ਸੀਏਏ ਖ਼ਿਲਾਫ਼ ਰੈਲੀ ਸਬੰਧੀ ਜਨਤਕ ਜਥੇਬੰਦੀਆਂ ਦੀ ਲਾਮਬੰਦੀ ਤੇਜ਼

ਜਾਗਰੂਕਤਾ ਰੈਲੀ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 13 ਫਰਵਰੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਾਗਰਿਕਤਾ ਸੋਧ ਕਾਨੂੰਨ ਤੇ ਪ੍ਰਸਤਾਵਿਤ ਐੱਨਸੀਆਰ ਅਤੇ ਐੱਨਪੀਆਰ ਖ਼ਿਲਾਫ਼ ਪੰਜਾਬ ਦੀਆਂ ਇੱਕ ਦਰਜਨ ਜਨਤਕ ਜਥੇਬੰਦੀਆਂ ਵੱਲੋਂ ਮਾਲੇਰਕੋਟਲਾ ’ਚ 16 ਫਰਵਰੀ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਦੀ ਸਫ਼ਲਤਾ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਅਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਜਾਗਰੂਕਤਾ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਭੈਣੀ ਕੰਬੋਆਂ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਜਗਰਾਜ ਸਿੰਘ ਹਰਦਾਸਪੁਰਾ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਡਾ. ਰਾਜਿੰਦਰਪਾਲ ਸਿੰਘ ਨੇ ਮੋਦੀ-ਸ਼ਾਹ ਹਕੂਮਤ ਵੱਲੋਂ ਹਿੰਦੂ ਫਾਸ਼ੀਵਾਦ ਦੇ ਏਜੰਡੇ ਨੂੰ ਅੱਗੇ ਤੋਰਨ ਦੇ ਮਨਸ਼ੇ ਤਹਿਤ ਲਿਆਂਦਾ ਨਾਗਰਿਕਤਾ ਸੋਧ ਕਾਨੂੰਨ ਅਤੇ ਪ੍ਰਸਤਾਵਿਤ ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਜਨਸੰਖਿਆ ਰਜਿਸਟਰ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਉਕਤ ਕਾਨੂੰਨਾਂ ਰਾਹੀਂ ਫਾਸ਼ੀਵਾਦੀ ਹੱਲਾ ਸਿਰਫ਼ ਮੁਸਲਿਮ ਤਬਕੇ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਇਸ ਦਾ ਅਗਲਾ ਹੱਲਾ ਦਲਿਤਾਂ, ਸਿੱਖਾਂ, ਈਸਾਈਆਂ, ਜੈਨੀਆਂ, ਬੋਧੀਆਂ ਅਤੇ ਪਾਰਸੀਆਂ ਵੱਲ ਸੇਧਿਤ ਹੋਵੇਗਾ। ਪਲਸ ਮੰਚ ਦੀ ਨਾਟਕ ਚੇਤਨਾ ਟੀਮ, ਚੇਤਨਾ ਕਲਾ ਕੇਂਦਰ ਬਰਨਾਲਾ ਨੇ ਪਿੰਡ ਫਰਵਾਹੀ, ਤੱਖਰ, ਭੂਦਨ ਆਦਿ ’ਚ ਨਾਟਕ ਖੇਡੇ। ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਅਤੇ ਵਿੱਤ ਸਕੱਤਰ ਕਸਤੂਰੀ ਲਾਲ ਨੇ ਸੀਏਏ, ਐੱਨਸੀਆਰ ਅਤੇ ਐੱਨਪੀਆਰ ਨੂੰ ਭਾਜਪਾ ਦੀ ਕੇਂਦਰੀ ਹਕੂਮਤ ਵੱਲੋਂ ਨਾਗਰਿਕਤਾ ਦੇ ਮੱਢਲੇ ਮਾਨਵੀ ਹੱਕਾਂ ’ਤੇ ਹਮਲਾ ਕਰਾਰ ਦਿੰਦਿਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਉਧਰ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਨੇ ਸਥਾਨਕ ਸਰਕਾਰੀ ਕਾਲਜ ਅੰਦਰ ਨਾਗਰਿਕਤਾ ਸੋਧ ਕਾਨੂੰਨ ਤੇ ਪ੍ਰਸਤਾਵਿਤ ਐੱਨਸੀਆਰ ਅਤੇ ਐੱਨਪੀਆਰ ਖ਼ਿਲਾਫ਼ ਰੈੱਡ ਆਰਟਸ ਪੰਜਾਬ ਦੀ ਟੀਮ ਤੋਂ ਨਾਟਕ ਵਹਿੰਗੀ ਕਰਵਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All