ਸੂਲਰ ਤੇ ਮੈਣ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ

ਸਰਬਜੀਤ ਸਿੰਘ ਭੰਗੂ ਪਟਿਆਲਾ, 10 ਸਤੰਬਰ ਪਟਿਆਲਾ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਲਈ ਮਿਆਰੀ ਸੜਕਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸੇ ਕੜੀ ਵਜੋਂ ਸੂਲਰ ਅਤੇ ਮੈਣ ਸੜਕਾਂ ਨੂੰ 11.55 ਕਰੋੜ ਦੀ ਲਾਗਤ ਨਾਲ ਚੌੜਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ 344 ਲੱਖ ਰੁਪਏ ਦੀ ਲਾਗਤ ਨਾਲ 1.41 ਕਿਲੋਮੀਟਰ ਲੰਬੀ ਸੂਲਰ ਰੋਡ ਨੂੰ ਮੌਜੂਦਾ 10 ਮੀਟਰ ਤੋਂ 14 ਮੀਟਰ ਚੌੜਾ ਕਰ ਕੇ ਚਹੁੰ ਮਾਰਗੀ ਬਣਾਇਆ ਜਾ ਰਿਹਾ ਹੈ। ਇਹ ਸੜਕ ਪਟਿਆਲਾ ਦੇ ਛਿਪਦੇ ਵੱਲ ਦੇ ਕਈ ਪਿੰਡਾਂ ਅਤੇ ਮਹੱਤਵਪੂਰਨ ਕਲੋਨੀਆਂ ਨੂੰ ਸ਼ਹਿਰ ਨਾਲ ਜੋੜਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ 30 ਨਵੰਬਰ 2019 ਤੱਕ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਸੰਸਦ ਮੈਂਬਰ ਨੇ ਦੱਸਿਆ ਕਿ ਇਸੇ ਤਰ੍ਹਾਂ ਪਟਿਆਲਾ ਦੇ ਛਿਪਦੇ ਪਾਸੇ ਵੱਲੋਂ ਹੀ ਕਈ ਪਿੰਡਾਂ ਨੂੰ ਪਟਿਆਲਾ ਨਾਲ ਜੋੜਦੀ 7.55 ਕਿਲੋਮੀਟਰ ਲੰਬੀ ਮੈਣ ਰੋਡ ਨੂੰ ਵੀ 821 ਲੱਖ ਰੁਪਏ ਦੀ ਲਾਗਤ ਨਾਲ ਚੌੜਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਮੈਣ ਸੜਕ, ਜਿਸ ਦੀ ਮੌਜੂਦਾ ਚੌੜਾਈ ਸਾਢੇ ਪੰਜ ਮੀਟਰ ਹੈ, ਨੂੰ ਵਧਾ ਕੇ 7 ਮੀਟਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਵੀ ਬਿਜਲੀ ਦੇ ਖੰਭੇ 21 ਸਤੰਬਰ ਤੱਕ ਹਟਾ ਕੇ 30 ਨਵੰਬਰ ਤੱਕ ਸੜਕ ਨੂੰ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਪਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਜ਼ਿਲ੍ਹੇ ’ਚ ਆਰੰਭੇ ਵਿਕਾਸ ਪ੍ਰਾਜੈਕਟਾਂ ਦੀ ਖੁਦ ਸਮੀਖਿਆ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All