ਕਰਫਿਊ ਦੌਰਾਨ ਲੋਕਾਂ ਦੀ ਕੁੱਟਮਾਰ ਖ਼ਿਲਾਫ਼ ਚੀਫ ਜਸਟਿਸ ਨੂੰ ਸ਼ਿਕਾਇਤ

ਬੀਰਬਲ ਰਿਸ਼ੀ ਸ਼ੇਰਪੁਰ, 26 ਮਾਰਚ ਕਰੋਨਾ ਦਾ ਕਹਿਰ ਕੌਮਾਂਤਰੀ ਪੱਧਰ ’ਤੇ ਬਣਿਆ ਹੋਇਆ ਹੈ। ਪੰਜਾਬ ਵਿੱਚ ਕਰਫਿਊ ਦੌਰਾਨ ਪੁਲੀਸ ਦੇ ਆਮ ਲੋਕਾਂ ’ਤੇ ਤਸ਼ੱਦਦ ਦੀ ਨਿਖੇਧੀ ਹੋ ਰਹੀ ਹੈ। ਸ਼ੇਰਪੁਰ ਤੋਂ ਪਬਲਿਕ ਹੈਲਪ ਲਾਈਨ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਨਵਲ ਗਰਗ ਨੇ ਸਰਵਉਚ ਅਦਾਲਤ ਦੇ ਚੀਫ਼ ਜਸਟਿਸ ਨੂੰ ਸ਼ਿਕਾਇਤ ਭੇਜ ਕੇ ਆਪਣੇ ਅਧਿਕਾਰ ਖੇਤਰ ਦੀ ਉਲੰਘਣਾ ਕਰਨ ਵਾਲੇ ਪੁਲੀਸ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਸ਼ੁਰੂਆਤੀ ਦੌਰ ਵਿਚ ਪੁਲੀਸ ਸਖ਼ਤੀ ਨੂੰ ਲੋਕਾਂ ਨੇ ਬਰਦਾਸ਼ਤ ਕੀਤਾ। ਹੈਰਾਨੀਜਨਕ ਹੈ ਕਿ ਪੁਲੀਸ ਵਲੋਂ ਘਰੇਲੂ ਸਮਾਨ, ਖੇਤ ਦਾ ਹਰਾ ਚਾਰਾ ਲਿਆਉਣ ਅਤੇ ਦਵਾਈ ਲੈਣ ਜਾਣ ਵਾਲਿਆਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਦਾ ਕੁਟਾਪਾ ਚਾੜ੍ਹਿਆ ਜਾ ਰਿਹਾ ਹੈ। ਇਸ ਤਰ੍ਹਾਂ ਦੇ ਕਈ ਅਣਮਨੁੱਖੀ ਤਸ਼ਦੱਦ ਦੇ ਮਾਮਲੇ ਸਾਹਮਣੇ ਆਏ ਹਨ। ਸ੍ਰੀ ਗਰਗ ਨੇ ਦੱਸਿਆ ਕਿ ਇਹ ਕਾਰਜ ਕੁੱਟੇ ਜਾਣ ਤੱਕ ਹੀ ਸੀਮਤ ਨਹੀਂ ਰਿਹਾ ਸਗੋਂ ਪੁਲੀਸ ਮੁਲਾਜ਼ਮਾਂ ਨੇ ਇਸ ਦੀਆਂ ਵੀਡੀਓਜ਼ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਜੋ ਪੀੜਤ ਲੋਕਾਂ ਦੇ ਦਿਲਾਂ ’ਤੇ ਡੂੰਘਾ ਅਸਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ’ਤੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਪਰਚਾ ਦਰਜ ਕੀਤਾ ਜਾ ਸਕਦਾ ਹੈ ਪਰ ਇਸ ਤਰ੍ਹਾਂ ਦਾ ਕਹਿਰ ਢਾਹੁਣਾ ਬਰਦਾਸ਼ਤਯੋਗ ਨਹੀਂ। ਉਨ੍ਹਾਂ ਦੱਸਿਆ ਕਿ ਇਸ ਬਾਰੇ ਸ਼ਿਕਾਇਤ ਮੁੱਖ ਮੰਤਰੀ, ਮੁੱਖ ਸਕੱਤਰ, ਡੀਜੀਪੀ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲੇ ਲਿਖ਼ਤੀ ਸ਼ਿਕਾਇਤ ਭੇਜੀ ਹੈ ਅਤੇ ਲੋੜ ਪਈ ਤਾਂ ਉਹ ਜਨਹਿੱਤ ਪਟੀਸ਼ਨ ਵੀ ਦਾਇਰ ਕਰਨਗੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All