ਅਕਾਲ ਤਖ਼ਤ ਦੀ ਸਰਵਉੱਚਤਾ ਦੀ ਬਹਾਲੀ ਲਾਜ਼ਮੀ ਕਰਾਰ

ਪਾਲ ਸਿੰਘ ਨੌਲੀ ਜਲੰਧਰ, 15 ਜਨਵਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਇੰਗਲੈਂਡ ਫੇਰੀ ਦੌਰਾਨ ਗਰਮਖਿਆਲੀ ਸਿੱਖ ਜੱਥੇਬੰਦੀਆਂ ਵੱਲੋਂ ਵੀ ਉਨ੍ਹਾਂ ਦਾ ਨਿੱਘਾ ਸਵਾਗਤ ਕਰਨ ਨੂੰ ਪੰਥਕ ਹਲਕਿਆਂ ਵਿੱਚ ਸ਼ੁੱਭ ਸ਼ਗਨ ਵਜੋਂ ਦੇਖਿਆ ਜਾ ਰਿਹਾ ਹੈ। ਸਿੰਘ ਸਾਹਿਬ ਵੱਲੋਂ ਸੰਵਾਦ ਦੀ ਪਿਰਤ ਪਾਉਣ ਦੀ ਨੀਤੀ ਦੀ ਵੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿੱਚ ਪੰਥਕ ਜਥੇਬੰਦੀਆਂ ਵੱਲੋਂ ਸਨਮਾਨ ਕੀਤਾ ਗਿਆ। ਵਿਦੇਸ਼ਾਂ ਵਿੱਚ ਵੱਸਦੇ ਸਿੱਖ ਆਗੂਆਂ ਨੂੰ ਇੱਕ ਵਾਰ ਤਾਂ ਇਹ ਉਮੀਦ ਬੱਝੀ ਨਜ਼ਰ ਆ ਰਹੀ ਹੈ ਕਿ ਸੰਵਾਦ ਨਾਲ ਹੀ ਮਸਲਿਆਂ ਦਾ ਹੱਲ ਹੋ ਸਕਦਾ ਹੈ। ਇਸ ਤਰਕ ਨੂੰ ਗਿਆਨੀ ਹਰਪ੍ਰੀਤ ਸਿੰਘ ਸਮਝਾਉਣ ਵਿੱਚ ਕਾਮਯਾਬ ਰਹੇ ਹਨ। ਵਿਦੇਸ਼ਾਂ ਵਿੱਚ ਵੱਸਦੇ ਸਿੱਖ ਮਹਿਸੂਸ ਕਰਨ ਲੱਗ ਪਏ ਹਨ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਣ ਤੱਕ ਦੇ ਸੇਵਾ ਕਾਲ ਦੌਰਾਨ ਨਿਭਾਈ ਗਈ ਭੂਮਿਕਾ ਸ਼ਲਾਘਾਯੋਗ ਰਹੀ ਹੈ। ਸਿੱਖ ਆਗੂਆਂ ਨੇ ਉਨ੍ਹਾਂ ਦੀ ਭੂਮਿਕਾ ਦੀ ਹਾਰਦਿਕ ਪ੍ਰਸੰਸਾ ਕਰਦਿਆਂ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਉਹ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਹੱਲ ਕਰਨ, ਕੌਮ ਨੂੰ ਇਕਮੁੱਠ ਕਰਨ ਅਤੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਵੱਡੀ ਜ਼ਿੰਮੇਵਾਰੀ ਨਿਭਾਉਣਗੇ। ਸਿੱਖ ਜਥੇਬੰਦੀਆਂ ਦੇ ਆਗੂ ਭਾਈ ਕੁਲਦੀਪ ਸਿੰਘ ਚਹੇੜੂ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਯੂਨਾਈਟਿਡ ਖਾਲਸਾ ਦਲ ਯੂਕੇ ਨੇ ਦੱਸਿਆ ਕਿ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਅਤੇ ਸਰਵਉੱਚਤਾ ਨੂੰ ਬਹਾਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਦਲ ’ਤੇ ਕਾਬਜ਼ ਬਾਦਲ ਪਰਿਵਾਰ ਵੱਲੋਂ ਜਿਸ ਢੰਗ ਨਾਲ ਸਿੱਖ ਸਿਧਾਂਤਾਂ ਦਾ ਘਾਣ ਕੀਤਾ ਗਿਆ, ਉਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲੱਗੀ ਸੀ। ਆਗੂਆਂ ਨੇ ਦੱਸਿਆ ਕਿ ਇੰਗਲੈਂਡ ਦੀ ਸਿੱਖ ਸੰਗਤ ਸਿੰਘ ਸਾਹਿਬ ਦੀਆਂ ਦਲੀਲਾਂ ਤੋਂ ਬੇਹੱਦ ਪ੍ਰਭਾਵਿਤ ਹੋਈ ਹੈ ਕਿ ਸਾਰੀ ਸਿੱਖ ਕੌਮ ਇੱਕਜੁਟਤਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਆਪਣਾ ਭਰੋਸਾ ਪ੍ਰਗਟਾਏ। ਗੁਰੂ ਨਾਨਕ ਗੁਰਦੁਆਰਾ ਹਾਈ ਸਟਰੀਟ ਸਮੈਦਿਕ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਭਾਈ ਕੁਲਦੀਪ ਸਿੰਘ ਚਹੇੜੂ ਸਿੱਖ ਫੈਡਰੇਸ਼ਨ, ਯੂਨਾਈਟਿਡ ਖਾਲਸਾ ਦਲ ਯੂਕੇ ਦੇ ਜਨਰਲ ਸਕੱਤਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਜਥੇਦਾਰ ਧਰਮ ਯੁੱਧ ਜਥਾ ਦਮਦਮੀ ਟਕਸਾਲ ਯੂਕੇ ਭਾਈ ਚਰਨ ਸਿੰਘ ਵੱਲੋਂ ਸਨਮਾਨਤ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All