ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਜਗਤਾਰ ਸਿੰਘ ਉਰਫ਼ ਜੱਗੀ

ਨਿੱਜੀ ਪੱਤਰ ਪ੍ਰੇਰਕ ਰਾਮਪੁਰਾ ਫੂਲ, 14 ਫਰਵਰੀ ਪਿੰਡ ਮੰਡੀ ਕਲਾਂ ਦੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁ਼ਦਕੁਸ਼ੀ ਕਰ ਲਈ। ਨੌਜਵਾਨ ਦੀ ਪਛਾਣ ਜਗਤਾਰ ਸਿੰਘ ਉਰਫ ਜੱਗੀ ਪੁੱਤਰ ਸ਼ੇਰ ਸਿੰਘ ਵਾਸੀ ਮੰਡੀ ਕਲਾਂ ਵਜੋਂ ਹੋਈ ਹੈ। ਨੌਜਵਾਨ ਟਾਇਰਾਂ ਵਾਲੀ ਦੁਕਾਨ ’ਤੇ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਹ ਆਪਣੇ ਵੱਡੇ ਭਰਾ ਨਾਲੋਂ ਅੱਡ ਰਹਿੰਦਾ ਸੀ ਤੇ ਉਸ ਨੇ ਕੁਝ ਪੈਸੇ ਉਧਾਰ ਲਏ ਹੋਏ ਸੀ, ਜਿਸ ਕਾਰਨ ਉਹ ਪਿਛਲੇ ਕਾਫ਼ੀ ਦਿਨਾਂ ਤੋ ਪ੍ਰੇਸ਼ਾਨ ਸੀ। ਅੱਜ ਸਵੇਰੇ ਉਸ ਨੇ ਧੂਰੀ ਤੋ ਬਠਿੰਡਾ ਆ ਰਹੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁ਼ਦਕੁਸ਼ੀ ਕਰ ਲਈ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕਰ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All