ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ

ਪੀੜਤ ਪਰਿਵਾਰ ਵੱਲੋਂ ਗੜ੍ਹਸ਼ੰਕਰ ਦੇ ਬੰਗਾ ਚੌਕ ਵਿਚ ਦਿੱਤੇ ਧਰਨੇ ਦਾ ਦ੍ਰਿਸ਼।

ਜੇ.ਬੀ. ਸੇਖੋਂ ਗੜ੍ਹਸ਼ੰਕਰ, 12 ਦਸੰਬਰ ਬੀਤ ਇਲਾਕੇ ਦੇ ਪਿੰਡ ਸੇਖੋਵਾਲ ਵਿਚ ਪੁਰਾਣੀ ਰੰਜਿਸ਼ ਤਹਿਤ ਬੀਤੇ ਦਿਨ ਕੁਝ ਨੌਜਵਾਨਾਂ ਵੱਲੋਂ ਘਰ ਵਿਚ ਦਾਖ਼ਲ ਹੋ ਕੇ ਕਤਲ ਕੀਤੇ ਨੌਜਵਾਨ ਦਵਿੰਦਰ ਪ੍ਰਤਾਪ ਸਿੰਘ ਉਰਫ਼ ਬੰਟੀ ਦੇ ਵਾਰਸਾਂ ਨੇ ਅੱਜ ਗੜ੍ਹਸ਼ੰਕਰ ਦੇ ਬੰਗਾ ਚੌਕ ਵਿਚ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਅਤੇ ਆਵਾਜਾਈ ਠੱਪ ਕਰ ਦਿੱਤੀ। ਵਾਰਸਾਂ ਦਾ ਦੋਸ਼ ਸੀ ਕਿ ਪੁਲੀਸ ਦੀ ਅਣਗਹਿਲੀ ਕਾਰਨ ਇਹ ਕਤਲ ਹੋਇਆ ਹੈ। ਮਗਰੋਂ ਡੀਐੱਸਪੀ ਰਾਕੇਸ਼ ਕੁਮਾਰ (ਡੀ) ਅਤੇ ਡੀਐੱਸਪੀ ਜਤਿੰਦਰਪਾਲ ਸਿੰਘ ਨੇ ਧਰਨਾਕਾਰੀਆਂ ਨੂੰ ਦੱਸਿਆ ਕਿ ਬੀਣੇਵਾਲ ਦੇ ਚੌਕੀ ਇੰਚਾਰਜ ਦਾ ਅਣਗਹਿਲੀ ਦੇ ਦੋਸ਼ ਤਹਿਤ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ 24 ਘੰਟਿਆਂ ਵਿਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਜਿਸ ਮਗਰੋਂ ਧਰਨਕਾਰੀਆਂ ਨੇ ਧਰਨਾ ਚੁੱਕ ਲਿਆ ਅਤੇ ਆਵਾਜਾਈ ਬਹਾਲ ਕਰ ਦਿੱਤੀ। ਇਸ ਤੋਂ ਪਹਿਲਾਂ ਪੀੜਤ ਪਰਿਵਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਜਾਨਲੇਵਾ ਹਮਲਾ ਕੀਤਾ ਸੀ, ਜਿਸ ਦੀ ਸ਼ਿਕਾਇਤ ਬੀਣੇਵਾਲ ਪੁਲੀਸ ਚੌਕੀ ਵਿਚ ਦਿੱਤੀ ਗਈ ਸੀ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਹਮਲਾਵਰਾਂ ਨੇ ਬੀਤੇ ਦਿਨ ਉਨ੍ਹਾਂ ਦੇ ਪੁੱਤਰ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਕਥਿਤ ਤੌਰ ’ਤੇ ਕਾਂਗਰਸ ਦੇ ਸਥਾਨਕ ਆਗੂਆਂ ਵੱਲੋਂ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੰਟੀ ਦੇ ਕਾਤਲਾਂ ਨੂੰ ਫੜਿਆ ਨਹੀਂ ਜਾਂਦਾ, ਉਹ ਉਸ ਦਾ ਸਸਕਾਰ ਨਹੀਂ ਕਰਨਗੇ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਗੜ੍ਹਸ਼ੰਕਰ ਪੁਲੀਸ ਦੀ ਨਾਕਾਮੀ ਕਾਰਨ ਇਕ ਨੌਜਵਾਨ ਦੀ ਜਾਨ ਚਲੀ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਅਣਮਿੱਥੇ ਸਮੇਂ ਤੱਕ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ਨੂੰ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਕਾਮਰੇਡ ਦਰਸ਼ਨ ਸਿੰਘ ਮੱਟੂ ਤੇ ਜਗਦੇਵ ਸਿੰਘ ਗੜ੍ਹੀ ਨੇ ਵੀ ਸੰਬੋਧਨ ਕੀਤਾ।

ਪੀੜਤ ਪਰਿਵਾਰ ਨੇ ਸਾਬਕਾ ਕਾਂਗਰਸੀ ਵਿਧਾਇਕ ਨੂੰ ਘੇਰਿਆ

ਇਸ ਮੌਕੇ ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਬੰਗਾ ਚੌਕ ਨੇੜੇ ਨਗਰ ਕੌਂਸਲ ਦੇ ਦਫ਼ਤਰ ਵਿਚ ਕਿਸੇ ਕੰਮ ਗਏ ਕਾਂਗਰਸ ਦੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨਾਲ ਪੀੜਤ ਪਰਿਵਾਰ ਦੀ ਤਲਖ਼ਕਲਾਮੀ ਹੋ ਗਈ। ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ‘ਕਾਂਗਰਸ ਪਾਰਟੀ ਮੁਰਦਾਬਾਦ’ ਦੇ ਨਾਅਰੇ ਲਗਾਏ। ਲਵ ਕੁਮਾਰ ਗੋਲਡੀ ਨੇ ਕਿਹਾ ਕਿ ਕਿਸੇ ਹਮਵਲਾਵਰ ਦੀ ਮਦਦ ਨਹੀਂ ਕੀਤੀ ਜਾ ਰਹੀ ਪਰ ਇਸ ਦੇ ਬਾਵਜੂਦ ਧਰਨਾਕਾਰੀ ਸ਼ਾਂਤ ਨਹੀਂ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All