇ ਹਨ। ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸ਼ਰਾਬ ਫੈਕਟਰੀ ਨੂੰ ਤਾਲਾ ਨਹੀਂ ਲਵਾ ਦਿੰਦੇ ਉਦੋਂ ਤੱਕ ਉਹ ਚੈਨ ਨਾਲ ਨਹੀਂ ਬੈਠਣਗੇ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸਕੱਤਰ ਸੁਖਦੇਵ ਸਿੰਘ ਹਰਿਆਊ, ਸੂਬੇਦਾਰ ਨਰਾਤਾ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਕੁਲਵੰਤ ਬਾਜ਼ੀਗਰ, ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਬਕਰਾਹਾ ਸਰਪੰਚ ਗੁਰਜੰਟ ਸਿੰਘ ਹਾਜ਼ਰ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਮਿਊਨਿਸਟ ਪਾਰਟੀ ਅਤੇ ਪੰਚਾਇਤ ਯੂਨੀਅਨ ਬਲਾਕ ਪਾਤੜਾਂ ਦੇ ਆਗੂਆਂ ਨੇ ਧਰਨੇ ਵਾਲੀ ਥਾਂ ਉੱਤੇ ਪਹੁੰਚ ਕੇ ਸਮਰਥਨ ਦਾ ਐਲਾਨ ਕੀਤਾ।

ਧਰਨਾਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਪਾਤੜਾਂ(ਪੱਤਰ ਪ੍ਰੇਰਕ): ਸ਼ਹਿਰ ਵਿਚ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਸ਼ਰਾਬ ਫੈਕਟਰੀ ਦੇ ਕੁਝ ਮਜ਼ਦੂਰਾਂ ਅਤੇ ਆਸ-ਪਾਸ ਦੇ ਕਿਸਾਨ ਵਿਰੋਧ ਵਿੱਚ ਧਰਨੇ ਵਾਲੀ ਥਾਂ ਉੱਤੇ ਆ ਗਏ। ਉਨ੍ਹਾਂ ਨੇ ਆਉਂਦਿਆਂ ਹੀ ਧਰਨੇ ਦੇ ਸਮਾਨਾਂਤਰ ਗੱਡੀ ਉੱਤੇ ਲਾਏ ਸਪੀਕਰ ਵਿੱਚ ਧਰਨਾਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਕੁਝ ਹੀ ਮਿੰਟਾਂ ਵਿੱਚ ਭਾਰੀ ਗਿਣਤੀ ਵਿੱਚ ਪੁਲੀਸ ਫੋਰਸ ਮੌਕੇ ਵਾਲੀ ਥਾਂ ਉੱਤੇ ਆ ਗਈ। ਵਿਰੋਧ ਵਿੱਚ ਆਏ ਮਜ਼ਦੂਰਾਂ ਦੀ ਅਗਵਾਈ ਕਰ ਰਹੇ ਮਹਾਂਵੀਰ ਸਿੰਘ, ਅਮਰੀਕ ਸਿੰਘ, ਜੋਗਾ ਸਿੰਘ, ਜੰਟਾ ਸਿੰਘ, ਮੇਜਰ ਸਿੰਘ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਫੈਕਟਰੀ ਪੰਜ ਮਹੀਨਿਆਂ ਤੋਂ ਬੰਦ ਹੈ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਫੈਕਟਰੀ ਵੱਲੋਂ ਪ੍ਰਦੂਸ਼ਣ ਨਹੀਂ ਫੈਲਾਇਆ ਜਾ ਰਿਹਾ ਸਗੋਂ ਕੁਝ ਲੋਕ ਜਾਣ ਬੁੱਝ ਕੇ ਆਪਣੇ ਨਿੱਜੀ ਲਾਭ ਲਈ ਅਜਿਹਾ ਕਰ ਰਹੇ ਹਨ। ਡੀਐੱਸਪੀ ਪਾਤੜਾਂ ਦਲਬੀਰ ਸਿੰਘ ਗਰੇਵਾਲ ਵੱਲੋਂ ਕੀਤੀ ਸਖ਼ਤ ਤਾੜਨਾ ਮਗਰੋਂ ਵਿਰੋਧ ਵਿੱਚ ਆਏ ਲੋਕ ਮੌਕੇ ਵਾਲੀ ਥਾਂ ਉਤੋਂ ਚਲੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All