ਅਕਾਲੀ ਦਲ ਟਕਸਾਲੀ ਕੋਰ ਕਮੇਟੀ ਦੀ ਮੀਟਿੰਗ ਜਲਦੀ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਫ਼ਰਵਰੀ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਮੁੜ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਣ ਮਗਰੋਂ ਪੈਦਾ ਹੋਈ ਸਥਿਤੀ ਨੂੰ ਵਿਚਾਰਨ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਜਲਦੀ ਹੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਜਾ ਰਹੀ ਹੈ। ਇਹ ਖੁਲਾਸਾ ਜਥੇਬੰਦੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤਾ ਹੈ। ਉਨ੍ਹਾਂ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਕੀਤੇ ਜਾ ਰਹੇ ਦਾਅਵੇ ਨੂੰ ਰੱਦ ਕੀਤਾ ਜਿਸ ਵਿਚ ਉਸ ਨੇ ਕਿਹਾ ਸੀ ਕਿ ਉਸ ਦੇ ਪਿਤਾ ਡਾ. ਰਤਨ ਸਿੰਘ ਅਜਨਾਲਾ ਵੀ ਅਕਾਲੀ ਦਲ ਬਾਦਲ ਵਿਚ ਪਰਤ ਗਏ ਹਨ। ਉਨ੍ਹਾਂ ਕਿਹਾ ਕਿ ਡਾ. ਰਤਨ ਸਿੰਘ ਅਜਨਾਲਾ ਪਹਿਲਾਂ ਵਾਂਗ ਅਕਾਲੀ ਦਲ ਟਕਸਾਲੀ ਨਾਲ ਖੜ੍ਹੇ ਹਨ। ਇਸ ਸਬੰਧ ਵਿਚ ਪਾਰਟੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਦੀ ਉਨ੍ਹਾਂ ਨਾਲ ਗੱਲਬਾਤ ਹੋਈ ਹੈ ਜਿਸ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਜਾਣ ਦੀ ਚਰਚਾ ਨੂੰ ਰੱਦ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All