ਸ੍ਰੀਲੰਕਾ-ਆਸਟ੍ਰੇਲੀਆ ਤੇ ਨਿਊਜ਼ੀਲੈਂਡ-ਕੀਨੀਆ ਦਾ ਭੇੜ ਦੇਖਣ ਦਾ ਸੱਦਾ

ਰਵੇਲ ਸਿੰਘ ਭਿੰਡਰ ਪਟਿਆਲਾ, 3 ਦਸੰਬਰ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੇ ਦੋ ਮੈਚ ਪਟਿਆਲਾ ਦੇ ਪੋਲੋ ਗਰਾਂਊਂਡ ਵਿਖੇ 6 ਦਸੰਬਰ ਨੂੰ ਕਰਵਾਏ ਜਾਣਗੇ। ਇਨ੍ਹਾਂ ਮੈਚਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਪੋਲੋ ਗਰਾਊਂਡ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋ ਕੌਮਾਂਤਰੀ ਮੈਚ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ 6 ਦਸੰਬਰ ਨੂੰ ਸਵੇਰੇ 11 ਵਜੇ ਹੋ ਰਹੇ ਹਨ। ਪਹਿਲਾ ਮੁਕਾਬਲਾ ਸ੍ਰੀ ਲੰਕਾ ਤੇ ਆਸਟ੍ਰੇਲੀਆ ਦਰਮਿਆਨ ਹੋਵੇਗਾ, ਜਦਕਿ ਦੂਜੇ ਮੁਕਾਬਲੇ ’ਚ ਨਿਊਜ਼ੀਲੈਂਡ ਅਤੇ ਕੀਨੀਆ ਦੇ ਖਿਡਾਰੀ ਭਿੜਨਗੇ। ਇਸ ਦੌਰਾਨ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਹੋਵੇਗੀ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਮੈਚਾਂ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਡਿਪਟੀ ਕਮਿਸ਼ਨਰ ਨੇ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਗਠਿਤ ਵੱਖ-ਵੱਖ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਸਮੇਤ ਦਰਸ਼ਕਾਂ ਦੇ ਬੈਠਣ, ਪਾਣੀ, ਪਖਾਨਿਆਂ, ਸੁਰੱਖਿਆ ਸਮੇਤ ਹੋਰ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All