ਕਰਜ਼ਈ ਕਿਸਾਨ ਨੇ ਖ਼ੁਦਕੁਸ਼ੀ ਕੀਤੀ

ਪੱਤਰ ਪ੍ਰੇਰਕ ਬਠਿੰਡਾ, 6 ਦਸੰਬਰ ਪਿੰਡ ਕੋਠੇ ਚੇਤ ਸਿੰਘ ਵਾਲੇ ਦੇ ਕਿਸਾਨ ਨੇ ਆਰਥਿਕ ਤੰਗੀ ਕਾਰਨ ਖ਼ੁਦਕਸੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ (35) ਪੁੱਤਰ ਗੁਰਤੇਜ ਸਿੰਘ ਨੇ ਕੱਲ੍ਹ ਦੇਰ ਸ਼ਾਮ ਆਪਣੇ ਘਰ ਵਿਚ ਹੀ ਕੀਟਨਾਸ਼ਕ ਦਵਾਈ ਪੀ ਲਈ ਸੀ। ਇਸ ਬਾਰੇ ਪਤਾ ਚੱਲਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਗਿੱਦੜਬਾਹਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਛਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਜੀਤ ਸਿੰਘ ਕੋਲ ਕੇਵਲ ਇੱਕ ਏਕੜ ਜ਼ਮੀਨ ਸੀ। ਫ਼ਸਲ ਘੱਟ ਹੋਣ ਉਹ ਪ੍ਰੇਸ਼ਾਨ ਰਹਿੰਦਾ ਸੀ। ਉਸ ਦੇ ਸਿਰ ਤਿੰਨ ਲੱਖ ਦੇ ਕਰੀਬ ਕਰਜ਼ਾ ਸੀ। ਉਸ ਨੇ ਜ਼ਮੀਨ ਗਹਿਣੇ ਕਰ ਕੇ ਬੈਂਕ ਦਾ ਕਰਜ਼ਾ ਲਾਹ ਦਿੱਤਾ ਸੀ ਤੇ ਅਜੇ ਆੜ੍ਹਤੀਆਂ ਦਾ ਕਰਜ਼ਾ ਖੜ੍ਹਾ ਸੀ। ਇਸ ਵਾਰ ਮੀਂਹ ਕਾਰਨ ਉਸ ਦੀ ਕਣਕ ਦੀ ਬੀਜੀ ਫ਼ਸਲ ਵੀ ਖ਼ਰਾਬ ਹੋ ਗਈ ਸੀ ਤੇ ਦੁਬਾਰਾ ਕਣਕ ਬੀਜਣ ਲਈ ਉਸ ਕੋਲ ਪੈਸੇ ਨਹੀਂ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All