ਕਰਤਾਰਪੁਰ ਲਾਂਘਾ: ਕਿਸਾਨਾਂ ਨੂੰ ਜ਼ਮੀਨਾਂ ਐਕੁਆਇਰ ਹੋਣ ਦਾ ਡਰ

ਹਰਜੀਤ ਸਿੰਘ ਪਰਮਾਰ ਬਟਾਲਾ, 8 ਜਨਵਰੀ ਭਾਰਤ-ਪਾਕਿਸਤਾਨ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ’ਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਨਵੀਆਂ ਸੜਕਾਂ ਬਣਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਕਾਰਨ ਜਿੱਥੇ ਸਿੱਖ ਸੰਗਤ ਵਿਚ ਖੁਸ਼ੀ ਦਾ ਆਲਮ ਹੈ, ਉਥੇ ਸਰਹੱਦੀ ਕਿਸਾਨ ਜ਼ਮੀਨਾਂ ਐਕੁਆਇਰ ਹੋਣ ਦੇ ਡਰੋਂ ਚਿੰਤਾ ਵਿਚ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸੜਕ ਬਣਾਉਣ ਲਈ ਉਨ੍ਹਾਂ ਦੀਆਂ ਜ਼ਮੀਨਾਂ ਐਕੁਆਇਰ ਕਰੇਗੀ, ਜਿਸ ਕਾਰਨ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਸਰਹੱਦੀ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਜ਼ਮੀਨ ਲੈਣੀ ਹੈ ਤਾਂ ਉਨ੍ਹਾਂ ਨੂੰ ਜ਼ਮੀਨ ਦਾ ਢੁਕਵਾਂ ਮੁੱਲ ਦਿੱਤਾ ਜਾਵੇ ਤੇ ਜੇਕਰ ਸੰਭਵ ਹੋਵੇ ਤਾਂ ਪੁਰਾਣੀ ਸੜਕ ਨੂੰ ਹੀ ਚੌੜਾ ਕਰ ਲਿਆ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸਰਹੱਦੀ ਕਿਸਾਨ ਨਰਿੰਦਰ ਸਿੰਘ ਵਾਸੀ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਜ਼ਮੀਨ ਉਜੜਨ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਪੁਰਾਣੀ 100 ਫੁੱਟ ਸੜਕ ਨੂੰ ਹੀ ਤਿਆਰ ਕੀਤਾ ਜਾਵੇ ਤਾਂ ਜੋ ਖੇਤਾਂ ਦਾ ਉਜਾੜਾ ਘੱਟ ਤੋਂ ਘੱਟ ਹੋਵੇ। ਉਨ੍ਹਾਂ ਕਿਹਾ ਕਿ ਸਰਹੱਦੀ ਲੋਕ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲੋਂ ਮੰਗ ਹੈ ਕਿ ਲਾਂਘੇ ਵਿਚ ਜੋ ਵੀ ਥੋੜ੍ਹੀ-ਬਹੁਤ ਜ਼ਮੀਨ ਦਾ ਰਕਬਾ ਆਵੇ, ਉਸ ਦਾ ਸਰਕਾਰ ਵੱਲੋਂ ਕਿਸਾਨਾਂ ਨੂੰ ਢੁਕਵਾਂ ਮੁੱਲ ਦਿੱਤਾ ਜਾਵੇ। ਡੇਰਾ ਬਾਬਾ ਨਾਨਕ ਦੇ ਹੀ ਇੱਕ ਹੋਰ ਕਿਸਾਨ ਬੀਰ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਰਹੱਦੀ ਖੇਤਰ ਕਾਰਨ ਉਹ ਪਹਿਲਾਂ ਵੀ ਕਈ ਵਾਰ ਉਜੜੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਤਣਾਅ, ਜੰਗ ਤੇ ਹੜ੍ਹ ਉਨ੍ਹਾਂ ਲਈ ਮੁਸੀਬਤ ਬਣ ਜਾਂਦੇ ਹਨ। ਇਕ ਨੌਜਵਾਨ ਕਿਸਾਨ ਗੁਰਹਰਪ੍ਰੀਤ ਸਿੰਘ ਵਾਸੀ ਪਿੰਡ ਪੱਖੋਕੇ ਟਾਹਲੀ ਸਾਹਿਬ ਨੇ ਦੱਸਿਆ ਕਿ ਸਰਹੱਦੀ ਕਿਸਾਨ ਪਹਿਲਾਂ ਹੀ ਕਈ ਮੁਸ਼ਕਲਾਂ ਨਾਲ ਜੂਝ ਰਹੇ ਹਨ। ਉਨ੍ਹਾਂ ਦੇ ਖੇਤ ਸਰਹੱਦ ਦੇ ਨੇੜੇ ਹੋਣ ਕਾਰਨ ਉਨ੍ਹਾਂ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੀ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ 50 ਫ਼ੀਸਦੀ ਸਰਹੱਦੀ ਕਿਸਾਨ ਬਰਸਾਤੀ ਪਾਣੀ ਦੀ ਮਾਰ ਹੇਠ ਰਹਿੰਦੇ ਹਨ। ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਜੇਕਰ ਕਿਸੇ ਕਿਸਾਨ ਦੀ ਜ਼ਮੀਨ ਲਾਂਘੇ ਲਈ ਬਣਾਈ ਜਾਣ ਵਾਲੀ ਸੜਕ ਵਿਚ ਆਉਂਦੀ ਹੈ ਤਾਂ ਉਸ ਨੂੰ ਇੱਕੋ ਵਾਰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All