ਕਾਲਜ ਵਿੱਚ ਤੀਆਂ ਮਨਾਈਆਂ

ਪੱਤਰ ਪ੍ਰੇਰਕ ਲੁਧਿਆਣਾ, 10 ਅਗਸਤ ਇੱਥੋਂ ਦੇ ਮਾਡਲ ਟਾਊਨ ਇਲਾਕੇ ’ਚ ਪੈਂਦੇ ਗੁੱਜਰਖਾਨ ਕੈਂਪ ਵਿਚ ਗੁਰੂ ਨਾਨਕ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਤੀਆਂ ਦਾ ਤਿਓਹਾਰ ਮਨਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਕਰਵਾਏ ਸਮਾਗਮ ਵਿਚ ਪੰਜਾਬੀ ਗਾਇਕਾ ਸ੍ਰੀਮਤੀ ਰਣਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਵਿਰਦੀ ਨੇ ਮੁੱਖ ਮਹਿਮਾਨ ਨੂੰ ‘ਜੀ ਆਖਿਆ’ ਅਤੇ ਪੁਰਾਤਨ ਵਸਤਾਂ ਦੀ ਨੁਮਾਇਸ਼ ਦਾ ਦੌਰਾ ਕਰਵਾਇਆ। ਇਸ ਨੁਮਾਇਸ਼ ਵਿਚ ਫੁਲਕਾਰੀ, ਚਰਖਾ, ਪੱਖੀ, ਛੱਜ, ਗਾਗਰ ਤੇ ਪਿੱਤਲ ਦੇ ਪੁਰਾਣੇ ਗਲਾਸ ਪ੍ਰਦਰਸ਼ਿਤ ਕੀਤੇ ਗਏ ਸਨ। ਇਸ ਤੋਂ ਇਲਾਵਾਂ ਵਿਦਿਆਰਥੀਆਂ ਦੇ  ਮਹਿੰਦੀ, ਬੋਲੀਆਂ ਤੇ ਪੰਜਾਬੀ ਗਿੱਧੇ ਦੇ ਮੁਕਾਬਲੇ ਵੀ ਕਰਵਾਏ ਗਏ। ਕਾਲਜ ਕੈਂਪ ਨੂੰ ਪੰਜਾਬੀ ਦਿੱਖ ਦੇਣ ਲਈ ਵੱਖ-ਵੱਖ ਪਕਵਾਨਾਂ ਦੇ ਸਟਾਲਾਂ ਤੋਂ ਇਲਾਵਾ ਪੀਂਘ ਵੀ ਚੜ੍ਹਾਈ। ਮੁੱਖ ਮਹਿਮਾਨ ਰਣਜੀਤ ਕੌਰ ਅਤੇ ਕਾਲਜ ਪ੍ਰਿੰਸੀਪਲ ਨੇ ਪੀਂਘ ਝੂਟੀ। ਸਮਾਗਮ ਵਿੱਚ ਗਾਇਕਾ ਪ੍ਰਿੰਸੀਪਲ ਨੇ ਤੀਜ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥਣਾਂ ਨੇ ਮਾਲ੍ਹ ਪੂੜੇ ਅਤੇ ਖੀਰ ਦਾ ਵੀ ਚੰਗਾ ਲਾਹਾ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All