ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ

ਪੱਤਰ ਪ੍ਰੇਰਕ ਸੰਗਰੂਰ, 16 ਸਤੰਬਰ

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਮੰਗ ਪੱਤਰ ਸੌਂਪਦੇ ਹੋਏ ਕਰਮਚਾਰੀ। -ਫੋਟੋ: ਮੰਨੂੰ

ਅੱਜ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਜ਼ਿਲ੍ਹਾ ਸੰਗਰੂਰ ਦੇ ਕਰਮਚਾਰੀਆਂ ਦੀ ਮੀਟਿੰਗ ਕਰਨੈਲ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਡੀਸੀ ਕੰਪਲੈਕਸ-2 ਵਿੱਚ ਹੋਈ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਬ ਵੱਲੋਂ ਕਲੱਰਕ ਅਤੇ ਜੂਨੀਅਰ ਸਹਾਇਕਾ ਪਾਸੋਂ ਸੀਨੀਅਰ ਸਹਾਇਕ ਦੀਆਂ ਪੋਸਟਾਂ ਤੇ ਬਿਨਾਂ ਕੋਈ ਵਿੱਤੀ ਲਾਭ ਦਿੱਤੇ ਲੰਬੇ ਸਮੇਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ ਤੇ 2015 ਤੋਂ ਬਾਅਦ ਪਦ-ਉਨਤੀਆਂ ਵੀ ਨਹੀਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਏਸੀਪੀ ਦੇ ਕੇਸ ਵੀ ਚਾਰ-ਚਾਰ ਸਾਲ ਦੇ ਲੰਬੇ ਅਰਸੇ ਤੋਂ ਮੁੱਖ ਦਫ਼ਤਰ ਵਿੱਚ ਪੈਂਡਿੰਗ ਪਏ ਹਨ ਜਿਸ ’ਤੇ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸੂਬਾ ਪ੍ਰਧਾਨ ਅਮਰੀਕ ਸਿੰਘ ਪੂਨੀਆ ਨੇ ਕਿਹਾ ਕਿ ਜੇਕਰ ਵਿਭਾਗ ਵੱਲੋਂ ਮੰਗਾਂ ਦੀ ਪੂਰਤੀ ਵਿਚ ਹੋਰ ਦੇਰੀ ਕੀਤੀ ਗਈ ਤਾਂ ਸਮੂਹ ਫ਼ੀਲਡ ਕਰਮਚਾਰੀ 23 ਸਤੰਬਰ ਤੋਂ ਸੀਨੀਅਰ ਸਹਾਇਕ ਦੀ ਪੋਸਟ ’ਤੇ ਕੰਮ ਨਾ ਕਰਦੇ ਹੋਏ ਲੇਖੇ ਨਾਲ ਸਬੰਧਤ ਬੁਢਾਪਾ ਪੈਨਸ਼ਨ ਅਤੇ ਵਿੱਤੀ ਸਹਾਇਤਾ ਸਕੀਮਾਂ ਦੇ ਬਿੱਲ ਬਣਾ ਕੇ ਖ਼ਜ਼ਾਨੇ ਨਹੀਂ ਭੇਜਣਗੇ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਤਨਖਾਹ ਬਿੱਲ ਨਹੀਂ ਬਣਾਉਣਗੇ ਅਤੇ ਮੁੱਖ ਦਫ਼ਤਰ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਦਾ ਮੁਕੰਮਲ ਬਾਈਕਾਟ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਵਿਭਾਗ ਅਤੇ ਸੂਬਾ ਸਰਕਾਰ ਦੀ ਹੋਵੇਗੀ। ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸੰਗਰੂਰ ਸਤੀਸ਼ ਕਪੂਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਂਪਦਿਆਂ ਉਚ ਅਧਿਕਾਰੀਆਂ ਨੂੰ ਸੂਚਨਾ ਭੇਜਣ ਲਈ ਕਿਹਾ ਕਿ ਫ਼ੀਲਡ ਸਟਾਫ਼ 23 ਸਤੰਬਰ ਤੋਂ ਲੇਖੇ ਨਾਲ ਸਬੰਧਤ ਅਤੇ ਮੁੱਖ ਦਫ਼ਤਰ ਦੀਆਂ ਰਿਪੋਰਟਾਂ, ਮੰਗਾਂ ਦੀ ਪੂਰਤੀ ਹੋਣ ਤੱਕ ਬੰਦ ਰੱਖੇਗਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਸ਼ਹਿਰ

View All