ਅਕਾਲੀ ਦਲ ਨੇ ਬਾਦਲ ਦਾ ਜਨਮ ਦਿਨ ਮਨਾਉਣ ਤੋਂ ਟਾਲਾ ਵੱਟਿਆ

ਪਾਲ ਸਿੰਘ ਨੌਲੀ ਜਲੰਧਰ, 7 ਦਸੰਬਰ ਪ੍ਰਕਾਸ਼ ਸਿੰਘ ਬਾਦਲ ਦੇ 93ਵੇਂ ਜਨਮ ਦਿਨ ਮੌਕੇ ਇਸ ਵਾਰ ਕੋਈ ਵੱਡਾ ਸਿਆਸੀ ਪ੍ਰੋਗਰਾਮ ਨਹੀਂ ਰੱਖਿਆ ਗਿਆ। ਸ਼੍ਰੋਮਣੀ ਅਕਾਲੀ ਦਲ ਜਦੋਂ ਸੱਤਾ ਵਿੱਚ ਹੁੰਦਾ ਸੀ, ਉਦੋਂ 8 ਦਸੰਬਰ ਨੂੰ ਸਰਕਾਰੀ ਖ਼ਰਚੇ ’ਤੇ ਵੱਡੇ-ਵੱਡੇ ਪ੍ਰੋਗਰਾਮ ਰੱਖੇ ਜਾਂਦੇ ਰਹੇ ਸਨ। ਵੱਡੇ ਬਾਦਲ 1970 ਵਿੱਚ ਸਭ ਤੋਂ ਛੋਟੀ ਉਮਰ (43) ਦੇ ਮੁੱਖ ਮੰਤਰੀ ਬਣੇ ਸਨ। ਸਾਲ 2017 ਤੱਕ ਸਭ ਤੋਂ ਵੱਡੀ ਉਮਰ (91) ਦੇ ਮੁੱਖ ਮੰਤਰੀ ਬਣਨ ਦਾ ਮਾਣ ਵੀ ਉਨ੍ਹਾਂ ਦੇ ਹਿੱਸੇ ਹੀ ਆਇਆ ਹੈ। ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਵੱਡੇ ਬਾਦਲ ਦਾ ਦੇਸ਼ ਦੀ ਕੌਮੀ ਸਿਆਸਤ ਵਿੱਚ ਵੀ ਵੱਡਾ ਨਾਂਅ ਹੈ। ਉਹ ਇੱਕ ਵਾਰ ਕੇਂਦਰੀ ਮੰਤਰੀ ਵਜੋਂ ਆਪਣਾ ਅਹੁਦਾ ਛੱਡ ਕੇ ਵਾਪਸ ਪੰਜਾਬ ਦੀ ਸਿਆਸਤ ਵਿੱਚ ਇਹ ਕਹਿ ਕੇ ਪਰਤ ਆਏ ਸਨ ਕਿ ਉਨ੍ਹਾਂ ਨੂੰ ਦਿੱਲੀ ਦਾ ਪੌਣ-ਪਾਣੀ ਠੀਕ ਨਹੀਂ ਸੀ ਬੈਠਾ। ਪੰਜਾਬ ਦੀ ਸਿਆਸਤ ਵਿੱਚ ਵੱਡੇ ਬਾਦਲ ਦੀਆਂ ਟਿੱਚਰਾਂ ਬੜੀਆਂ ਮਕਬੂਲ ਹਨ। ਉਹ ਇਨ੍ਹਾਂ ਟਿੱਚਰਾਂ ਨੂੰ ਬਹੁਤ ਵਾਰੀ ਅਸਲੀਅਤ ਲੁਕਾਉਣ ਲਈ ਵਰਤਦੇ ਸਨ ਤੇ ਕਈ ਵਾਰ ਆਪਣੇ ਸਿਆਸੀ ਵਿਰੋਧੀਆਂ ਅਤੇ ਪਾਰਟੀ ਅੰਦਰਲੇ ਵੱਡੇ-ਵੱਡੇ ਆਗੂਆਂ ਨੂੰ ਠਿੱਠ ਕਰ ਕੇ ਉਨ੍ਹਾਂ ਦੀ ਅਸਲੀਅਤ ਨੂੰ ਸਹਿਜ ਨਾਲ ਬੇਪਰਦ ਕਰਨ ਦੀ ਵੀ ਮੁਹਾਰਤ ਰੱਖਦੇ ਹਨ। ਗੰਭੀਰ ਮੁੱਦਿਆਂ ਨੂੰ ਸਰਲ ਬਣਾ ਕੇ ਜਾਂ ਫਿਰ ਟਿੱਚਰਾਂ ਦੇ ਰੂਪ ਵਿੱਚ ਆਪਣੇ ਕਿਸਾਨੀ ਵੋਟ ਬੈਂਕ ਨੂੰ ਕਿਵੇਂ ਮੁਖਾਤਿਬ ਹੋਣਾ ਹੈ, ਨੂੰ ਵੱਡੇ ਬਾਦਲ ਬਾਖ਼ੂਬੀ ਜਾਣਦੇ ਹਨ। ਉਹ ਆਪਣੇ ਪੁੱਤਰ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਨਤਕ ਤੌਰ ’ਤੇ ਠਿੱਠ ਕਰ ਚੁੱਕੇ ਹਨ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਾਰ ਕੋਈ ਖ਼ਾਸ ਪ੍ਰੋਗਰਾਮ ਨਹੀਂ ਰੱਖਿਆ ਗਿਆ ਜਿਹੜੇ ਵੀ ਆਗੂ ਨੇ ਜਨਮ ਦਿਨ ਦੀਆਂ ਵਧਾਈਆਂ ਦੇਣੀਆਂ ਹਨ, ਉਹ ਬਾਦਲ ਪਿੰਡ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਵੱਡੇ ਬਾਦਲ ਦਾ ਇਹ ਕਿੰਨਵਾਂ ਜਨਮ ਦਿਨ ਹੈ, ਇਸ ਬਾਰੇ ਵੀ ਬਹੁਤ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਹਨ। ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਦਿਲਚਸਪ ਟਿੱਪਣੀਆਂ ਕਰ ਚੁੱਕੇ ਹਨ। ਕਈ ਸਾਲ ਪਹਿਲਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਿਸਾਬ ਨਾਲ ਵੱਡੇ ਬਾਦਲ 92ਵਿਆਂ ਨੂੰ ਟੱਪ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All