ਸਵੈ-ਰੁਜ਼ਗਾਰ ਮੁਹਿੰਮ: ਨਾਬਾਰਡ ਵੱਲੋਂ 18380.44 ਕਰੋੜ ਦੀ ਕਰਜ਼ਾ ਯੋਜਨਾ ਜਾਰੀ

ਨਾਬਾਰਡ ਦੀ ਕਰਜਾ ਯੋਜਨਾ ਜਾਰੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਡੀ) ਡਾ. ਪ੍ਰੀਤੀ ਯਾਦਵ।

ਰਵੇਲ ਸਿੰਘ ਭਿੰਡਰ ਪਟਿਆਲਾ, 3 ਦਸੰਬਰ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਬੈਂਕਾਂ ਵੱਲੋਂ ਸਵੈ-ਰੁਜ਼ਗਾਰ ਅਤੇ ਸਵੈ-ਸਹਾਇਤਾ ਗਰੁੱਪਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਕਰਜ਼ਿਆਂ ’ਚ ਦੇਰੀ ਕੀਤੇ ਜਾਣ ਦਾ ਗੰਭੀਰ ਨੋਟਿਸ ਲਿਆ ਹੈ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੀਡ ਬੈਂਕ ਵੱਲੋਂ ਜ਼ਿਲ੍ਹੇ ਦੇ ਬੈਂਕਾਂ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕਰਨ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਬੈਂਕਾਂ ਦੀ ਸੁਰੱਖਿਆ ਅਤੇ ਬੈਂਕਿੰਗ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ। ਡਾ. ਪ੍ਰੀਤੀ ਯਾਦਵ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੇਰੁਜ਼ਗਾਰਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਵਾਉਣ ਲਈ ਕਰਜ਼ੇ ਪਹਿਲ ਦੇ ਅਧਾਰ ’ਤੇ ਪ੍ਰਦਾਨ ਕੀਤੇ ਜਾਣ। ਇਸ ਦੌਰਾਨ ਏਡੀਸੀ (ਡੀ) ਨੇ ਨਾਬਾਰਡ ਵੱਲੋਂ ਸਾਲ 2020-21 ਲਈ ਪਟਿਆਲਾ ਜ਼ਿਲ੍ਹੇ ਦੇ 8 ਵੱਖੋ-ਵੱਖ ਖੇਤਰਾਂ ਨੂੰ ਕਰਜ਼ੇ ਪ੍ਰਦਾਨ ਕਰਨ ਲਈ 18380.44 ਕਰੋੜ ਰੁਪਏ ਦੀ ਕਰਜ਼ਾ ਯੋਜਨਾ ਵੀ ਜਾਰੀ ਕੀਤੀ। ਨਾਬਾਰਡ ਦੇ ਡੀਡੀਐੱਮ ਜੇਪੀਐੱਸ ਅਹੂਜਾ ਨੇ ਤਜਵੀਜ਼ਾਂ ਬਾਰੇ ਦੱਸਦਿਆਂ ਕਿਹਾ ਕਿ ਖੇਤੀਬਾੜੀ ਖੇਤਰ ਲਈ 12418.42 ਕਰੋੜ ਰੁਪਏ, ਛੋਟੇ ਤੇ ਸੀਮਾਂਤ ਉਦਮਾਂ ਲਈ 2583.75 ਕਰੋੜ ਰੁਪਏ, ਐਕਪੋਰਟ-ਕ੍ਰੈਡਿਟ ਲਈ 470.63 ਕਰੋੜ ਰੁਪਏ, ਸਿੱਖਿਆ ਖੇਤਰ ਲਈ 769.50 ਕਰੋੜ ਰੁਪਏ, ਹਾਊਸਿੰਗ ਲਈ 1268.25 ਕਰੋੜ ਰੁਪਏ, ਨਵਿਆਉਣਯੋਗ ਊਰਜਾ ਲਈ 39.34 ਕਰੋੜ, ਸਮਾਜਿਕ ਢਾਂਚੇ (ਸਿੱਖਿਆ, ਹਸਪਤਾਲ, ਸੈਨੀਟੇਸ਼ਨ ਆਦਿ) ਲਈ 785.25 ਕਰੋੜ ਰੁਪਏ ਅਤੇ ਹੋਰ ਤਰਜੀਹੀ ਖੇਤਰਾਂ ਲਈ 27.30 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਰਜ਼ ਯੋਜਨਾ ਸਾਲ 2019-20 ਤੋਂ 1.49 ਫ਼ੀਸਦੀ ਵੱਧ ਹੈ। ਡਾ. ਪ੍ਰੀਤੀ ਯਾਦਵ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੈਂਕਾਂ ਅੰਦਰ ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਕਿ ਹਰ ਬੈਂਕ ਕਰਮਚਾਰੀ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਨਾਉਣ। ਇਸ ਮੌਕੇ ਐੱਸਬੀਆਈ ਦੇ ਚੀਫ਼ ਮੈਨੇਜਰ ਸੁਰਿੰਦਰ ਮਲਿਕ ਨੇ ਮੀਟਿੰਗ ਦੀ ਕਾਰਵਾਈ ਕੀਤੀ ਤੇ ਬੈਂਕਾਂ ਦੀ ਪ੍ਰਗਤੀ ਬਾਰੇ ਦੱਸਿਆ। ਰਿਜ਼ਰਵ ਬੈਂਕ ਆਫ਼ ਇੰਡੀਆ ਤੋਂ ਏਜੀਐੱਮ ਐੱਸਐੱਸ ਸਹੋਤਾ ਨੇ ਬੈਂਕਿੰਗ ਅਧਿਕਾਰੀਆਂ ਨੂੰ ਨਵੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਮੀਟਿੰਗ ’ਚ ਡੀਐੱਸਪੀ ਪੁਨੀਤ ਸਿੰਘ ਚਹਿਲ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅਸ਼ੋਕ ਰੌਣੀ, ਜ਼ਿਲ੍ਹਾ ਰੁਜ਼ਗਾਰ ਤੇ ਸਿਖਲਾਈ ਅਫ਼ਸਰ ਸ਼ਿੰਪੀ ਸਿੰਗਲਾ, ਸਵੈ ਸਹਾਇਤਾ ਗਰੁੱਪਾਂ ਦੇ ਡੀਪੀਐੱਮ ਰੀਨਾ ਰਾਣੀ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All