ਅਕਾਲੀ ਦਲ ਦਾ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ’ਚ ਸੱਦਣ ’ਤੇ ਉੱਠੇ ਸਵਾਲ

ਨਿੱਜੀ ਪੱਤਰ ਪ੍ਰੇਰਕ ਜਲੰਧਰ, 6 ਦਸੰਬਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਅਤੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਸਪੱਸ਼ਟ ਕਰਨ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਸੰਵਿਧਾਨ ਦੀ ਕਿਹੜੀ ਧਾਰਾ ਜਾਂ ਮੱਦ ਮੁਤਾਬਕ ਗ਼ੈਰ ਸਿੱਖ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ (ਪੰਜਾਬੀ ਪਾਰਟੀ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਪਾਰਟੀ ਦਾ ਡੈਲੀਗੇਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਕਰਨ ਦੀ ਇਜਾਜ਼ਤ ਦਿੱਤੀ ਹੈ? ਇਨ੍ਹਾਂ ਆਗੂਆਂ ਨੇ ਇੱਥੇ ਕਿਹਾ ਕਿ ਬਾਦਲ ਪਰਿਵਾਰ ਨੇ ਮੋਗਾ ਵਿਚ ਕੀਤੀ ਇਕ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਪਹਿਲਾ 1920 ਵਾਲਾ ਸੰਵਿਧਾਨ ਰੱਦ ਕਰ ਕੇ ਤੇ ਪਾਰਟੀ ਦਾ ਨਵਾਂ ਸੰਵਿਧਾਨ ਪਾਸ ਕਰ ਕੇ ਸਿੱਖਾਂ ਦੀ ਨੁਮਾਇੰਦਾ ਪਾਰਟੀ ਦਾ ਯੂ-ਟਰਨ ਕਰ ਕੇ ਪੰਜਾਬੀ ਗ਼ੈਰ-ਸਿੱਖ ਸੈਕੁਲਰ ਪਾਰਟੀ ਵਿਚ ਤਬਦੀਲ ਕਰ ਦਿੱਤਾ ਸੀ। ਇਸ ਮੋਗਾ ਰੈਲੀ ਵਿਚ ਪਾਸ ਕੀਤੇ ਸੰਵਿਧਾਨ ਮੁਤਾਬਕ ਹੀ ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬੀ ਤੇ ਸੈਕੁਲਰ ਪਾਰਟੀ ਵਜੋਂ ਭਾਰਤ ਦੇ ਚੋਣ ਕਮਿਸ਼ਨ ਕੋਲ ਰਜਿਸਟਰ ਕਰਵਾਇਆ ਸੀ। ਹੁਣ ਭਾਰਤੀ ਚੋਣ ਕਮਿਸ਼ਨ ਕੋਲ ਰਜਿਸਟਰ ਸੰਵਿਧਾਨ ਮੁਤਾਬਕ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 14 ਦਸੰਬਰ ਨੂੰ ਗ਼ੈਰ-ਸਿੱਖ, ਪੰਜਾਬੀ ਤੇ ਸੈਕੁਲਰ ਸਿਆਸੀ ਪਾਰਟੀ ਦਾ ਡੈਲੀਗੇਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਬੁਲਾਇਆ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਦੂਦ ਅਤੇ ਮੁੱਖ ਦਫ਼ਤਰ ਵਿਚ ਕਰਨਾ ਗ਼ੈਰਕਾਨੂੰਨੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All