ਆੜ੍ਹਤੀ ਖ਼ੁਦਕੁਸ਼ੀ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ

ਬਿਆਸ ਦਰਿਆ ਦੇ ਪੁਲ ’ਤੇ ਲਾਏ ਧਰਨੇ ਦੌਰਾਨ ਆੜ੍ਹਤੀ ਐਸੋਸੀਏਸ਼ਨ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ।

ਸੁਰਿੰਦਰ ਸਿੰਘ ਗੁਰਾਇਆ ਟਾਂਡਾ, 5 ਦਸੰਬਰ ਕਸਬਾ ਘੁਮਾਣ ਨਾਲ ਸਬੰਧਤ ਇਕ ਆੜ੍ਹਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਆੜ੍ਹਤੀਆਂ ਦੀ ਜਥੇਬੰਦੀ ਨੇ ਅੱਜ ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ ’ਤੇ ਦਰਿਆ ਬਿਆਸ ਦੇ ਪੁਲ ਉੱਤੇ ਜਾਮ ਲਗਾ ਦਿੱਤਾ। ਬੀਤੀ 28 ਨਵੰਬਰ ਨੂੰ ਇਸੇ ਪੁਲ ਤੋਂ ਦਰਿਆ ਵਿਚ ਛਾਲ ਮਾਰ ਕੇ ਆੜ੍ਹਤੀ ਜਗਜੀਤ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਸੀ। ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਹੋਣ ਤੋਂ ਬਾਅਦ ਅਜੇ ਤੱਕ ਗ੍ਰਿਫ਼ਤਾਰੀ ਨਾ ਹੋਣ ਕਾਰਨ ਅੱਜ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਇਹ ਜਾਮ ਲਗਾਇਆ ਗਿਆ। ਇਸ ਮੌਕੇ ਡੀਐੱਸਪੀ ਟਾਂਡਾ ਗੁਰਪ੍ਰੀਤ ਸਿੰਘ ਗਿੱਲ ਤੇ ਥਾਣਾ ਮੁਖੀ ਹਰਗੁਰਦੇਵ ਸਿੰਘ ਭਾਰੀ ਪੁਲੀਸ ਫੋਰਸ ਸਮੇਤ ਹਾਜ਼ਰ ਸਨ। ਪੁਲੀਸ ਅਧਿਕਾਰੀਆਂ ਅਤੇ ਨਾਇਬ ਤਹਿਸੀਲਦਾਰ ਪ੍ਰਦੀਪ ਕੁਮਾਰ ਦੇ ਭਰੋਸੇ ਮਗਰੋਂ ਜਾਮ ਖਤਮ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ, ਯੂਥ ਆਗੂ ਨਵਦੀਪ ਸਿੰਘ ਪੰਨੂ, ਸ਼ੇਰ ਪ੍ਰਤਾਪ ਸਿੰਘ ਚੀਮਾ, ਗੁਰਦਾਸਪੁਰ ਦੇ ਪ੍ਰਧਾਨ ਸ਼ਿਵ ਦੇਵ ਸਿੰਘ, ਆੜ੍ਹਤੀ ਐਸੋਸੀਏਸ਼ਨ ਮਾਝਾ ਦੇ ਪ੍ਰਧਾਨ ਕੁਲਦੀਪ ਸਿੰਘ ਧਾਰੀਵਾਲ ਨੇ ਇਸ ਮਾਮਲੇ ਵਿਚ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਚਿਤਾਵਨੀ ਦਿੱਤੀ ਕਿ ਜੇ ਜਲਦ ਮੁਲਜ਼ਮ ਨਾ ਫੜੇ ਗਏ ਤਾਂ 7 ਦਸੰਬਰ ਨੂੰ ਜਗਜੀਤ ਸਿੰਘ ਦੇ ਭੋਗ ਮਗਰੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਇਲਾਕੇ ਵਿਚ ਅਧਿਕਾਰੀਆਂ ਵੱਲੋਂ ਖਰੀਦ ਸਮੇਂ ਆੜ੍ਹਤੀਆਂ ਅਤੇ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਜੇ ਮੁਲਜ਼ਮ ਜਲਦ ਨਾ ਫੜੇ ਗਏ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਦੇ ਨਾਲ ਨਾਲ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਇਸ ਮੌਕੇ ਸੰਦੀਪ ਸੂਦ, ਜਸਵੰਤ ਸਿੰਘ, ਬਲਦੇਵ ਸਿੰਘ, ਕੇਵਲ ਕ੍ਰਿਸ਼ਨ, ਓਮ ਪੁਰੀ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਟਾਂਡਾ ਬਲਦੇਵ ਸਿੰਘ ਮੁਲਤਾਨੀ, ਸ਼ਵਿੰਦਰ ਸਿੰਘ ਸੰਧਵਾਂ, ਰਾਜਨਬੀਰ ਸਿੰਘ, ਪਰਮਿੰਦਰ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਬੈਂਸ ਭਰਾ ਤੇ ਹਮਾਇਤੀ ਘੱਗਰ ਦਰਿਆ ਦੇ ਪੁਲ ਹੇਠ ਧਰਨੇ ’ਤੇ ਬੈਠੇ

ਸ਼ਹਿਰ

View All